ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਲੈਰੋ ਗੱਡੀ ਅਤੇ ਟਰੱਕ ਦੇ ਟਕਰਾਉਣ ਕਾਰਨ ਵਾਪਰਿਆ ਹਾਦਸਾ

Ad Position 21
No active advertisement
ਅਜੀਤ ਡੈਸਕ 25-06-2026
ਫਿਲੌਰ, 24 ਜੂਨ (ਸਤਿੰਦਰ ਸ਼ਰਮਾ)-ਸਥਾਨਕ ਮੁੱਖ ਮਾਰਗ ’ਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਚਿੱਟੇ ਰੰਗ ਦੀ ਮਹਿੰਦਰਾ ਬਲੈਰੋ ਅਤੇ ਇਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬਲੈਰੋ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਮੁੱਖ ਮਾਰਗ ’ਤੇ ਲੰਬਾ ਜਾਮ ਲੱਗ ਗਿਆ ਤੇ ਵਾਪਰੇ ਹਾਦਸੇ ਕਾਰਨ ਸੜਕ ’ਤੇ ਮਲਬਾ ਫੈਲ ਗਿਆ। ਘਟਨਾ ਦੀ ਸੂਚਨਾਂ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਸਾਰ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਭ ਤੋਂ ਪਹਿਲਾਂ ਟ੍ਰੈਫਿਕ ਨੂੰ ਨਿਯੰਤਰਿਤ ਕੀਤਾ ਗਿਆ ਤਾਂ ਜੋ ਹੋਰ ਕੋਈ ਹਾਦਸਾ ਨਾ ਵਾਪਰ ਜਾਏ। ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਲਈ ਹਾਈਡਰਾ ਮਸ਼ੀਨ ਮੰਗਵਾਈ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਬਲੈਰੋ ਅਤੇ ਹੋਰ ਨੁਕਸਾਨੇ ਵਾਹਨਾਂ ਨੂੰ ਸਾਈਡ ’ਤੇ ਕੀਤਾ ਗਿਆ ਅਤੇ ਸੜਕ ਨੂੰ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ ਤੇ ਟ੍ਰੈਫਿਕ ਨੂੰ ਮੁੜ ਸੁਚਾਰੂ ਢੰਗ ਨਾਲ ਚਾਲੂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਹਿੰਦਰਾ ਬਲੈਰੋ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਦਕਿ ਟਰੱਕ ਨੂੰ ਵੀ ਨੁਕਸਾਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਸ਼ਾਹਕੋਟ ਦੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ ਅਗਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਦੇ ਸਬੰਧ ’ਚ ਸੋਨੇ ਤੇ ਮੋਬਾਈਲ ਦੀਆਂ ਦੁਕਾਨਾਂ 4 ਦਿਨ ਲਈ ਅਤੇ ਬਜਾਜੀ ਤੇ ਕਰਿਆਨੇ ਦੀਆਂ ਦੁਕਾਨਾਂ...
Ad Position 24
No active advertisement