19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਤੱਲ੍ਹਣ ਦੇ ਸ਼ਹੀਦੀ ਜੋਡ਼ ਮੇਲੇ ਮੌਕੇ ਵਾਲੀਬਾਲ ਮੁਕਾਬਲੇ

Ad Position 21
No active advertisement
ਅਜੀਤ ਡੈਸਕ 21-06-2026
ਸੀਨੀਅਰ ਡਿਪਟੀ ਮੇਅਰ ਬਿੱਟੂ ਨੇ ਵੰਡੇ ਜੇਤੂਆਂ ਨੂੰ ਇਨਾਮ
ਜਲੰਧਰ, 20 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਕਰਵਾਏ ਜਾ ਰਹੇ ਸ਼ਹੀਦੀ ਜੋਡ਼ ਮੇਲੇ ਦੇ ਦੂਸਰੇ ਦਿਨ ਵਾਲੀਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਗੁਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ’ਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਧਾਰਮਿਕ ਸਮਾਗਮਾਂ ਦੇ ਨਾਲ ਕਰਵਾਏ ਜਾਂਦੇ ਖੇਡ ਮੇਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਅਹਿਮ ਰੋਲ ਅਦਾ ਕਰਦੇ ਹਨ ਤੇ ਨੌਜਵਾਨਾਂ ਅੰਦਰ ਖੇਡ ਭਾਵਨਾ ਦੇ ਨਾਲ-ਨਾਲ ਅਨੁਸ਼ਾਸ਼ਨ ਵੀ ਪੈਦਾ ਕਰਦੇ ਹਨ। ਇਸ ਮੌਕੇ ਜੇਤੂਆਂ ਨੂੰ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸਦ ਮੈਂਬਰ ਲਖਬੀਰ ਸਿੰਘ ਹਜ਼ਾਰਾ, ਲਾਡੀ ਨੰਗਲ ਸ਼ਮਾ, ਦੀਪਾ ਨੰਗਲ ਸ਼ਾਮਾ, ਅਮ੍ਰਿਤ ਬੈਂਸ, ਅਮਨਾ ਬੈਂਸ, ਦੀਪਾ ਤੱਲ੍ਹਣ, ਇੰਦਰਜੀਤ ਤੱਲ੍ਹਣ, ਸਾਬੀ ਤੱਲ੍ਹਣ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੇ ਜ਼ਮਾਨੇ ਦੇ ਸਿੱਕੇ ਇਕੱਠੇ ਕਰਨ ਦਾ ਸ਼ੌਕੀਨ ਸੋਡੀ ਭਾਰਦਵਾਜ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Ad Position 24