14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹਰਜੋਤ ਕੌਰ ਲੋਹਟੀਆ ਨੇ ਪਿੰਡ ਨਗਰ ’ਚ ਗੰਦੇ ਪਾਣੀ ਦੇ ਹੱਲ ਲਈ ਲਿਆ ਤੁਰੰਤ ਐਕਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026
ਫਿਲੌਰ, 19 ਜੂਨ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਨਗਰ ਵਿਖੇ ਨਿਕਾਸੀ ਦੇ ਪਾਣੀ ਦਾ ਮਸਲਾ ਜੋ ਕਈ ਮਹੀਨਿਆਂ ਤੋਂ ਹੱਲ ਨਹੀਂ ਸੀ ਹੋ ਰਿਹਾ ਅਤੇ ਉਸ ਪਾਣੀ ਦੇ ਕਾਰਨ ਪਿੰਡ ਨਗਰ ’ਚ ਕਈ ਵੱਡੇ ਹਾਦਸੇ ਹੋ ਚੁੱਕੇ ਹਨ ਤੇ ਕਈ ਜਾਨਾਂ ਵੀ ਜਾ ਚੁੱਕੀਆਂ ਹਨ, ਨੂੰ ਲੈ ਕੇ ਪਿੰਡ ਵਾਸੀਆਂ ਚ ਲੰਬੇ ਸਮੇਂ ਤੋਂ ਰੋਸ ਪਾਇਆ ਜਾ ਰਿਹਾ ਸੀ। ਉਕਤ ਮਾਮਲਾ ਜਦੋਂ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਤੁਰੰਤ ਐਕਸ਼ਨ ਲੈਂਦੇ ਹੋਏ ਤਹਿਸੀਲਦਾਰ ਫਿਲੌਰ, ਬੀ ਡੀ ਪੀ ਓ ਫਿਲੌਰ ਅਤੇ ਹੋਰ ਅਧਿਕਾਰੀਆ ਨੂੰ ਨਾਲ ਲੈ ਕੇ ਮੌਕੇ ਦਾ ਮੁਆਇਨਾ ਕੀਤਾ। ਮੈਡਮ ਲੋਹਟੀਆ ਨੇ ਪਿੰਡ ਵਾਸੀਆਂ ਦੇ ਸਾਹਮਣੇ ਸੰਬੰਧਤ ਅਧਿਕਾਰੀਆਂ ਨੂੰ ਨਿਕਾਸੀ ਦੇ ਪਾਣੀ ਦੇ ਢੁਕਵੇਂ ਹੱਲ ਲਈ ਹਦਾਇਤ ਕੀਤੀ। ਮੈਡਮ ਲੋਹਟੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਪਿੰਡ ਨਗਰ ਦਾ ਉਕਤ ਮਸਲਾ ਜਲਦੀ ਤੋਂ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਅਹਿਮ ਅਤੇ ਗੰਭੀਰ ਮਸਲਾ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਸੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਿੰਡ ਦੇ ਸਰਪੰਚ, ਪੰਚ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਗਲੀ ਖ਼ਬਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵਚਨਬੱਧ, ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਪਵਨ ਟੀਨੂੰ
Ad Position 24