02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 28-06-2026
ਜਲੰਧਰ, 27 ਜੂਨ (ਜਸਪਾਲ ਸਿੰਘ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਸਕੂਲ ਦੇ ਮੈਦਾਨ ਵਿੱਚ ‘ਵੀ ਆਰ ਡਰੱਗ ਫਰੀ’ ਦੀ ਵਿਸ਼ਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ । ਇਹ ਉਪਰਾਲਾ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਦੇਸ਼ ਭਰ ਵਿੱਚ ਸਥਿਤ ਅਕਾਲ ਅਕੈਡਮੀਆਂ ਵਿੱਚ ਇੱਕੋ ਸਮੇਂ ਚਲਾਈ ਗਈ ਵਿਸ਼ਵ ਰਿਕਾਰਡ ਮੁਹਿੰਮ ਦਾ ਹਿੱਸਾ ਸੀ । ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਸਮਾਜ ਨੂੰ ਪ੍ਰੇਰਿਤ ਕਰਨਾ ਹੈ। ਇਸ ਵਿਲੱਖਣ ਮਨੁੱਖੀ ਬਣਤਰ ਨੂੰ ਵਰਲਡ ਬੁੱਕ ਆਫ ਰਿਕਾਰਡਜ਼, ਲੰਡਨ ਵਿੱਚ ਦਰਜ ਕਰਵਾਉਣ ਲਈ ਵੀ ਭੇਜਿਆ ਜਾਵੇਗਾ । ਸਵੇਰੇ 8 ਵਜੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ, ਜੋਸ਼ ਅਤੇ ਏਕਤਾ ਨਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਿਆਂ ਵਿਰੁੱਧ ਆਪਣਾ ਦ੍ਰਿੜ੍ਹ ਸੰਕਲਪ ਪ੍ਰਗਟਾਇਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੇ ਸਿਰਫ਼ ਇੱਕ ਮਨੁੱਖੀ ਸੰਦੇਸ਼ ਨਹੀਂ ਬਣਾਇਆ, ਸਗੋਂ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦਾ ਸੰਕਲਪ ਵੀ ਲਿਆ ਹੈ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾਕਟਰ ਜੇ.ਪੀ. ਸਿੰਘ ਅਤੇ ਪ੍ਰੋਫੈਸਰ ਸੋਮ ਦੱਤ ਸ਼ਰਮਾ (ਸੇਵਾ ਮੁਕਤ) ਨੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਅਕੈਡਮੀ ਦੇ ਇਸ ਸਮਾਜਿਕ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਕੇਪ ਵਰਡੇ ਨੇ ਰਚਿਆ ਇਤਿਹਾਸ ਪਹਿਲੀ ਵਾਰ ਨਾਕਆਊਟ ’ਚ ਪੁੱਜਾ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਵਿਦਿਆਰਥੀਆਂ ਤੇ ਯੂਥ ਵਰਕਰਾਂ ਨਾਲ ਕੀਤੀ ਮੀਟਿੰਗ, ਯੂਥ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...
Ad Position 24
No active advertisement