02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ- ਭੂੰਦੜ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੌਵੀਂ ਪਾਤਿਸ਼ਾਹੀ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਵਿਖੇ ਸਮੂਹ ਸਿੰਘ ਸਭਾਵਾਂ ਤੇ ਜਥੇਬੰਦੀਆਂ ਦੀ ਮੀਟਿੰਗ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵਲੋਂ ਬੁਲਾਈ ਗਈ ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਜਥੇਦਾਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਥੇਦਾਰ ਅਮਰਜੀਤ ਸਿੰਘ ਚਾਵਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਦਿੱਲੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਵੀ ਆਪਣੇ ਵਿਚਾਰ ਰੱਖੇ। ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੇ ਪ੍ਰਬੰਧਾਂ ਹੇਠ ਕੀਤੀ ਗਈ ਇਸ ਮੀਟਿੰਗ ਦੌਰਾਨ ਇਲਾਕੇ ਦੀਆਂ ਸਿੰਘ ਸਭਾਵਾਂ, ਧਾਰਮਿਕ ਜਥਬੰਦੀਆਂ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਪਾਰਟੀ ਵਰਕਰਾਂ ਅਤੇ ਪੰਥਕ ਹਿਤੈਸ਼ੀਆਂ ਨੇ ਹਾਜ਼ਰੀ ਭਰੀ। ਆਗੂਆਂ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਉਸ ਖਿਲਾਫ਼ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਣਾ ਇਸ ਮੀਟਿੰਗ ਦਾ ਮੁੱਖ ਮੰਤਵ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਜੋ ਬੇਹੱਦ ਸ਼ਰਮਨਾਕ ਕਾਰਾ
(ਬਾਕੀ ਸਫ਼ਾ 10 ’ਤੇ)
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਲਈ ਅੱਜ ਤੋਂ ਘਰ-ਘਰ ਜਾ ਕੇ ਬੀ.ਐੱਲ.ਓਜ਼ ਭਰਵਾਉਣਗੇ ਗਣਨਾ ਫਾਰਮ-ਡੀ.ਸੀ. ਵਾਲੀਆ ਅਗਲੀ ਖ਼ਬਰ ਕੇਂਦਰੀ ਰੇਲ ਰਾਜ ਮੰਤਰੀ ਨੇ 112 ਕਰੋੜ ਦੇ 2 ਆਰ. ਓ. ਬੀ. ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
Ad Position 24
No active advertisement