01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)- ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਦੀਵਾਨਾਂ ਦੀ ਲੜੀ ਦੇ ਤਹਿਤ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲਿਆਂ) ਨੇ ਕੀਰਤਨ ਦੁਆਰਾ ਹਾਜ਼ਰੀ ਭਰੀ ਉਪਰੰਤ ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਦੀ ਜਲੰਧਰ ਬਰਾਂਚ ਵਲੋਂ ਡਾ. ਪਰਮਜੀਤ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਆਏ ਹੋਏ ਜੱਥਿਆਂ ਅਤੇ ਸੰਗਤ ਦਾ ਧੰਨਵਾਦ ਕੀਤਾ। ਵੱਡੀ ਗਿਣਤੀ ’ਚ ਸੰਗਤ ਨੇ ਦੀਵਾਨ ਦਾ ਅਨੰਦ ਮਾਣਿਆ ਜਿਨ੍ਹਾਂ ’ਚ ਬੇਅੰਤ ਸਿੰਘ ਸਰਹੱਦੀ, ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ, ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਖਜ਼ਾਨਚੀ, ਅਮਨਜੀਤ ਸਿੰਘ ਭੋਲਾ ਛਾਬੜਾ, ਗੁਰਜੀਤ ਸਿੰਘ ਪੋਪਲੀ, ਚਰਨਜੀਤ ਸਿੰਘ ਲੁਬਾਣਾ, ਜੋਗਿੰਦਰ ਸਿੰਘ ਬਵੇਜਾ, ਅਕਾਲੀ ਰਛਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਹਰਬੰਸ ਸਿੰਘ, ਜਸਬੀਰ ਸਿੰਘ ਸੇਠੀ ਅਤੇ ਹੋਰ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।­
Ad Position 22
No active advertisement
ਪਿਛਲੀ ਖ਼ਬਰ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਡੀ. ਪੀ. ਓ. ਅਗਲੀ ਖ਼ਬਰ ਫੋਰਟਿਸ ਜਲੰਧਰ ਨੇ ਐਡਵਾਂਸਡ ਐਂਡੋਸਕੋਪੀ ਯੂਨਿਟ ਅਤੇ ਡੇਡੀਕੇਟਿਡ ਲਿਵਰ ਟ੍ਰਾਂਸਪਲਾਂਟ ਕਲੀਨਿਕ ਦੀ ਕੀਤੀ ਸ਼ੁਰੂਆਤ
Ad Position 24
No active advertisement