ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵੋਟਾਂ ਨੇੜੇ ਮਾਨ ਸਰਕਾਰ ਨੂੰ ਯਾਦ ਆਇਆ ਸਰਪੰਚਾਂ ਨੂੰ ਮਾਣ-ਭੱਤਾ ਦੇਣਾ : ਕੰਗ

Ad Position 21
No active advertisement
ਅਜੀਤ ਡੈਸਕ 26-06-2026
ਖਰੜ, 25 ਜੂਨ (ਜੰਡਪੁਰੀ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣੀ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਮਾਨ ਸਰਕਾਰ ਨੇ ਸਹੂਲਤਾਂ ਤੇ ਤੋਹਫ਼ਿਆਂ ਦੀ ਝੜੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੇ ਪੌਣੇ ਪੰਜ ਸਾਲਾਂ ਬਾਅਦ ਮਾਨ ਸਰਕਾਰ ਵਲੋਂ ਔਰਤਾਂ ਨੂੰ 1000/1500 ਰੁ. ਮਹੀਨਾ ਭੱਤਾ, ਲਿੰਕ ਸੜਕਾਂ ਦੀ ਉਸਾਰੀ ਅਤੇ ਰਾਸ਼ਨ ਦੀਆਂ ਫ੍ਰੀ ਕਿੱਟਾਂ ਦੇ ਰੂਪ ‘ਚ ਤੋਹਫ਼ੇ ਦਿੱਤੇ ਜਾ ਰਹੇ ਹਨ ਅਤੇ ਹੁਣ ਸਰਪੰਚਾਂ ਨੂੰ 10 ਹਜ਼ਾਰ ਰੁ. ਮਹੀਨਾ ਮਾਣ-ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ‘ਚੋਣ ਸਟੰਟ’ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ‘ਚ ਸਰਪੰਚਾਂ ਲਈ ਮਹੀਨਾਵਾਰ 1200 ਰੁ. ਮਾਣ-ਭੱਤਾ ਦੇਣ ਦੀ ਵਿਵਸਥਾ ਸੀ, ਪਰ ਇਹ ਭੱਤਾ ਕਦੇ ਕਿਸੇ ਸਰਪੰਚ ਨੂੰ ਨਹੀਂ ਮਿਲਿਆ। ਕੁਝ ਸਮਾਂ ਪਹਿਲਾਂ ਜਦੋਂ ਪੰਚਾਇਤ ਯੂਨੀਅਨ ਹਾਈਕੋਰਟ ਗਈ ਤਾਂ ਅਦਾਲਤ ਦੇ ਫ਼ੈਸਲੇ ਅਨੁਸਾਰ ਸਰਕਾਰ ਨੇ ਹੁਕਮ ਜਾਰੀ ਕੀਤੇ ਕਿ ਜਿਹੜੀਆਂ ਪੰਚਾਇਤਾਂ ਕੋਲ ਆਪਣੇ ਫ਼ੰਡ ਜਾਂ ਆਮਦਨ ਦੇ ਸਾਧਨ ਹਨ, ਸਰਪੰਚ ਇਹ ਭੱਤਾ ਉਥੋਂ ਲੈ ਸਕਦੇ ਹਨ, ਪਰ ਹਕੀਕਤ ਇਹ ਹੈ ਕਿ ਅੱਜ ਤੱਕ ਜ਼ਿਆਦਾਤਰ ਸਰਪੰਚਾਂ ਨੂੰ ਇਹ ਮਾਣ-ਭੱਤਾ ਨਸੀਬ ਨਹੀਂ ਹੋਇਆ। ਸਾਬਕਾ ਮੰਤਰੀ ਕੰਗ ਨੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਹੁਣ 10 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਲਈ ਸਰਕਾਰ ਕੋਲ ਫ਼ੰਡ ਕਿਥੋਂ ਆਉਣਗੇ। ਉਨ੍ਹਾਂ ਕਿਹਾ ਕਿ ਮਾਣ-ਭੱਤੇ ਸੰਬੰਧੀ ਐਲਾਨ ‘ਚ ਪੰਚਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ, ਜਦਕਿ ਉਹ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮਹਿੰਗਾਈ ਦੇ ਇਸ ਦੌਰ ‘ਚ ਸਰਕਾਰ ਨੂੰ ਸਰਪੰਚਾਂ ਨੂੰ ਘੱਟੋ-ਘੱਟ 20 ਹਜ਼ਾਰ ਰੁ. ਅਤੇ ਪੰਚਾਂ ਨੂੰ 10 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸਲ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ ਅਤੇ ਹੁਣ ਵਿਧਾਨ ਸਭਾ ਚੋਣਾਂ ‘ਚ ਵੋਟਾਂ ਬਟੋਰਨ ਲਈ ਲੀਪਾ-ਪੋਚੀ ਕਰਨ ‘ਚ ਲੱਗੀ ਹੋਈ ਹੈ, ਜਦਕਿ ਅੱਜ ਦਾ ਵੋਟਰ ਬਹੁਤ ਸਿਆਣਾ ਹੋ ਚੁੱਕਾ ਹੈ ਅਤੇ ਉਹ ਪੰਜਾਬ ‘ਚ ਚੱਲ ਰਹੇ ਜੰਗਲ-ਰਾਜ ਨੂੰ ਖ਼ਤਮ ਕਰਨਾ ਚਾਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਪੰਜਾਬ ਸਰਕਾਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪਾਰਟੀ ਦੇ ਪ੍ਰਚਾਰ ਦਾ ਸਾਧਨ ਬਣਾਉਣ ਦੀ ਥਾਂ ਹਰ ਲੋੜਵੰਦ ਮਹਿਲਾ ਨੂੰ ਫ...
Ad Position 24
No active advertisement