ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰ ਜਗਜੋਤ ਆਹਲੂਵਾਲੀਆ ਵਲੋਂ ਐਸ. ਐਚ. ਓ. ਸੈਣੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 27-06-2026
ਨਸ਼ਿਆਂ ਖ਼ਿਲਾਫ਼ ਜੰਗ ਨੂੰ ਤੇਜ਼ ਕਰਨ ’ਤੇ ਚਰਚਾ
ਸ਼ਾਹਕੋਟ, 26 ਜੂਨ (ਦਲਜੀਤ ਸਿੰਘ ਸਚਦੇਵਾ)- ਨਸ਼ਾ ਮੁਕਤੀ ਮੋਰਚੇ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਵਲੋਂ ਨਵੇਂ ਆਏ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ ਇੰਸਪੈਕਟਰ ਅਮਨ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਤੇ ਤੇਜ਼ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਗਜੋਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਕੋਹੜ ਵਾਂਗ ਹੈ, ਜਿਸ ਨੂੰ ਸਿਰਫ਼ ਸਰਕਾਰ ਜਾਂ ਪੁਲਿਸ ਦੇ ਦਮ ’ਤੇ ਨਹੀਂ, ਸਗੋਂ ਲੋਕਾਂ ਦੇ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮਨੋਬਲ ਵਧਾਉਣਾ ਤੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਦੀ ਸੂਚਨਾ ਦੇਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਆਹਲੂਵਾਲੀਆ ਨੇ ਕਿਹਾ ਕਿ ਪਿੰਡ ਤੇ ਸ਼ਹਿਰ ਪੱਧਰ ’ਤੇ ਨਸ਼ਾ ਵਿਰੋਧੀ ਕਮੇਟੀਆਂ ਨੂੰ ਹੋਰ ਸਰਗਰਮ ਕਰਨਾ ਚਾਹੀਦਾ ਹੈ। ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਉਣ ਲਈ ਪੁਲਿਸ ਨੂੰ ਸਖ਼ਤੀ ਕਰਨੀ ਚਾਹੀਦੀ ਹੈ। ਐੱਸ.ਐੱਚ.ਓ ਸੈਣੀ ਨੇ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਹੋਰ ਵੀ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਿਲਣ ਵਾਲੀ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਾਕ ਕੋਆਰਡੀਨੇਟਰ ਅਨੂਪ ਸਿੰਘ, ਵਾਈਸ ਕੋਆਰਡੀਨੇਟਰ ਦਵਿੰਦਰ ਸਿੰਘ, ਅਮਨਦੀਪ ਸਹੋਤਾ ਆਦਿ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ਨਾ ਆਉਣ ਕਰਕੇ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ - ਸੁਖਵਿੰਦਰ... ਅਗਲੀ ਖ਼ਬਰ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸਾਲਾਨਾ ਜੋੜ ਮੇਲਾ
Ad Position 24
No active advertisement