ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐਡਵੋਕੇਟ ਰਜਿੰਦਰ ਸਿੰਘ ਮੰਡ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਸਨੇਹੀ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 (ਐੱਮ. ਐੱਸ. ਲੋਹੀਆ) - ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਐਡਵੋਕੇਟ ਰਜਿੰਦਰ ਸਿੰਘ ਮੰਡ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿਖੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਡੀ ਗਿਣਤੀ ’ਚ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸੀ. ਪੀ. ਆਈ. ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਐਡਵੋਕੇਟ ਰਜਿੰਦਰ ਮੰਡ ਵਲੋਂ ‘ਨਵਾਂ ਜ਼ਮਾਨਾ’, ਦੇਸ਼ ਭਗਤ ਯਾਦਗਾਰ ਕਮੇਟੀ, ਵਕਾਲਤ ਅਤੇ ਭਾਰਤੀ ਕਮਿਊਨਿਸਟ ਪਾਰਟੀ ’ਚ ੱਨਿਭਾਈਆਂ ਸੁਹਿਰਦ ਜ਼ਿੰਮੇਵਾਰੀਆਂ ਨੂੰ ਯਾਦ ਕੀਤਾ। ਉਨ੍ਹਾਂ ਐਡਵੋਕੇਟ ਗੁਰਮੀਤ ਸਿੰਘ ਸ਼ੁਗਲੀ ਦੇ ਇਕ ਸਾਲ ਪਹਿਲਾਂ ਦਿੱਤੇ ਵਿਛੋੜੇ ਨੂੰ ਚੇਤੇ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਦੋਹਰੇ ਸਦਮੇ ’ਚੋਂ ਗੁਜ਼ਰਨਾ ਪੈ ਰਿਹਾ। ਕਾਮਰੇਡ ਅਰਸ਼ੀ ਨੇ ਵੀ ਮੰਡ ਪਰਿਵਾਰ ਨਾਲ ਆਪਣੀ ਸਾਂਝ ਦੀਆਂ ਬਾਤਾਂ ਸੁਣਾਈਆਂ। ‘ਬਨੇਗਾ’ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਤੇ ਸੀ. ਪੀ. ਆਈ. ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਜਗਰੂਪ ਨੇ ਆਪਣੇ ਪਿਆਰੇ ਸਾਥੀ ਰਹੇ ਐਡਵੋਕੇਟ ਰਜਿੰਦਰ ਮੰਡ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਕ ਹਰਫਨਮੌਲਾ ਦੋਸਤ ਦਾ ਵਿਛੜ ਜਾਣਾ ਸਹਿਣ ਕਰਨਾ ਔਖਾ ਹੋ ਰਿਹਾ। ਆਰ. ਐੱਮ. ਪੀ. ਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਸ਼ਬਦਾਂ ਦੀ ਗੱਲ ਤਾਂ ਕੀਤੀ ਜਾ ਸਕਦੀ, ਪਰ ਦਿਲ ਅੰਦਰਲੇ ਦਰਦ ਦਾ ਵਰਣਨ ਮੁਸ਼ਕਲ ਹੈ। ਹਲਕਾ ਆਦਮਪ¹ਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੇ ਆਪਣੇ ਮਿੱਤਰ ਐਡਵੋਕੇਟ ਰਜਿੰਦਰ ਮੰਡ ਨੂੰ ਜਜ਼ਬਾਤੀ ਤੇ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਜਗਤਾਰ ਸਿੰਘ ਸੰਘੇੜਾ ਨੇ ਐਡਵੋਕੇਟ ਮੰਡ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮਾਜ ਦੇ ਪਹਿਰੇਦਾਰ ਸਨ। ਉਘੇ ਲੇਖਕ ਤੇ ਬੁੱਧੀਜੀਵੀ ਸਤਨਾਮ ਚਾਨਾ ਨੇ ਵੀ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਲੇਖਕਾ ਬਲਜੀਤ ਕੌਰ ਬੱਲ, ਅਰਜਨ ਸਿੰਘ ਗੜਗੱਜ ਫਾਊਂਡੇਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਬੜਾ ਪਿੰਡ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਕਾਮਰੇਡ ਨਰਿੰਦਰ ਸੋਹਲ, ਮੀਤ ਪ੍ਰਧਾਨ ਰੁਪਿੰਦਰ ਕੌਰ ਮਾੜੀਮੇਘਾ, ਰੋਡਵੇਜ਼ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਆਗੂ ਜਗਦੀਸ਼ ਸਿੰਘ ਚਾਹਲ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਬਾਰ ਕੌਂਸਲ ਚੰਡੀਗੜ੍ਹ ਤੋਂ ਲੇਖ ਰਾਜ ਸ਼ਰਮਾ, ਐਡਵੋਕੇਟ ਮੰਡ ਦੇ ਛੋਟੇ ਭਰਾਤਾ ਰਮਨਜੀਤ ਮੰਡ ਤੇ ਮੰਡ ਪਰਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਦਾਤਾਰ ਸਿੰਘ ਸੰਘਵਾਲ ਆਦਿ ਹਾਜ਼ਰ ਸਨ। ਸ਼ਰਧਾਂਜਲੀ ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਸਵਰਨ ਸਿੰਘ ਟਹਿਣਾ ਨੇ ਚਲਾਈ। ਇਸ ਦੌਰਾਨ ਉਨ੍ਹਾਂ ਐਡਵੋਕੇਟ ਮੰਡ ਦੀ ਸ਼ਖਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਵੀ ਜ਼ਿਕਰ ਕੀਤਾ। ਡਾ. ਜਸ ਮੰਡ ਨੇ ਸ਼ਰਧਾਂਜਲੀ ਸਮਾਗਮ ’ਚ ਸ਼ਾਮਲ ਹੋਣ ਲਈ ਸਭ ਦਾ ਧੰਨਵਾਦ ਕੀਤਾ। ਸ਼ਰਧਾਂਜਲੀ ਸਮਾਗਮ ’ਚ ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਅਮਲੋਕ ਸਿੰਘ, ਸੁਰਿੰਦਰ ਕੁਮਾਰੀ ਕੋਛੜ, ਸਾਹਿਤਕਾਰ ਮੱਖਣ ਮਾਨ, ਐਡਵੋਕੇਟ ਰੋਹਿਤ ਗੰਭੀਰ, ਐਡਵੋਕੇਟ ਦੀਪਕ ਸ਼ਰਮਾ (ਮਲਸੀਆਂ), ਸੇਵਾ ਮੁਕਤ ਐੱਸ. ਐੱਸ. ਪੀ. ਤੇ ਕਾਂਗਰਸ ਇੰਚਾਰਜ਼ ਹਲਕਾ ਕਰਤਾਰਪੁਰ ਰਜਿੰਦਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਕੌਮੀ ਕੌਂਸਲ ਮੈਂਬਰ ਸੂਰਤ ਸਿੰਘ ਧਰਮਕੋਟ, ਸੀ. ਪੀ. ਆਈ. ਦੇ ਸੂਬਾ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਕਾਮਰੇਡ ਸੁਖਚੈਨ ਸਿੰਘ, ਨਵਾਂ ਜ਼ਮਾਨਾ ਦੇ ਟਰੱਸਟੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਬਲਕਾਰ ਵਲਟੋਹਾ, ਪੱਤਰਕਾਰ ਨਰਿੰਦਰ ਸੋਨੀਆ, ਅਰੁਣਦੀਪ, ਕਾਮਰੇਡ ਸੰਦੀਪ ਦੂਲੀਕੇ, ਪੰਜਾਬ ਇਸਤਰੀ ਸਭਾ ਦੀ ਪ੍ਰਧਾਨ ਰਜਿੰਦਰ ਪਾਲ ਕੌਰ, ਜ਼ਿਲ੍ਹਾ ਜਲੰਧਰ ਦੀ ਇਸਤਰੀ ਆਗੂ ਸੰਤੋਸ਼ ਬਰਾੜ, ਮਾਤਾ ਮਹਿੰਦਰ ਕੌਰ, ਐਡਵੋਕੇਟ ਮੰਡ ਦੀ ਪਤਨੀ ਹਰਦੀਪ ਕੌਰ ਮੰਡ, ਧੀ ਮਨਪ੍ਰੀਤ, ਬੇਟਾ ਮਨਰਾਜ ਮੰਡ, ਰੀਟਾ ਸੁਆਮੀ, ਸੀ. ਪੀ. ਆਈ ਜ਼ਿਲ੍ਹਾ ਜਲੰਧਰ ਦੇ ਸਕੱਤਰ ਰਸ਼ਪਾਲ ਕੈਲੇ, ਪੱਤਰਕਾਰ ਅਵਤਾਰ ਕਲੇਰ ਅਤੇ ਵੱਡੀ ਗਿਣਤੀ ’ਚ ਵਕੀਲ ਭਾਈਚਾਰਾ ਸ਼ਾਮਲ ਸੀ।
Ad Position 22
No active advertisement
ਪਿਛਲੀ ਖ਼ਬਰ ਮਿੱਡ ਡੇ ਮੀਲ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ’ਤੇ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਡੀ. ਪੀ. ਓ.
Ad Position 24
No active advertisement