19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਗਡਕਰੀ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਨਗਰ ਨਿਗਮ ਨੇ ਹਾਈਵੇ ਦੀ ਸਰਵਿਸ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 21-06-2026
ਜਲੰਧਰ, 20 ਜੂਨ (ਸ਼ਿਵ)- ਮੇਅਰ ਵਨੀਤ ਧੀਰ ਵਲੋਂ ਐਨ. ਐੱਚ. ਏ. ਆਈ. ਨੂੰ ਬਾਰ-ਬਾਰ ਚਿੱਠੀਆਂ ਲਿਖਣ ਅਤੇ ਮੀਟਿੰਗਾਂ ਕਰਨ ਦੇ ਬਾਵਜੂਦ ਜਲੰਧਰੋਂ ਲੰਘਦੇ ਹਾਈਵੇ ਅਤੇ ਸਰਵਿਸ ਰੋਡ ਦੀ ਹਾਲਤ ਠੀਕ ਨਾ ਕਰਨ ਤੋਂ ਬਾਅਦ ਨਗਰ ਨਿਗਮ ਦੀ ਮਸ਼ੀਨਰੀ ਨੇ ਅੱਜ ਹਾਈਵੇ ਵਾਲੀ ਸਰਵਿਸ ਰੋਡ ਨੂੰ ਠੀਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਨਿਗਮ ਦੀਆਂ ਮਸ਼ੀਨਾਂ ਵਲੋਂ ਇਕ ਤਾਂ ਸਰਵਿਸ ਰੋਡ ਨੂੰ ਠੀਕ ਕਰਨ ਲਈ ਪਏ ਮਲਬੇ ਨੂੰ ਚੁੱਕਿਆ ਜਾ ਰਿਹਾ ਹੈ ਸਗੋਂ ਕਈ ਥਾਵਾਂ ‘ਤੇ ਪਏ ਖੱਡਿਆਂ ਨੂੰ ਠੀਕ ਕਰਨ ਲਈ ਨਵੀਂ ਭਰਤੀ ਪਾਈ ਜਾ ਰਹੀ ਹੈ। ਨਿਗਮ ਦੀ ਮਸ਼ੀਨਰੀ ਵਲੋਂ ਟਰਾਂਸਪੋਰਟ ਰੋਡ ਦੇ ਕੋਲ ਵੀ ਸਰਵਿਸ ਰੋਡ ਨੂੰ ਪੱਧਰਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ। ਕੁੱਝ ਦਿਨ ਪਹਿਲਾਂ ਪਏ ਮੀਂਹ ਨਾਲ ਸਰਵਿਸ ਰੋਡ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ। ਐਲ. ਐਂਡ. ਟੀ. ਕੰਪਨੀ ਵਲੋਂ ਪਠਾਨਕੋਟ ਚੌਕ ਤੋਂ ਲੈ ਕੇ ਮਕਸੂਦਾਂ ਤੱਕ ਅਤੇ ਪਠਾਨਕੋਟ ਚੌਕ ਤੋਂ ਬੇਅੰਤ ਸਿੰਘ ਪਾਰਕ ਤੱਕ ਸਰਫੇਸ ਵਾਟਰ ਪ੍ਰਾਜੈਕਟ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ। ਜਿਸ ਕਰਕੇ ਕਈ ਥਾਵਾਂ ਤੋਂ ਸੜਕਾਂ ਟੁੱਟ ਗਈਆਂ ਹਨ। ਇਨ੍ਹਾਂ ਵਿਚ ਖੱਡੇ ਪਏ ਗਏ ਹਨ ਤੇ ਲੋਕਾਂ ਦਾ ਲੰਘਣਾ �ਖਾ ਹੋ ਰਿਹਾ ਹੈ। ਮੇਅਰ ਵਨੀਤ ਧੀਰ ਨੇ ਹਾਈਵੇ ਤੇ ਸਰਵਿਸ ਰੋਡ ਦੀ ਹਾਲਤ ਵਿਚ ਸੁਧਾਰ ਨਾ ਹੋਣ ਤੋਂ ਨਾਰਾਜ਼ ਹਾਈਵੇ ਅਧਿਕਾਰੀਆਂ ਦੇ ਖ਼ਿਲਾਫ਼ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਸੀ। ਮੇਅਰ ਦਾ ਕਹਿਣਾ ਸੀ ਕਿ ਅਗਲੇ ਮਹੀਨੇ ਬਰਸਾਤਾਂ ਸ਼ੁਰੂ ਹੋਣ ਵਾਲੀਆਂ ਹਨ ਤਾਂ ਇਨ੍ਹਾਂ ਦੀ ਹਾਲਤ ਵਿਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ ਨਹੀਂ ਤੇ ਨਾਲ ਵਾਲੇ ਇਲਾਕਿਆਂ ਵਿਚ ਪਾਣੀ ਭਰਨ ਤੇ ਹੋਰ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਆਈ.ਪੀ.ਐਸ. ਅਧਿਕਾਰੀ ਧੰਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਆਈ.ਜੀ.ਪੀ.-ਕਮ-ਡਾਇਰੈਕ...
Ad Position 24