19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਆਈ.ਪੀ.ਐਸ. ਅਧਿਕਾਰੀ ਧੰਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਆਈ.ਜੀ.ਪੀ.-ਕਮ-ਡਾਇਰੈਕਟਰ ਵਜੋਂ ਕਾਰਜਭਾਰ ਸੰਭਾਲਿਆ

Ad Position 21
No active advertisement
ਅਜੀਤ ਡੈਸਕ 21-06-2026
ਫਿਲੌਰ, 20 ਜੂਨ (ਸਤਿੰਦਰ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀ ਧੰਨਪ੍ਰੀਤ ਕੌਰ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਇੰਸਪੈਕਟਰ ਜਨਰਲ ਆਫ਼ ਪੁਲਿਸ-ਕਮ-ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਅਤੇ ਨਵੇਂ ਕਾਰਜਭਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮੈਡਮ ਧੰਨਪ੍ਰੀਤ ਕੌਰ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਕਾਰਜਭਾਰ ਸੰਭਾਲਣ ਉਪਰੰਤ ਧੰਨਪ੍ਰੀਤ ਕੌਰ ਨੇ ਅਕੈਡਮੀ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਹਿਚਾਣ ਮੀਟਿੰਗ ਕੀਤੀ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਪੇਸ਼ੇਵਰਾਨਾ ਸੋਚ, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਖਲਾਈ ਦੀ ਗੁਣਵੱਤਾ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਪਰਮਜੀਤ ਸਿੰਘ ਪੰਨੂ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਇਨਡੋਰ/ਆਊਟ ਡੋਰ), ਅਮਨਦੀਪ ਸਿੰਘ ਸੰਧੂ ਕੰਸਲਟੈਂਟ, ਰਵਚਰਨ ਸਿੰਘ ਬਰਾੜ ਕੰਸਲਟੈਂਟ ਲੀਗਲ ਅਫ਼ਸਰ, ਅਸ਼ੋਕ ਕੁਮਾਰ ਡੀ.ਐਸ.ਪੀ. ਪ੍ਰਸ਼ਾਸਨ, ਬਲਵਿੰਦਰ ਕੌੌਰ ਡੀ.ਐਸ.ਪੀ ਆਊਟਡੋਰ, ਚੰਦਨ ਦਾਸ ਡੀ.ਐਸ.ਪੀ. ਸੁਰੱਖਿਆ ਅਤੇ ਅਮਿਤ ਠਾਕੁਰ ਡੀ.ਐਸ.ਪੀ. ਇਨਡੋਰ ਅਤੇ ਜਸਵਿੰਦਰ ਸਿੰਘ ਡੀ.ਐਸ.ਪੀ. ਲਾਈਨਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਡਕਰੀ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਨਗਰ ਨਿਗਮ ਨੇ ਹਾਈਵੇ ਦੀ ਸਰਵਿਸ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ
Ad Position 24