03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਕਬੱਡੀ ਦੀ ਨਰਸਰੀ ਤਿਆਰ- ਪੱਡਾ

Ad Position 21
No active advertisement
ਅਜੀਤ ਡੈਸਕ 30-06-2026
ਜਲੰਧਰ, 29 ਜੂਨ (ਡਾ. ਜਤਿੰਦਰ ਸਾਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਦੂਰਦਰਸ਼ੀ ਸੋਚ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡਰ 21 ਕੇਸਾਧਾਰੀ ਕਬੱਡੀ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ ਇਸ ਸਬੰਧ ਵਿੱਚ ਕਬੱਡੀ ਦੇ ਖਿਡਾਰੀਆਂ ਦੇ ਚੋਣ ਟ੍ਰਾਇਲ 2 ਅਤੇ 3 ਜੁਲਾਈ ਨੂੰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਿਖੇ ਕਰਵਾਏ ਜਾਣਗੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਸਪੋਰਟਸ ਤੇਜਿੰਦਰ ਸਿੰਘ ਪੱਡਾ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋਡ਼ਨ ਲਈ ਅਤੇ ਪੰਜਾਬ ਵਿੱਚ ਚੱਲ ਰਹੀਆਂ ਭੈਡ਼ੀਆਂ ਅਲਾਮਤਾਂ ਤੋਂ ਬਚਾਉਣ ਲਈ ਗਰੀਬ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਕੋਚਿੰਗ ਦੇਣ ਦੇ ਨਾਲ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੰਗੀਆਂ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਸ ਪੱਡਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਹਡ਼ੀ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਸਿੱਖ ਨੌਜਵਾਨ ਕਿਸੇ ਵੀ ਤਰ੍ਹਾਂ ਦੇ ਗਲਤ ਪ੍ਰਭਾਵ ਤੋਂ ਬਚ ਸਕਣ । ਉਨ੍ਹਾਂ ਅੱਗੇ ਕਿਹਾ ਕਿ ਉਹ ਖਿਡਾਰੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਨਾ ਤਾਂ ਕਿਸੇ ਕਿਸਮ ਦੀ ਕੋਤਾਹੀ ਖੁਦ ਕਰਨਗੇ ਅਤੇ ਨਾ ਕਿਸੇ ਹੋਰ ਨੂੰ ਕਰਨ ਦੇਣਗੇ ਇੱਥੇ ਜਿਕਰਯੋਗ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੱਚਿਆਂ ਲਈ ਹਾਕੀ ਅਤੇ ਕਬੱਡੀ ਦੀਆਂ ਸਫਲਤਾਪੂਰਵਕ ਅਕਾਦਮੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਖੇਡ ਰਹੇ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਿਆ ਹੈ। ਤਜਿੰਦਰ ਸਿੰਘ ਪੱਡਾ ਅੱਜ ਵਿਸ਼ੇਸ਼ ਤੌਰ ਉੱਤੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਕਰਤਾਰਪੁਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਅਤੇ ਇਸ ਸਬੰਧੀ ਕਬੱਡੀ ਕੋਚ ਸ ਮੇਜਰ ਸਿੰਘ ਸਕੂਲ ਡੀ. ਪੀ.ਈ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਇਸ ਮੌਕੇ ਖਿਡਾਰੀਆਂ ਅਤੇ ਉਨ੍ਹਾਂ ਨਾਲ ਆਏ ਮਹਿਮਾਨਾਂ ਨੂੰ ਚਾਹ ਪਾਣੀ ਅਤੇ ਪ੍ਰਸ਼ਾਦਾਂ ਆਦਿ ਤਿਆਰ ਕਰਨ ਮੈਨੇਜਰ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਦੀ ਅਗਵਾਈ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਸ ਪੱਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਚੋਣ ਟ੍ਰਾਇਲਾਂ ਵਿੱਚ ਵੱਧ ਚਡ਼੍ਹ ਕੇ ਭਾਗ ਲੈਣਾ ਚਾਹੀਦਾ ਹੈ। ਪੱਡਾ ਨੇ ਅੱਗੇ ਦੱਸਿਆ ਕਿ ਜਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਅਕੈਡਮੀ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨਾਲ ਮੈਨੇਜਰ ਕੰਵਲਜੀਤ ਸਿੰਘ ਪ੍ਰਿੰਸੀਪਲ ਬਬੀਤਾ ਪਾਹਵਾ ਕੋਆਰਡੀਨੇਟਰ ਗਗਨਪ੍ਰੀਤ ਕੌਰ ਕਬੱਡੀ ਕੋਚ ਮੇਜਰ ਸਿੰਘ ਹਾਕੀ ਕੋਚ ਮਨਪ੍ਰੀਤ ਕੌਰ ਅਧਿਆਪਕ ਜਗਤਾਰ ਸਿੰਘ ਮਨਿੰਦਰ ਸਿੰਘ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਮਜੀਤ ਸਿੰਘ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਲੀਆ ਕਾਲੋਨੀ ਕੋਲ ਨਹਿਰ ਦੇ ਓਵਰ ਫਲੋ ਹੋਣ ਨਾਲ ਨੁਕਸਾਨ ਦੀ ਸ਼ੰਕਾ ਨਹਿਰ ਦੀ ਸਫ਼ਾਈ ਨਾ ਹੋਣ ਕਰਕੇ ਵੀ ਨਾਲੇ ਦਾ ਪਾਣੀ... ਅਗਲੀ ਖ਼ਬਰ ਬੱਬਰ ਅਕਾਲੀ ਲਹਿਰ ਸ਼ਹਾਦਤ ਸ਼ਤਾਬਦੀ ਮਨਾਉਣ ਸੰਬੰਧੀ ਹੋਈ ਵਿਸ਼ੇਸ਼ ਮਿਲਣੀ
Ad Position 24
No active advertisement