ਜਲੰਧਰ, 29 ਜੂਨ (ਜਸਪਾਲ ਸਿੰਘ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਕੁਲਵਿੰਦਰ ਸਿੰਘ ਮਛਿਆਣਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨਾਂ ਵਲੋਂ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਅੱਜ ਪਾਵਰਕਾਮ ਦੇ ਮੁੱਖ ਦਫਤਰ (ਸ਼ਕਤੀ ਸਦਨ) ਦਾ ਘਿਰਾਓ ਕਰਕੇ ਮਹਿਕਮੇ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਅਦ ’ਚ ਕਿਸਾਨ ਆਗੂਆਂ ਨੇ ਪਾਵਰਕਾਮ ਦੇ ਐਸ. ਸੀ. ਗੁਲਸ਼ਨ ਚੁਟਾਨੀ ਨੂੰ ਇਕ ਮੰਗ ਪੱਤਰ ਸੌਂਂਪ ਕੇ ਝੋਨੇ ਦੀ ਲੁਆਈ ਲਈ 8 ਘੰਟੇ ਨਿਰਵਿਘਨ ਸਪਲਾਈ ਦੀ ਮੰਗ ਕੀਤੀ ਗਈ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਵਿੰਦਰ ਸਿੰਘ ਮਛਿਆਣਾ ਅਤੇ ਬਲਵਿੰਦਰ ਸਿੰਘ ਮੱਲੀਨੰਗਲ ਨੇ ਕਿਹਾ ਕਿ ਕਿਸਾਨਾਂ ਵੱਲੋ ਪੰਜਾਬ ਸਰਕਾਰ ਦੀ ਅਪੀਲ ਨੂੰ ਮੰਨਦੇ ਹੋਏ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਤਰੀਕ ਤੋਂ ਬਾਅਦ ਹੀ ਝੋਨਾਾ ਲਾਉਣਾ ਸ਼ੁਰੂ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਝੋਨੇ ਦੀ ਲਵਾਈ ਸਮੇਂ ਕਿਸਾਨਾਂ ਨੂੰ ਪੂਰੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਪ੍ਰਬੰਧ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਬਿਜਲੀ ਨਿਗਮ ਵੱਲੋਂ ਦੋ ਤੋਂ ਤਿੰਨ ਘੰਟੇ ਹੀ ਮੋਟਰਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਸੰਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਲੱਗਾ ਹੋਇਆ ਝੋਨਾ ਵੀ ਸੁੱਕਣ ਲੱਗਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀ ’ਚ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਨੂੰ ਪਾਣੀ ਲਗਾਉਣਾ ਪੈ ਰਿਹਾ ਹੈ ਅਤੇ ਕਈ ਕਿਸਾਨਾਂ ਨੂੰ ਜਿੰਨਾ ਕੋਲ ਜਨਰੇਟਰ ਦਾ ਵੀ ਪ੍ਰਬੰਧ ਨਹੀਂ ਹੈ ਉਹ ਕਿਸਾਨ ਆਪਣਾ ਝੋਨਾ ਵਾਹੁਣ ਲਈ ਮਜਬੂਰ ਹੋ ਰਹੇ ਹਨ । ਕਿਸਾਨ ਆਗੂਆਂ ਨੇ ਦੱਸਿਆ ਕਿ ਐਸ ਸੀ ਪਾਵਰਕਾਮ ਨੂੰ ਸੌਂਪੇ ਮੰਗ ਪੱਤਰ ’ਚ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਬਿਜਲੀ ਕੱਟ ਬੰਦ ਕਰਨ ਅਤੇ ਫਾਲਟ ਪੈਣ ਤੋਂ ਬਾਅਦ ਅੱਠ ਘੰਟੇ ਬਿਜਲੀ ਸਪਲਾਈ ਵਿੱਚੋਂ ਜਿੰਨਾ ਵੀ ਸਮਾਂ ਉਸ ਫਾਲਟ ਨਾਲ ਖਰਾਬ ਹੁੰਦਾ ਹੈ ਓਨ੍ਹਾਂ ਸਮਾਂ ਹੋਰ ਬਿਜਲੀ ਸਪਲਾਈ ਦੇ ਕੇ ਅੱਠ ਘੰਟੇ ਵਿੱਚੋਂ ਬਾਕੀ ਬਚਦਾ ਸਮਾਂ ਪੂਰਾ ਕੀਤਾ ਜਾਵੇ, ਜਿਸ ਤੋਂ ਬਾਅਦ ਐਸ ਸੀ ਪਾਵਰ ਕੌਮ ਵੱਲੋਂ ਜਥੇਬੰਦੀ ਦੀ ਮੌਜੂਦਗੀ ਵਿੱਚ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਸਰਕਾਰੀ ਕਾਗਜ਼ਾਂ ਵਿੱਚ ਹੁਕਮ ਦੇ ਦਿੱਤੇ ਗਏ ਹਨ । ਕੁਲਵਿੰਦਰ ਸਿੰਘ ਮਛਿਆਣਾ ਅਤੇ ਬਲਵਿੰਦਰ ਸਿੰਘ ਮੱਲੀ ਨੰਗਲ ਨੇ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਜੇਕਰ ਭਵਿੱਖ ਵਿੱਚ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ ਤਾਂ ਕਿਸਾਨ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ (ਬਾਕੀ ਸਫ਼ਾ 6 ’ਤੇ)