ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਪਤ ਦਾਨੀ ਸੱਜਣ ਵਲੋਂ ਮਾਰੂਤੀ ਈਕੋ ਗੱਡੀ ਭੇਟ

Ad Position 21
No active advertisement
ਅਜੀਤ ਡੈਸਕ 26-06-2026
ਐੱਸ. ਏ. ਐੱਸ. ਨਗਰ, 25 ਜੂਨ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਸਵਾਰਾ ਸਾਹਿਬ ਲਈ ਗੁਪਤ ਦਾਨੀ ਸੱਜਣ ਵਲੋਂ ਟਾਪ ਮਾਡਲ ਮਾਰੂਤੀ ਈਕੋ ਗੱਡੀ ਭੇਟ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਪਤ ਦਾਨੀ ਸੱਜਣ ਇਸ ਗੱਡੀ ਨੂੰ ਨਿਸ਼ਾਨ ਸਾਹਿਬ ਦੇ ਕੋਲ ਖੜ੍ਹੀ ਕਰਕੇ ਤੇ ਗੱਡੀ ਦੀ ਚਾਬੀ ਵਿਚ ਹੀ ਛੱਡ ਕੇ ਚਲਾ ਗਿਆ। ਪਹਿਰੇਦਾਰ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਜਾਣਕਾਰੀ ਦੇਣ ‘ਤੇ ਪਤਾ ਚੱਲਿਆ ਕਿ ਗੱਡੀ ਦੇ ਸਾਰੇ ਕਾਗਜ਼ਾਤ ਤੇ ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਂਅ ‘ਤੇ ਹੈ। ਦਾਨੀ ਸੱਜਣ ਵਲੋਂ ਗੱਡੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵੀ ਲਗਵਾ ਕੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗੱਡੀ ‘ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਕਾਗਜ਼ਾਤ ਦੇ ਮੁਤਾਬਿਕ ਗੱਡੀ ਦੀ ਕੀਮਤ 7 ਲੱਖ 34 ਹਜ਼ਾਰ ਰੁ. ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ਼ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਜ਼ਿਕਰਯੋਗ ਹੈ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ‘ਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸਾਂ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ ਤੇ ਮਾਰੂਤੀ ਵਰਸਾ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਾਰ ਸੇਵਾ ਵਾਸਤੇ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ ਟਰੈਕਟਰ, 3 ਸੋਨਾਲੀਕਾ ਟਰੈਕਟਰ, ਮਹਿੰਦਰਾ ਪਿਕਅੱਪ, ਮਹਿੰਦਰਾ ਯੂਟੀ­ਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ. ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ, ਬੇਅੰਤ ਮਾਇਆ ਤੇ ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ 5 ਸਿਗਨਲ ਬਟਾਲੀਅਨ ਨੇ ਸ਼ਹੀਦ ਸਬ-ਇੰਸਪੈਕਟਰ ਸੰਜੇ ਕੁਮਾਰ ਨੂੰ ਸ਼ਰਧਾਂਜਲੀ ਕੀਤੀ ਭੇਟ ਅਗਲੀ ਖ਼ਬਰ ਯੂਨੀਵਰਸਿਟੀ ਦੇ ਨਾਂਅ ’ਤੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
Ad Position 24
No active advertisement