11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੇਂਟ ਸੋਲਜਰ ਕਾਲਜ (ਕੋ-ਐਜੂਕੇਸ਼ਨ) ਜਲੰਧਰ ਵਿਖੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ‘ਸ਼ੁਭ ਆਸ਼ੀਸ਼’ ਵਿਦਾਇਗੀ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 23-06-2026
ਜਲੰਧਰ, 22 ਜੂਨ (ਪਵਨ ਖਰਬੰਦਾ)-ਸੇਂਟ ਸੋਲਜਰ ਕਾਲਜ (ਕੋ-ਐਜੂਕੇਸ਼ਨ) ਜਲੰਧਰ ਵਿਖੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਸ਼ੁਭ ਆਸ਼ੀਸ਼ ਨਾਮਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਡਾਇਰੈਕਟਰ ਡਾ. ਵੀਨਾ ਦਾਦਾ ਵੱਲੋਂ ਵਿਦਿਆਰਥੀਆਂ ਨਾਲ ਕੇਕ ਕੱਟ ਕੇ ਕੀਤੀ ਗਈ। ਉਨ੍ਹਾਂ ਨੇ ਵਿਦਾ ਹੋ ਰਹੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਦਿਲੋਂ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਅਤੇ ਸਫਲ ਭਵਿੱਖ ਦੀ ਕਾਮਨਾ ਕੀਤੀ। ਸਮਾਰੋਹ ਦੌਰਾਨ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਨੀਆ ਨੂੰ ਮਿਸ ਫੇਅਰਵੈੱਲ ਅਤੇ ਵਿਸ਼ਵਜੋਤ ਨੂੰ ਮਿਸਟਰ ਫੇਅਰਵੈੱਲ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਵਿਦਿਆਰਥੀਆਂ ਨੂੰ ਮਿਸ ਬਿਊਟੀਫੁਲ, ਮਿਸ ਸਮਾਈਲੀ, ਮਿਸ ਗੋਰਜੀਅਸ ਅਤੇ ਮਿਸਟਰ ਹੈਂਡਸਮ ਵਰਗੇ ਵਿਸ਼ੇਸ਼ ਖਿਤਾਬ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਡਾਇਰੈਕਟਰ ਡਾ. ਵੀਨਾ ਦਾਦਾ, ਪ੍ਰਿੰਸੀਪਲ ਡਾ. ਮਨਜੀਤ ਕੌਰ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਕਾਲਜ ਵਿੱਚ ਪ੍ਰਾਪਤ ਕੀਤੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੂਡਸੈੱਟ ਸੰਸਥਾ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਮੇਅਰ ਵਰਲਡ ਸਕੂਲ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
Ad Position 24