ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਅਜੀਤ ਡੈਸਕ
01-07-2026
ਜਲੰਧਰ, 30 ਜੂਨ - ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਵੱਡੇ ਪੱਧਰ ’ਤੇ ਮਨਾਉਂਦੇ ਹੋਏ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ 6 ਜੂਨ ਤੋਂ ਲਗਾਤਾਰ ਸਮਾਗਮਾਂ ਚਲਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੇਅੰਤ ਸਿੰਘ ਸਰਹੱਦੀ, ਸਰਪ੍ਰਸਤ ਜਸਵਿੰਦਰ ਸਿੰਘ, ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਮੈਂਬਰਾਂ ਵਲੋਂ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ’ਚ ਅੰਮ੍ਰਿਤ ਵੇਲੇ ਭਾਈ ਜਗਤਾਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਨੇ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਸਥਾਪਿਤ ਮੀਰੀ-ਪੀਰੀ ਦੇ ਦੋ ਨਿਸ਼ਾਨ ਸਹਿਬਾਂ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ ਗਈ। ਉਪਰੰਤ ਖੁਲ੍ਹੇ ਪੰਡਾਲ ’ਚ ਸਜਾਏ ਗਏ ਸਵੇਰ ਦੇ ਵਿਸ਼ੇਸ਼ ਦੀਵਾਨਾਂ ਅੰਦਰ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ, ਭਾਈ ਸੁਖਵੰਤਜੀਤ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ), ਭਾਈ ਸਰਬਜੀਤ ਸਿੰਘ ਢੋਟੀਆਂ (ਮੁੱਖ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ), ਭਾਈ ਬ੍ਰਹਮਜੋਤ ਸਿੰਘ (ਗੋਪਾਲ ਨਗਰ ਵਾਲੇ) ਅਤੇ ਭਾਈ ਗੁਰਸੇਵਕ ਸਿੰਘ ਦੇ ਢਾਡੀ ਜਥੇ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸਾਰੇ ਦਿਨ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਅੰਮ੍ਰਿਤ ਵੇਲੇ ਤੋਂ ਹੀ ਸ਼ਰਧਾਵਾਨ ਪਰਿਵਾਰ ਘਰਾਂ ਤੋਂ ਮਿੱਸੇ ਪ੍ਰਸ਼ਾਦੇ, ਲੱਸੀ, ਦਹੀਂ, ਮੱਖਣ ਅਤੇ ਆਚਾਰ ਲੈ ਕੇ ਸੰਗਤ ’ਚ ਵਰਤਾਉਣ ਲਈ ਲੈ ਕੇ ਆਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਸੰਗਤ ਲਈ ਵੱਡੇ ਪੱਧਰ ’ਤੇ ਲੰਗਰ ਤਿਆਰ ਕਰਵਾਏ ਗਏ। ਸ਼ਾਮ ਤੋਂ ਰਾਤ ਤੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ’ਚ ਭਾਈ ਗੁਰਿੰਦਰਪਾਲ ਸਿੰਘ (ਸਪੁੱਤਰ ਭਾਈ ਗੋਪਾਲ ਸਿੰਘ), ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਅਤੇ ਭਾਈ ਸਿਮਰਪ੍ਰੀਤ ਸਿੰਘ ਦੇ ਜਥਿਆਂ ਨੇ ਅੰਮ੍ਰਿਤਰਸ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। 