ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਪਹਿਲੀ ਨੂੰ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-06-2026
ਸ਼ਾਹਕੋਟ, 24 ਜੂਨ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜਲੰਧਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵੱਲੋਂ ਲਗਭਗ 2800 ਇੰਨਲਿਸਟਮੈਂਟ ਕਾਮਿਆਂ ਨੂੰ ਅੱਖੋਂ-ਪਰੋਖੇ ਕਰਨ ਅਤੇ ਨਵੇਂ ਆਰਡੀਨੈਂਸ ਵਿਚ ਸ਼ਾਮਿਲ ਕਰਨ ਦਾ ਕੋਈ ਜ਼ਿਕਰ ਨਾ ਹੋਣ ’ਤੇ ਜਥੇਬੰਦੀ ਤਿੱਖੇ ਸੰਘਰਸ਼ ਦੇ ਰਾਹ ’ਤੇ ਸੀ, ਜਿਸ ਦੌਰਾਨ ਪੰਜਾਬ ਸਰਕਾਰ, ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ,ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਭਰੋਸਾ ਦਿੱਤਾ ਗਿਆ ਕਿ ਇਸ ਬਿੱਲ ’ਚ ਇੰਨਲਿਸਟਮੈਂਟ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਥੇਬੰਦੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਵਾਅਦਾ ਕੀਤਾ ਸੀ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇੰਨਲਿਸਟਮੈਂਟ ਕੈਟਾਗਰੀ ਨੂੰ ਸ਼ਾਮਲ ਕਰਕੇ ਜਥੇਬੰਦੀ ਨੂੰ ਸੂਚਿਤ ਕਰ ਦਿੱਤਾ ਜਾਵੇਗਾ, ਪਰ ਅਫ਼ਸੋਸ 2 ਹਫ਼ਤੇ ਬੀਤਣ ਦੇ ਬਾਵਜੂਦ ਵੀ ਪਰਨਾਲਾ ਉਥੇ ਦਾ ਉਥੇ ਹੀ ਹੈ। ਉਸ ਸਮੇਂ ਵਰਕਰਾਂ ’ਚ ਭਾਰੀ ਨਿਰਾਸ਼ਾ ਪਾਈ ਗਈ, ਜਦੋਂ ਪ੍ਰਸੋਨਲ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਥੱਲੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਠੇਕਾ ਕਾਮਿਆਂ ਦੀਆਂ ਐਂਟਰੀਆਂ ਐਚ.ਆਰ.ਐਮ.ਐਸ. ਪੋਰਟਲ ਉਪਰ ਕਰਕੇ 25 ਜੂਨ, 2026 ਤੱਕ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਜਿਸ ਵਿੱਚ ਇੰਨਲਿਸਟਮੈਂਟ ਕਾਮਿਆਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਜਦੋਂ ਇਸ ਸਬੰਧੀ ਜਥੇਬੰਦੀ ਨੇ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪ੍ਰਸੋਨਲ ਵਿਭਾਗ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਪੱਲਾ ਝਾੜ ਦਿੱਤਾ। ਜਿਸ ’ਤੇ ਜਥੇਬੰਦੀ ਨੇ ਤੁਰੰਤ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਵਾਅਦਾ ਖਿਲਾਫੀ ਵਿਰੁੱਧ 1 ਜੁਲਾਈ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁੰਡੀਆਂ ਕਲਾਂ ਮੂਹਰੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾਵੇਗਾ। ਮੌਕੇ ’ਤੇ ਸੰਘਰਸ਼ ਨੂੰ ਨਵਾਂ ਰੂਪ ਦਿੱਤਾ ਜਾ ਸਕਦਾ ਹੈ ਅਤੇ ਸੰਘਰਸ਼ ਇੰਨਲਿਸਟਮੈਂਟ ਕਾਮਿਆਂ ਨੂੰ ਨਵੇਂ ਬਿੱਲਾਂ ਵਿਚ ਸ਼ਾਮਿਲ ਕਰਨ ਤੱਕ ਜਾਰੀ ਰਹੇਗਾ। ਇਸ ਮੌਕੇ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੁਰਦਾਸਪੁਰ, ਨਰਿੰਦਰ ਸਿੰਘ ਪੂੰਗਾ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਸੂਬਾ ਸਲਾਹਕਾਰ ਪਵਿੱਤਰ ਸਿੰਘ ਮੋਗਾ, ਗੁਰਪ੍ਰੀਤ ਸਿੰਘ ਬਾਲੇਵਾਲ, ਲਛਮਣ ਸਿੰਘ ਮੱਖਣ ਮਾਨਸਾ, ਅਮਨਦੀਪ ਸਿੰਘ ਲੱਕੀ ਬਠਿੰਡਾ ਆਦਿ ਆਗੂ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਆਦਮਪੁਰ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡੇ ’ਤੇ ਪਹੁੰ... ਅਗਲੀ ਖ਼ਬਰ ਮੁਰਾਜਵਾਲਾ ਗਰਿੱਡ ਤੋਂ ਬਿਜਲੀ ਸਪਲਾਈ ਦੇ ਮੰਦੜੇ ਹਾਲ ਦੇ ਚਲਦੇ ਕਿਸਾਨਾਂ ’ਚ ਰੋਸ
Ad Position 24
No active advertisement