ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੈਬਨਿਟ ਮੰਤਰੀ ਤੇ ਮੇਅਰ ਨੇ ਰਾਜਪੂਤ ਨਗਰ ’ਚ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਤੇ ਮੇਅਰ ਵਿਨੀਤ ਧੀਰ ਨੇ ਬੁੱਧਵਾਰ ਨੂੰ ਵਾਰਡ ਨੰਬਰ 44 ਅਧੀਨ ਪੈਂਦੇ ਰਾਜਪੂਤ ਨਗਰ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਦਾ ਉਦੇਸ਼ ਇਲਾਕੇ ਦੇ ਵਸਨੀਕਾਂ ਨੂੰ ਦਰਪੇਸ਼ ਸੀਵਰੇਜ ਸੰਬੰਧੀ ਸਮੱਸਿਆਵਾਂ ਦਾ ਸਥਾਈ ਹੱਲ ਮੁਹੱਈਆ ਕਰਵਾਉਣਾ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਨਾਗਰਿਕ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਣ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਅਪਣਾ ਰਹੀ ਹੈ ਅਤੇ ਜ਼ਮੀਨੀ ਪੱਧਰ ’ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਦੁਹਰਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਭਰ ਵਿੱਚ ਸੀਵਰੇਜ, ਸੜਕਾਂ ਅਤੇ ਪੀਣ ਵਾਲੇ ਪਾਣੀ ਨਾਲ ਸੰਬੰਧਿਤ ਹੋਰ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਜਲੰਧਰ ਨਗਰ ਨਿਗਮ ਦੀ ਵੀ ਪ੍ਰਸ਼ੰਸਾ ਕੀਤੀ, ਜੋ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕਈ ਵਿਕਾਸ ਪ੍ਰਾਜੈਕਟਾਂ ਨੂੰ ਅਮਲੀ ਰੂਪ ਦੇ ਰਹੀ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨਾ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਕੌਂਸਲਰ ਰਾਜ ਕੁਮਾਰ ਰਾਜੂ, ਮੇਜਰ ਸਿੰਘ, ਰੋਮੀ ਵਾਧਵਾ, ਰਾਜੀਵ ਤ੍ਰਿਖਾ, ਸੀਮਾ ਭਗਤ, ਵਰੁਣ ਜੋਸ਼ੀ ਸਮੇਤ ਹੋਰ ਕਈ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਵਲੋਂ ਸਿਗਨੈਟ ਇੰਸਟੀਚਿਊਟ ਆਫ਼ ਆਸਟ੍ਰੇਲੀਆ ਨਾਲ ਸਮਝੌਤੇ ’ਤੇ ਦਸਤਖ਼ਤ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਹੈਨਰੀ ਤੋਂ ਲਿਆ ਅਸ਼ੀਰਵਾਦ
Ad Position 24
No active advertisement