ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਿਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 27-06-2026
ਚੁਗਿੱਟੀ/ਜੰਡੂਸਿੰਘਾ, 26 ਜੂਨ (ਨਰਿੰਦਰ ਲਾਗੂ)-ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਿਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431 ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵਾਂ’ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਰਾਗੀ ਭਾਈ ਕਰਮ ਸਿੰਘ, ਭਾਈ ਕਮਲਜੀਤ ਸਿੰਘ ਕਮਲ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਤਜਿੰਦਰ ਸਿੰਘ ਜੰਡੂਸਿੰਘਾ ਵਾਲੇ, ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ) ਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ,ਜੰਡੂਸਿੰਘਾ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜਿਥੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਸੰਘਾ ਵਲੋਂ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਉਥੇ ਹੀ ਉਨ੍ਹਾਂ ਆਖਿਆ ਕਿ ਅਜੋਕੇ ਸਮੇਂ ਵਿੱਚ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਜੀਵਨ ਦਾ ਆਧਾਰ ਬਣਾਕੇ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿਖਿਆ ਸਾਰੇ ਵਰਗਾਂ ਦੇ ਲੋਕਾਂ ਲਈ ਬੜੀ ਲਾਭਦਾਇਕ ਹੈ ਜਿਸ ਦਾ ਲਾਹਾ ਲੈਣ ਦਾ ਯਤਨ ਹਰੇਕ ਵਲੋਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਦੂਰੋਂ ਦੂਰੋਂ ਪਹੁੰਚੀਆਂ ਸੰਗਤਾਂ ਅਤੇ ਇਸ ਗੁਰਮਤਿ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਵੱਖ -ਵੱਖ ਹੋਰ ਬੁਲਾਰਿਆਂ ਵਲੋਂ ਪ੍ਰਬੰਧਕਾਂ ਵੱਲੋਂ ਕਰਵਾਏ ਗਏ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਸਭਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਕਤ ਗੁਰੂ ਘਰ ਵਿੱਚ ਹੀ ਢਾਡੀ ਦਰਬਾਰ ਵੀ ਕਰਵਾਇਆ ਗਿਆ ਜਿਸ ਢਾਡੀ ਭਾਈ ਬਿਮਲਜੀਤ ਸਿੰਘ ਖ਼ਾਲਸਾ, ਗਿਆਨੀ ਜਸਵਿੰਦਰ ਸਿੰਘ ਬਾਗੀ ਤੇ ਗਿਆਨੀ ਪ੍ਰਮਿੰਦਰ ਸਿੰਘ ਅਮੋਲਕ ਜੰਡਿਆਲਾ ਮੰਜਕੀ ਤੇ ਸਾਥੀਆਂ ਵੱਲੋਂ ਗੁਰ ਇਤਿਹਾਸ ਸੁਣਾਕੇ ਹਾਜ਼ਰੀ ਲਗਵਾਈ ਗਈ। ਕੀਰਤਨ ਦਰਬਾਰ ਤੇ ਢਾਡੀ ਦਰਬਾਰ ਦੌਰਾਨ ਪ੍ਰਬੰਧਕੀ ਕਮੇਟੀ ਵੱਲੋਂ ਉਕਤ ਜਥਿਆਂ ਨੂੰ ਉਚੇਚੇ ਤੌਰ ‘ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਸਮੁੱਚੇ ਸਮਾਗਮ ਦੌਰਾਨ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਗੁਰਦੇਵ ਸਿੰਘ ਅਤੇ ਬਿਮਲਜੀਤ ਸਿੰਘ ਖ਼ਾਲਸਾ ਵਲੋਂ ਗੁਰਬਾਣੀ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਗਈ। ਇਸ ਮੌਕੇ ਕਮੇਟੀ ਮੈਂਬਰ ਕਰਨੈਲ ਸਿੰਘ, ਅਮਰਜੀਤ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਸਹੋਤਾ,ਗੁਰਪਾਲਜੀਤ ਸਿੰਘ, ਭਾਈ ਸੁਰਜੀਤ ਸਿੰਘ ਸਵੀਟੀ, ਮਨਜੀਤ ਸਿੰਘ ਸੰਘਾ, ਮਾਸਟਰ ਗੁਰਦੀਪ ਸਿੰਘ, ਮਨਜੋਤ ਸਿੰਘ, ਹਰਿੰਦਰ ਸਿੰਘ ਸੰਘਾ, ਜਸਪਾਲ ਸਿੰਘ ਗਿੱਲ, ਜਸਵੀਰ ਸਿੰਘ, ਨੰਬਰਦਾਰ ਜਸਵੀਰ ਸਿੰਘ, ਪਰਮਜੀਤ ਸਿੰਘ, ਕੇਹਰ ਸਿੰਘ ਜੌਹਲ, ਸਰਬਜੀਤ ਸਿੰਘ, ਗੁਰਦਿਆਲ ਸਿੰਘ,ਚੇਤਨਪਾਲ ਸਿੰਘ, ਸਰਬਜੋਤ ਸਿੰਘ, ਬਲਜੋਤ ਸਿੰਘ ਤੇ ਨਵਜੋਤ ਸਿੰਘ ਸਮੇਤ ਕਈ ਹੋਰ ਪ੍ਰਬੰਧਕ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਵਿੰਦਰ ਸਿੰਘ ਰਿੰਕੂ ਨੂੰ ਸੌਂਪੀ ਯੂਥ ਅਕਾਲੀ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਮੋਟਰਾਂ ਦੀ ਬਿਜਲੀ ਨਾ ਆਉਣ ਕਰਕੇ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ - ਸੁਖਵਿੰਦਰ...
Ad Position 24
No active advertisement