6 ਜੂਨ ਤੋਂ 30 ਜੂਨ ਤੱਕ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਰੋਜ਼ਾਨਾ ਕੀਰਤਨੀ ਜਥੇ, ਢਾਡੀ ਜਥੇ, ਕਵੀਸ਼ਰੀ ਜਥੇ, ਇਸਤਰੀ ਸਤਿਸੰਗ ਸਭਾ ਦੇ ਜਥਿਆਂ, ਕਵੀਆਂ ਅਤੇ ਪ੍ਰਚਾਰਕਾਂ ਨੇ ਦੀਵਾਨਾਂ ’ਚ ਹਾਜ਼ਰੀ ਭਰੀ। ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਗਈ, ਉਪਰੰਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਰੱਖੇ ਗਏ, ਜਿਸ ’ਚ ਜੇਤੂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤ ਕੰਪਿਊਟਰ ਦੇ ਹਰਪ੍ਰੀਤ ਸਿੰਘ ਵਲੋਂ ਜਿੱਥੇ ਇਨ੍ਹਾਂ ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ, ਉੱਥੇ ਜੇਤੂਆਂ ਨੂੰ ਇਨਾਮ ਅਤੇ ਸਨਮਾਨ ਵੀ ਦਿੱਤੇ ਗਏ। ਪ੍ਰਧਾਨ ਗੁਰਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਸਮਾਗਮਾਂ ਦੌਰਾਨ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੀ ਵੱਡੀ ਪ੍ਰਾਪਤੀ ਇਹ ਹੋਈ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 41 ਪ੍ਰਾਣੀਆਂ ਨੇ ਅੰਮ੍ਰਿਤ ਪਾਣ ਕੀਤਾ ਅਤੇ ਉਹ ਗੁਰੂ ਵਾਲੇ ਬਣੇ। ਇਸਤਰੀ ਸਭਾ ਦੀ ਪ੍ਰਧਾਨ ਬੀਬੀ ਮਹਿੰਦਰ ਕੌਰ ਕਾਲੜਾ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਭਾ ਦੇ ਫੰਡ ’ਚੋਂ 7 ਲੱਖ ਰੁਪਏ ਦੀ ਸੇਵਾ ਕੀਤੀ। ਇਕ ਸ਼ਰਧਾਵਾਨ ਬੀਬੀ ਵਲੋਂ ਇਕ ਹੀਰੇ ਜੜਿਤ ਸੋਨੇ ਦੀ ਅੰਗੂਠੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ ਗਈ ਅਤੇ ਨਾਲ ਹੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਲੰਗਰ ਤਿਆਰ ਕਰਨ ਦੀ ਸੇਵਾ ਗੁਰਬਚਨ ਸਿੰਘ ਗੁਲਾਟੀ, ਰਾਜਾ ਬਜਾਜ, ਕੰਵਲਜੀਤ ਸਿੰਘ ਸੇਤੀਆ, ਗੁਰਪ੍ਰੀਤ ਸਿੰਘ ਵਿੱਕੀ ਅਤੇ ਨਿਰਵੈਰ ਸੇਵਾ ਸੁਸਾਇਟੀ ਵਲੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਗਈ।