01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਡੀ. ਪੀ. ਓ.

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਤਿੰਦਰ ਪੰਮੀ)-ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਲੈਣੀ ਲਾਜ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ, ਜੋ ਵੀ ਸੰਸਥਾਵਾਂ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈl ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਨੂੰ ਆਪਣੇ ਪਲੇਅ ਵੇ ਸਕੂਲਾਂ ਦੀ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਕੋਲੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀl ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਨੇੜੇ ਸਰਸਵਤੀ ਵਿਹਾਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਜਿੰਦਰ ਸਿੰਘ ਮੰਡ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਸਨੇਹੀ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Ad Position 24
No active advertisement