10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੀਵਰੇਜ ਸਮੱਸਿਆ ਹੱਲ ਕਰਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਕਿਹਾ, ਬਰਸਾਤਾਂ ਤੋਂ ਪਹਿਲਾਂ ਪੱਛਮੀ ਹਲਕੇ ਦੇ ਸੀਵਰਾਂ ਦੀ ਕੀਤੀ ਜਾਵੇ ਸਫ਼ਾਈ

Ad Position 21
No active advertisement
ਅਜੀਤ ਡੈਸਕ 23-06-2026
ਜਲੰਧਰ, 22 ਜੂਨ (ਸ਼ਿਵ)- ਕਾਂਗਰਸ ਦੇ ਸੀਨੀਅਰ ਕੌਂਸਲਰ ਪਵਨ ਕੁਮਾਰ, ਗੁਰਵਿੰਦਰ ਪਾਲ ਸਿੰਘ ਬੰਟੀ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਨੇ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਂਅ ਮੰਗ ਪੱਤਰ ਦੇ ਕੇ ਉਨਾਂ ਨੂੰ ਪੱਛਮੀ ਹਲਕੇ ਵਿਚ ਨਾਕਸ ਸੀਵਰੇਜ ਵਿਵਸਥਾ ਦਾ ਮਸਲਾ ਉਠਾਉਂਦੇ ਹੋਏ ਇਸ ਸਮੱਸਿਆ ਨੂੰ ਹੱਲ ਕਰਵਾਉਣ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਬਰਸਾਤਾਂ ਅਗਲੇ ਮਹੀਨੇ ਹਨ ਪਰ ਨਿਗਮ ਪ੍ਰਸ਼ਾਸਨ ਦੀ ਕੋਈ ਤਿਆਰੀ ਨਹੀਂ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਸੀ ਕਿ ਨਗਰ ਨਿਗਮ ਪ੍ਰਸ਼ਾਸਨ ਨੂੰ ਬਰਸਾਤਾਂ ਤੋਂ ਬਚਾਅ ਲਈ ਪਹਿਲਾਂ ਹੀ ਇਲਾਕੇ ਵਿਚ ਸਰਗਰਮ ਹੋਣਾ ਚਾਹੀਦਾ ਸੀ ਪਰ ਵਿਭਾਗ ਅਜੇ ਵੀ ਡੂੰਘੀ ਨੀਂਦ ਸੁੱਤਾ ਪਿਆ ਹੈ।ਉਨ੍ਹਾਂ ਨੇ ਦਿੱਤੇ ਗਏ ਮੰਗ ਪੱਤਰ ਵਿਚ ਕਿਹਾ ਕਿ ਨਿਗਮ ਪ੍ਰਸ਼ਾਸਨ ਨੂੰ ਹਲਕੇ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਸਾਰੇ ਵਾਰਡਾਂ ਦਾ ਸਰਵੇ ਕਰਕੇ ਜਾਣਕਾਰੀ ਲੈਣੀ ਚਾਹੀਦੀ ਹੈ। ਜਿਨ੍ਹਾਂ ਇਲਾਕਿਆਂ ਵਿਚ ਜਾਮ ਹੁੰਦਾ ਹੈ,
(ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਬੈਠੇ ਗੈਂਗਸਟਰ ਏਕਮ ਦੇ ਕਹਿਣ ’ਤੇ ਚਲਾਈਆਂ ਸਨ ਚਾਵਲਾ ਮੋਬਾਈਲ ਦੀ ਦੁਕਾਨ ’ਤੇ ਗੋਲੀਆਂ-ਸੀ.ਪੀ. ਅਗਲੀ ਖ਼ਬਰ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਸੰਘ ਪਰਿਵਾਰ ਤੇ ਮੋਦੀ ਸਰਕਾਰ ਦੇ ਖ਼ਿਲਾਫ਼ ਪੰਜਾਬ ਭਰ ’ਚ ਵਿਰੋਧ ਪ੍ਰਦਰਸ਼ਨ ਮਜ਼ਦੂਰਾਂ-ਕਿ...
Ad Position 24