ਜਲੰਧਰ, 27 ਜੂਨ (ਪਵਨ ਖਰਬੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਅੱਜ ਜਲੰਧਰ ਦੇ ਮਿੱਠਾਪੁਰ ਰੋਡ ਨੇੜੇ ਸਥਿਤ ਇੱਕ ਰਿਜ਼ਾਰਟ ’ਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ (ਆਬਜ਼ਰਵਰ) ਦੀ ਅਗਵਾਈ ’ਚ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਵਿਧਾਇਕ ਸੁਖਵਿੰਦਰ ਕੋਟਲੀ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ, ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਨਕੋਦਰ ਦੇ ਇੰਚਾਰਜ ਨਵਜੋਤ ਸਿੰਘ ਦਾਹੀਆ, ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ , ਹਲਕਾ ਇੰਚਾਰਜ ਸੁਰਿੰਦਰ ਕੌਰ, ਯੂਥ ਪ੍ਰਧਾਨ ਅਨਿਲ ਦੱਤਾ, ਬਲਕਾਜ ਠਾਕਰ ਸਮੇਤ ਵੱਡੀ ਗਿਣਤੀ ’ਚ ਯੂਥ ਕਾਂਗਰਸ ਦੇ ਆਗਆਂ ਤੇ ਵਰਕਰਾਂ ਸਮੇਤ ਨੀਟ ਦੀ ਪ੍ਰੀਖਿਆ ਦੇ ਚੁੱਕੇ ਕਈ ਵਿਦਿਰਆਰਥੀ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਦਾ ਨੌਜਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਵਆਵਾਂ ਨੂੰ ਸੁਣਨਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਅਤੇ ਯੂਥ ਆਗੂਆਂ ਨੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣੂ ਕਰਵਾਇਆ। ਪ੍ਰਧਾਨ ਬੇਰੀ ਨੇ ਦੱਸਿਆ ਇਹ ਮੀਟਿੰਗ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੀਤੀ ਗਈ ਤੇ ਜਲੰਧਰ ’ਚ ਇਸ ਮੀਟਿੰਗ ਦੀ ਸ਼ੁਰੂਆਤ ਕੀਤੀ ਹੈ ਤੇ ਪੂਰੇ ਦੇਸ਼ ’ਚ ਜ਼ਿਲ੍ਹਾ ਪੱਧਰ ’ਤੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਯੂਥ ਅਤੇ ਖਾਸ ਤੌਰ ’ਤੇ ਵਿਦਿਆਰਥੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਕੋਟਾ ’ਚ ਦਿੱਤੀ ਗਈ ਸਪੀਚ ਦੀ ਵੀਡਿਓ ਵੀ ਦਿਖਾਈ ਗਈ । ਇਸ ਦੌਰਾਨ ਹਾਜ਼ਰ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਸਮੇਤ ਹਾਜ਼ਰ ਵਿਦਿਆਰਥੀਆਂ ਵਲੋਂ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਮੁੱਖ ਮਹਿਮਾਨ ਅਨਿਲ ਜੋਸ਼ੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਦੌਰਾਨ ਹਾਜ਼ਰ ਵਿਧਾਇਕ ਸੁਖਵਿੰਦਰ ਕੋਟਲੀ, ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਨਕੋਦਰ ਦੇ ਇੰਚਾਰਜ ਨਵਜੋਤ ਸਿੰਘ ਦਾਹੀਆ, ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ ਵਲੋਂ ਸੰਬੋਧਨ ਕਰਦੇ ਹੋਏ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬੀਤੇ ਦੱਸ ਸਾਲਾਂ ਤੋਂ 89 ਵਾਰ ਵੱਖ ਵੱਖ ਤਰ੍ਹਾਂ ਦੇ ਵਿਦਿਆਰਥੀਆਂ ਦੇ ਪੇਪਰ ਲੀਕ ਹੋ ਚੁੱਕੇ ਹਨ, ਜਿਸ ਨਾਲ ਹਰ ਵਾਰ ਵਿਦਿਆਰਥੀਆਂ ਦੀ ਮਿਹਨਤ ਤੇ ਭਵਿੱਖ ਦਾਅ ’ਤੇ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਦਾ ਕੁਲ ਬਜਟ ਸਿਖਿਆ ਦਾ ਕਰੀਬਨ 1.35 ਲੱਖ ਕਰੋੜ ਜੱਦ ਕਿ ਬੱਚਿਆਂ ਦੇ ਮਾਪਿਆਂ ਦਾ ਖਰਚਾ ਹੈ ਕਰੀਬਨ 3.54 ਲੱਖ ਕਰੋੜ। ਇਨਾ ਖਰਚਾ ਕਰਕੇ ਅਤੇ ਬੱਚਿਆਂ ਵਲੋਂ ਦਿਨ ਰਾਤ ਮਿਹਨਤ ਕਰਕੇ ਵੀ ਅਗਰ ਪੇਪਰ ਲੀਕ ਹੋ ਜਾਵੇ ਤਾ ਸੋਚੋ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਤੇ ਕਿ ਗੁਜਰਦੀ ਹੋਵੇਗੀ ਇਸ ਗੱਲ ਤੋਂ ਦੁਖੀ ਹੋਕੇ 10-20 ਬੱਚਿਆਂ ਨੇ ਆਤਮਦਾਹ ਕਰ ਲਿਆ ਹੈ ਇਸ ਦਾ ਕੌਣ ਜੁਮੇਵਾਰ ਹੈ । ਇਸ ਲਈ ਸ੍ਰੀ ਰਾਹੁਲ ਗਾਂਧੀ ਨੇ ਇਸ ਮੁਦੇ ਨੂੰ ਚੁੱਕਿਆ ਹੈ ਕੇ ਇਸ ਤਰਾਂ ਵਾਰ ਵਾਰ ਪੇਪਰ ਲੀਕ ਹੋਣ ਨਾਲ ਸਾਡੀ ਅਗਾਮੀ ਪੀੜੀ ਦਾ ਭਵਿੱਖ ਖ਼ਤਰੇ ’ਚ ਹੀ ਨਹੀਂ ਬਲਕਿ ਖਤਮ ਹੋ ਜਾਵੇਗਾ । ਇਸ ਲਈ ਸਾਨੂ ਇਸ ਮੁਦੇ ਨੂੰ ਭਾਰਤ ਦੇ ਘਰ ਘਰ ਚ ਸੰਦੇਸ਼ ਦੇਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵੈਸਟ ਹਲਕੇ ਦੇ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ, ਜਲੰਧਰ ਕਾਂਗਰਸ ਦੇ ਸਾਬਕਾ ਪ੍ਰਧਾਨ ਬਲਰਾਜ ਠਾਕੁਰ ਅੰਮ੍ਰਿਤ ਭੋਸਲੇ ਅਤੇ ਜਲੰਧਰ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਆਦਿ ਹਾਜ਼ਰ ਸਨ।