ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹਲਕੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵਚਨਬੱਧ, ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਪਵਨ ਟੀਨੂੰ

Ad Position 21
No active advertisement
ਅਜੀਤ ਡੈਸਕ 20-06-2026
ਆਦਮਪੁਰ, 19 ਜੂਨ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਆਦਮਪੁਰ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਖੁੱਲ੍ਹੀਆਂ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ। ਪਿੰਡਾਂ ਵਿੱਚ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਅਤੇ ਪੰਚਾਇਤਾਂ ਵੱਲੋਂ ‘ਆਪ’ ਇੰਨਚਾਰਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਮੁਰੰਮਤ, ਬਿਜਲੀ ਸਪਲਾਈ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਮੁਸ਼ਕਿਲਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ।ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਪਵਨ ਟੀਨੂੰ ਹੀ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਈ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾ ਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ । ਪਿੰਡ ਪੰਡੋਰੀ ਨਿੱਝਰਾਂ, ਸਾਰੋਵਾਦ, ਭੇਲਾ ਦੇ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣਾ ਹੈ। ਹੁਣ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ, ਬਲਕਿ ਸਰਕਾਰ ਖ਼ੁਦ ਚੱਲ ਕੇ ਤੁਹਾਡੇ ਕੋਲ ਆ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜਲਦੀ ਹੀ ਰਹਿੰਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਲੋਕ ਮਿਲਣੀ ਦੌਰਾਨ ਹਰਕੀਤ ਸਿੰਘ ਨਿਝੱਰ ਹਲਕਾ ਕੁਆਰਡੀਨੇਟਰ ਕਿਸਾਨ ਵਿੰਗ, ਲਖਵੀਰ ਸਿੰਘ ਸਾਬਕਾ ਸਰਪੰਚ ਸਾਰੋਵਾਦ, ਦਵਿੰਦਰ ਸਿੰਘ ਨੰਬੜਦਾਰ ਸਾਰੋਵਾਦ , ਪਿੰਡਾਂ ਦੇ ਸਰਪੰਚ, ਪੰਚ, ਯੂਥ ਕਲੱਬਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜੋਤ ਕੌਰ ਲੋਹਟੀਆ ਨੇ ਪਿੰਡ ਨਗਰ ’ਚ ਗੰਦੇ ਪਾਣੀ ਦੇ ਹੱਲ ਲਈ ਲਿਆ ਤੁਰੰਤ ਐਕਸ਼ਨ ਅਗਲੀ ਖ਼ਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਕਸਬਾ ਅੱਪਰਾ ‘ਚ ਕੀਤੀ ‘ਵਪਾਰੀ ਮਿਲਣੀ’
Ad Position 24
No active advertisement