19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 21-06-2026
ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਹੇਠ ਇਸਤਰੀ ਸਤਿਸੰਗ ਸਭਾ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ 21 ਜੂਨ ਦਿਨ ਐਤਵਾਰ ਨੂੰ ਸਵੇਰੇ 5 ਵਜੇ ਤੋਂ ਦੁਪਹਿਰ 2 ਵਜੇ ਤੱਕ ਬਹੁਤ ਹੀ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਸਵੇਰੇ 5 ਤੋਂ 8 ਵਜੇ ਤੱਕ ਨਿਤਨੇਮ ਅਤੇ ਕੀਰਤਨ, ਉਪਰੰਤ 12 ਵਜੇ ਤੱਕ ਚੁਪਹਿਰਾ ਸਮਾਗਮ ਹੋਵੇਗਾ, ਉਪਰੰਤ ਭਾਈ ਗੁਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ) ਅਤੇ ਭਾਈ ਅੰਮ੍ਰਿਤਪਾਲ ਸਿੰਘ (ਹਜ਼ੂਰੀ ਰਾਗੀ ਡੇਰਾ ਸੰਤਗੜ੍ਹ) ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਅਤੇ ਸੰਤ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਜਥੇ ਵੀ ਕੀਰਤਨ ਦੀ ਹਾਜ਼ਰੀ ਭਰਨਗੇ। ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਪਰਿਵਾਰਾਂ ਸਹਿਤ ਸਮਾਗਮ ਦੌਰਾਨ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਸ. ਅਧਿਕਾਰੀ ਧੰਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਆਈ.ਜੀ.ਪੀ.-ਕਮ-ਡਾਇਰੈਕ... ਅਗਲੀ ਖ਼ਬਰ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਸ਼ਹੀਦੀ ਜੋਡ਼ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ
Ad Position 24