ਸਮਾਗਮਾਂ ਦੌਰਾਨ ਸੇਵਾਵਾਂ ਕਰਨ ਵਾਲੇ ਗੁਰੂ ਘਰ ਦੇ ਵਜ਼ੀਰਾਂ ਗਿਆਨੀ ਤਰਸੇਮ ਸਿੰਘ, ਸਾਹਿਬ ਸਿੰਘ ਲੱਖਣਾ, ਮਨਮੀਤ ਸਿੰਘ, ਗੁਰਸਾਜਨ ਸਿੰਘ, ਹਰਮਨਦੀਪ ਸਿੰਘ, ਅਰਜਨ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤ ਨੂੰ ਟ੍ਰੈਫ਼ਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸਮੁੱਚੇ ਟ੍ਰੈਫਿਕ ਨੂੰ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਹਰਪ੍ਰੀਤ ਸਿੰਘ ਅਤੇ ਜਸਮੀਤ ਸਿੰਘ ਦੀ ਦੇਖ ਰੇਖ ਹੇਠ ਸਿੱਖ ਐਜੂਕੇਸ਼ਨ ਵੈਲਫੇਅਰ ਅਕੈਡਮੀ ਵਲੋਂ ਬੜੇ ਸੁਚੱਜੇ ਢੰਗ ਨਾਲ ਨਿਭਾਈ ਗਈ। ਜੋੜਿਆਂ ਦੀ ਸੇਵਾ ਦਲਜੀਤ ਸਿੰਘ ਬੇਦੀ ਅਤੇ ਹਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਗੁਰਮੁੱਖ ਸੇਵਕ ਦਲ ਨੇ ਕੀਤੀ। ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਧਾਰਮਿਕ ਜੱਥੇਬੰਦੀਆਂ ਅਤੇ ਸੇਵਾ ਸੁਸਾਇਟੀਆਂ ਨੇ ਸ਼ਮੂਲੀਅਤ ਕਰਕੇ ਪ੍ਰਕਾਸ਼ ਪੁਰਬ ਦੀ ਰੌਣਕ ਦਾ ਅਨੰਦ ਮਾਣਿਆ। ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਹਸਪਤਾਲ ਕਮੇਟੀ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਚੀਮਾ, ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ਼, ਬਲਵਿੰਦਰ ਸਿੰਘ ਸਰਾਫ, ਗਿਆਨੀ ਗੁਰਮੀਤ ਸਿੰਘ, ਇੰਦਰਪਾਲ ਸਿੰਘ ਸਕੱਤਰ, ਇੰਦਰਪਾਲ ਸਿੰਘ ਅਰੋੜਾ ਅਤੇ ਹੋਰ ਮੈਂਬਰਾਂ ਦਾ ਵੀ ਇਨ੍ਹਾਂ ਸਮਾਗਮਾਂ ’ਚ ਵਿਸੇਸ਼ ਸਹਿਯੋਗ ਰਿਹਾ। ਸਮਾਗਮ ਦੌਰਾਨ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਮਾਤਾ ਖੀਵੀ ਸੇਵਾ ਸੁਸਾਇਟੀ ਯੂ.ਕੇ. ਦੇ ਪੰਜਾਬ ਸਰਪ੍ਰਸਤ ਅਤੇ ਪ੍ਰਸਿੱਧ ਸਮਾਜ ਸੇਵਕ ਇੰਗਲੈਂਡ ਵਾਸੀ ਸਰਦੂਲ ਸਿੰਘ ਸੋਢੀ, ਗੁਰਪ੍ਰਤਾਪ ਸਿੰਘ ਖੁਰਾਨਾ, ਅਮਰਜੀਤ ਸਿੰਘ ਭਾਟੀਆ, ਬੀਬੀ ਰਜਿੰਦਰ ਕੌਰ ਭਾਟੀਆ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਇਸਤਰੀ ਸਤਿਸੰਗ ਸਭਾ ਦੀ ਸਰਪਰਸਤ ਕੁਲਦੀਪ ਕੌਰ ਸਹਿਗਲ, ਪਰਮਜੀਤ ਕੌਰ ਅਰੋੜਾ, ਹਰਵਿੰਦਰ ਕੌਰ ਭੋਲੀ, ਬੀਬੀ ਜੋਗਿੰਦਰ ਕੌਰ, ਜਸਪ੍ਰੀਤ ਕੌਰ ਗੁਗਲਾਨੀ, ਜਗਜੀਤ ਸਿੰਘ ਕੈਸ਼ੀਅਰ, ਜਗਮੋਹਣ ਸਿੰਘ ਛਾਬੜਾ, ਅਮਨਜੀਤ ਸਿੰਘ (ਭੋਲਾ ਛਾਬੜਾ), ਸ਼ਿਵਕੰਵਰ ਸਿੰਘ ਸੰਧੂ, ਪਰਮਜੀਤ ਸਿੰਘ ਨੈਨਾ, ਪਰਮਜੀਤ ਸਿੰਘ ਹੀਰਾ ਭਾਟੀਆ, ਗੁਰਦੇਵ ਸਿੰਘ ਗੋਲਡੀ ