ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪਲਸ ਪੋਲੀਓ ਮੁਹਿੰਮ ਕੱਲ੍ਹ ਤੋਂ, ਜ਼ਿਲ੍ਹੇ ’ਚ 1,96,657 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ

Ad Position 21
No active advertisement
ਅਜੀਤ ਡੈਸਕ 27-06-2026
ਸਿਵਲ ਸਰਜਨ ਵਲੋਂ ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਲਈ ਰਿਕਸ਼ਾ ਮਾਈਕਿੰਗ ਰੈਲੀ ਰਵਾਨਾ
ਜਲੰਧਰ, 26 ਜੂਨ (ਜਤਿੰਦਰ ਪੰਮੀ)-ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ’ਚ 28 ਜੂਨ ਤੋਂ ਪੋਲੀਓ ਰੋਧਕ ਬੂੰਦਾਂ ਪਿਆਉਣ ਦਾ ਕੰਮ ਸ਼ੁਰੂ ਹੋਵੇਗਾ ਜੋ ਕਿ 30 ਜੂਨ ਤਕ ਚੱਲੇਗਾ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ’ਚ 1,96,657 ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸ਼ੁੱਕਰਵਾਰ ਨੂੰ ਮੁਹਿੰਮ ਦੀ ਜਾਗਰੂਕਤਾ ਲਈ ਰਿਕਸ਼ਾ ਮਾਈਕਿੰਗ ਰੈਲੀ ਨੂੰ ਹਰੀ ਝੰਡੀ ਦੇਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕੌਮੀ ਪਲਸ ਪੋਲਿਓ ਮੁਹਿੰਮ ਤਹਿਤ ਸਲੱਮ ਏਰੀਆ, ਭੱਠੇ, ਉਸਾਰੀ ਅਧੀਨ ਇਮਾਰਤਾਂ, ਵਿਹੜੇ ਅਤੇ ਹੋਰ ਮਾਈਗ੍ਰੇਟਰੀ ਸਾਈਟਾਂ ਉੱਤੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਧਕ ਬੁੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਲਈ ਜ਼ਿਲ੍ਹੇ ਵਿੱਚ ਕੁੱਲ 2203 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 2107 ਹਾਊਸ-ਟੂ- ਹਾਊਸ ਟੀਮਾਂ, 66 ਮੌਬਾਈਲ ਟੀਮਾਂ ਅਤੇ 30 ਟ੍ਰਾਂਜਿਟ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰ ਦੇ 5,41,258 ਘਰਾਂ ਨੂੰ ਕਵਰ ਕਰਦੇ ਹੋਏ 0 ਤੋਂ 5 ਸਾਲ ਤੱਕ ਦੀ ਉਮਰ ਦੇ 1,96,657 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਦੌਰਾਨ ਪੋਲੀਓ ਟੀਮਾਂ ਵੱਲੋਂ ਜਿਲ੍ਹੇ ਵਿੱਚ ਸ਼ਹਿਰੀ ਅਤੇ ਪੇਂਡੂ ਖੇਤਰ ਦੇ 715 ਹਾਈ ਰਿਸਕ ਖੇਤਰ ਵੀ ਕਵਰ ਕੀਤੇ ਜਾਣਗੇ। ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਵੱਲੋਂ ਜਿਲ੍ਹੇ ਭਰ ਵਿੱਚ 267 ਸੁਪਰਵਾਈਜ਼ਰ ਵੀ ਤੈਨਾਤ ਕੀਤੇ ਗਏ ਹਨ। ਸਿਵਲ ਸਰਜਨ ਡਾ. ਗਰਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਉਨ੍ਹਾਂ ਨੂੰ ਪੋਲੀਓ ਤੋਂ ਸੁਰੱਖਿਅਤ ਕਰੋ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸਿਮਰਨਜੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ, ਏਐਮਓ ਡਾ. ਦੇਵ, ਏਐਮਓ ਡਾ. ਮੋਨੀਕਾ, ਡਿਪਟੀ ਐਮਈਆਈਓ ਅਸੀਮ ਸ਼ਰਮਾ, ਡਿਪਟੀ ਐਮਈਆਈਓ ਗੁਰਜੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਟਾਈਮਜ਼ ਹਾਇਰ ਐਜੂਕੇਸ਼ਨ ਸਸਟੇਨੇਬਿਲਟੀ ਇੰਪੈਕਟ ਰੇਟਿੰਗਜ਼ 2026’ ’ਚ ਐਲ.ਪੀ.ਯੂ. ਦੀ ਫਿਰ ਝੰਡੀ ਅਗਲੀ ਖ਼ਬਰ ਨਗਰ ਨਿਗਮ ਨੇ ਮੁੱਖ ਚੌਕਸੀ ਦਫਤਰ ਨੂੰ ਉਪਲਬਧ ਨਹੀਂ ਕਰਵਾਇਆ ਉਸਾਰੀਆਂ ਦਾ ਰਿਕਾਰਡ
Ad Position 24
No active advertisement