18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਇਆ ਜਾਵੇਗਾ ਅਪਰਾਧ ਮੁਕਤ-ਸਤਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 21-06-2026
­ਜਲੰਧਰ, 20 ਜੂਨ (ਸ਼ਿਵ)- ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸਤਿੰਦਰ ਸਿੰਘ ਨੇ ਅਧਿਕਾਰਕ ਤੌਰ ‘ਤੇ ਜਲੰਧਰ ਪੁਲਿਸ ਕਮਿਸ਼ਨਰ ਦਾ ਅਹੁਦਾ ਅੱਜ ਸੰਭਾਲ ਲਿਆ। ਇਸ ਮੌਕੇ ਸੀ.ਪੀ. ਦਫ਼ਤਰ ਪਹੁੰਚਣ ‘ਤੇ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ, ਜਦਕਿ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਸਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜਲੰਧਰ ਨੂੰ ਲੋਕਾਂ ਦੇ ਸਹਿਯੋਗ ਨਾਲ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਪਹਿਲਾਂ ਦੀ ਤਰਾਂ ਕਾਰਵਾਈ ਜਾਰੀ ਰਹੇਗੀ ਅਤੇ ਕਾਨੂੰਨ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ.ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਅਤੇ ਪੁਲਿਸ ‘ਤੇ ਭਰੋਸਾ ਵਧਾਉਣਾ ਉਨ੍ਹਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੋਵੇਗੀ। ਨਵੇਂ ਪੁਲਿਸ ਕਮਿਸ਼ਨਰ ਨੇ ਜਲੰਧਰ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਟੀਮ ਪਹਿਲਾਂ ਹੀ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਟੀਮ ਦੇ ਸਹਿਯੋਗ ਨਾਲ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਤਾਲਮੇਲ ਵਧਾਉਣ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਸੇ ਵੀ ਮਸਲੇ ਜਾਂ ਸ਼ਿਕਾਇਤ ਸਬੰਧੀ ਪੁਲਿਸ ਕੋਲ ਆਉਣ ਤੋਂ ਝਿਜਕ ਮਹਿਸੂਸ ਨਾ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਸਤਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਜਲੰਧਰ ਵਿਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਜਿਸ ਕਾਰਨ ਉਹ ਸ਼ਹਿਰ ਦੀਆਂ ਸਥਾਨਕ ਲੋੜਾਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ਨੂੰ ਬਖ਼ੂਬੀ ਜਾਣਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੰਗਠਿਤ ਅਪਰਾਧਿਕ ਗਰੋਹ ਦੇ ਚਾਰ ਸਾਥੀ ਮਾਰੂ ਹਥਿਆਰਾਂ ’ਤੇ ਕਾਰ ਸਮੇਤ ਕਾਬੂ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਟ ਦੀਆਂ ਸਕੂਲ ਸ਼ਾਖਾਵਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
Ad Position 24