ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਿੱਡ ਡੇ ਮੀਲ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ’ਤੇ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ 24 ਜੂਨ (ਜਤਿੰਦਰ ਪੰਮੀ)–ਮਿੱਡ ਡੇ ਮੀਲ ਵਰਕਰਜ਼ ਯੂਨਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਲਟਕੀਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਜਥੇਬੰਦੀ ਦੀ ਆਗੂ ਸਿਮਰਨਜੀਤ ਪਾਸਲਾ ਦੀ ਅਗਵਾਈ ਵਿੱਚ ਏ. ਡੀ. ਸੀ. (ਜਨਰਲ) ਅਮਨਿੰਦਰ ਕੌਰ ਬਰਾੜ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਮੰਗ ਪੱਤਰ ਭੇਜਣ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਤੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਪਿਛਲੀਆਂ ਸਰਕਾਰਾਂ ਤੋਂ ਵੀ ਤੇਜ਼ੀ ਨਾਲ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਸਰਕਾਰ ਵਲੋਂ ਜੱਥੇਬੰਦੀ ਨਾਲ ਕੀਤੀਆਂ ਮੀਟਿੰਗਾਂ ਵਿੱਚ ਹੋਏ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਣ ਸੂਬੇ ਭਰ ਦੀਆਂ ਮਿੱਡ ਡੇ ਮੀਲ ਵਰਕਰਾਂ ਅੰਦਰ ਭਾਰੀ ਰੋਸ ਹੈ। ਸੂਬਾਈ ਜੱਥੇਬੰਦੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਪਹਿਲੀ ਜੁਲਾਈ ਤੋਂ ਖਾਣਾ ਨਾ ਬਣਾਉਣ ਦਾ ਨੋਟਿਸ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਾਂ ’ਤੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਰਾਮ, ਪ੍ਰਵੀਨ, ਸਰਬਜੀਤ, ਹਰਪ੍ਰੀਤ ਕੌਰ,ਕੁਲੀਆਂ,ਤਾਰੋ, ਕਮਲਜੀਤ,ਨਿਰਮਲਾ ਦੇਵੀ, ਜਸਵਿੰਦਰ ਕੌਰ,ਕਿਰਨ, ਕਮਲਜੀਤ ਕੌਰ, ਮਨਜੋਤ ਕੌਰ,ਮੀਨਾ ਰਾਣੀ, ਸੰਤੋਸ਼ ਕੁਮਾਰੀ, ਅਮਰਜੀਤ ਕੌਰ,ਰਾਜ ਰਾਣੀ,ਗੀਤਾ ਦੇਵੀ,ਤਾਰੋ, ਮੋਨਿਕਾ, ਕਮਲਜੀਤ ਤੋਂ ਇਲਾਵਾ ਕੁਲਦੀਪ ਸਿੰਘ ਕੌੜਾ,ਰਤਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ 1956 ’ਚ ਬਣਿਆ ਗੁਰਦੁਆਰਾ ਐਕਟ ਰੱਦ ਕਰਨ ਦੀ ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ ਵਲੋਂ ਨ... ਅਗਲੀ ਖ਼ਬਰ ਐਡਵੋਕੇਟ ਰਜਿੰਦਰ ਸਿੰਘ ਮੰਡ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਸਨੇਹੀ
Ad Position 24
No active advertisement