ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 29-06-2026
ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ) - ਜਲੰਧਰ ਸ਼ਹਿਰ ਦੇ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਪਣਾ ਅਹੁੱਦਾ ਸੰਭਾਲਣ ਉਪਰੰਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਨਤਮਸਤਕ ਹੋਣ ਲਈ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਸੀ.ਪੀ. ਸਤਿੰਦਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਏ.ਸੀ.ਪੀ. ਉੱਤਰੀ ਅਸ਼ੋਕ ਮੀਨਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਤੇ ਸਮੂਹ ਮੈਂਬਰਾਂ ਨੇ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ, ਮਨਿੰਦਰਪਾਲ ਸਿੰਘ ਗੁੰਬਰ, ਸੁਰਿੰਦਰ ਸਿੰਘ ਬਿੱਟੂ, ਇੰਦਰਪ੍ਰੀਤ ਸਿੰਘ ਇੰਦੀ ਪਾਇਲਟ, ਸੁਰਜੀਤ ਸਿੰਘ ਭੂਈ, ਠੇਕੇਦਾਰ ਰਘਬੀਰ ਸਿੰਘ, ਗੁਰਸਿੰਦਰ ਸਿੰਘ ਗੋਪੀ, ਅਮਰਜੀਤ ਸਿੰਘ ਸੋਹਲ, ਕੁਲਵੰਤ ਸਿੰਘ ਖਰਬੰਦਾ, ਰਾਜਵਿੰਦਰ ਸਿੰਘ ਰਾਜਾ, ਗਿਆਨੀ ਕੁਲਵਿੰਦਰ ਸਿੰਘ, ਬਹਾਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਕਬੀਰ ਜੀ ਨੇ ਸਮਾਜ ਨੂੰ ਏਕਤਾ ਤੇ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ- ਅਤੁਲ ਭਗਤ ਅਗਲੀ ਖ਼ਬਰ ਰਾਸ਼ਟਰੀ ਅਥਲੈਟਿਕਸ ’ਚ ਕਰਨਵੀਰ ਸੰਧੂ ਬਣੇ ਚੈਪੀਅਨ
Ad Position 24
No active advertisement