19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਾਮਲਾ ਮੁੱਖ ਮੰਤਰੀ ਨਾਲ ਜੋੜੀ ਜਾਣ ਵਾਲੀ ਵਿਵਾਦਿਤ ਵੀਡੀਓ ਦਾ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਸਮਰਥਕ ਹੋਏ ਆਹਮੋ ਸਾਹਮਣੇ, ਪੁਲਿਸ ਨੇ ਸੰਭਾਲਿਆ ਮੋਰਚਾ

Ad Position 21
No active advertisement
ਅਜੀਤ ਡੈਸਕ 21-06-2026
ਫਿਲੌਰ, 20 ਜੂਨ (ਵਿਪਨ ਗੈਰੀ)-ਅੱਜ ਵਿਧਾਨ ਸਭਾ ਹਲਕਾ ਫਿਲੌਰ ਦੀ ਸਿਆਸਤ ਵਿਚ ਫਿਰ ਤੋਂ ਗਰਮਾਹਟ ਨਜ਼ਰ ਆਈ ਜਦ ਆਮ ਆਦਮੀ ਪਾਰਟੀ ਵੱਲੋਂ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਖਹਿਰਾ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦਿਆ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਲਕਾਰ ਸਿੰਘ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਜੁਆਇੰਟ ਸਕੱਤਰ ਪੰਜਾਬ ਸੇਵਾਦਾਰ ਹਲਕਾ ਫਿਲੌਰ, ਚੇਅਰਮੈਨ ਰੌਸ਼ਨ ਲਾਲ ਰੌਸ਼ੀ, ਡਾ.ਵਰਿੰਦਰ ਸੈਣੀ ਸਮੇਤ ਇਲਾਕੇ ਦੇ ਹੋਰ ਅਹੁਦੇਦਾਰਾਂ ਤੇ ਵਲੰਟੀਅਰਾਂ ਨੇ ਵੀ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ।ਜਿਨ੍ਹਾਂ ਵੱਲੋਂ ਸਾਂਝੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆ “ਅਕਾਲੀ ਦਲ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਸੂਬੇ ਦੇ ਮੱਖ ਮੰਤਰੀ ਤੇ ਲਾਏ ਜਾ ਰਹੇ ਇਲਜ਼ਾਮਾਂ ਨੂੰ ਬੇਬੁਨਿਆਦ ਦਸਿਆ ਅਤੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਜੋ ਅਕਾਲੀ ਦਲ ਕੋਲੋਂ ਬਰਦਾਸ਼ਤ ਨਹੀ ਹੋ ਰਹੇ ਤੇ ਘਟੀਆਂ ਰਾਜਨੀਤੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਉੱਧਰੋਂ ਤਿਆਰੀ ਕਰਕੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਕਰਾਰਾ ਜੁਆਬ ਦਿੰਦੇ ਹੋਏ ਆਮ ਆਦਮੀ ਪਾਰਟੀ ਨੂੰ ਟਰਾਲੀ ਚੋਰ ਆਖ ਨਾਅਰੇ ਲਗਾਏ ਅਤੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ “ਆਮ ਆਦਮੀ ਪਾਰਟੀ ਮੁਰਦਾਬਾਦ” ਅਤੇ “ਕੇਜਰੀਵਾਲ ਮੁਰਦਾਬਾਦ” ਦੇ ਨਾਅਰੇ ਵੀ ਗੁਜਦੇ ਰਹੇ।ਜ਼ਿਕਰਯੋਗ ਹੈ ਕਿ ਇਹ ਸਾਰਾ ਵਿਵਾਦ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਸਾਹਮਣੇ ਆਇਆ ਹੈ।ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ।ਇਸ ਮੌਕੇ ਅਕਾਲੀ ਦਲ ਦੇ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ, ਜਥੇਦਾਰ ਮਹਾ ਸਿੰਘ ਰਸੂਲਪੁਰ, ਕੁਲਦੀਪ ਸਿੰਘ ਅੱਪਰਾ, ਅਮਰਜੀਤ ਸਿੰਘ ਕਟਾਣਾ, ਜਥੇਦਾਰ ਕੁਲਦੀਪ ਸਿੰਘ ਬਾਜਵਾ ਢੱਕ ਮਜ਼ਾਰਾ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੋਗ ਸਟੇਟ ਪਬਲਿਕ ਸਕੂਲ ਕੈਂਟ ’ਚ ਅਧਿਆਪਕਾਂ ਲਈ ਯੋਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੁਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24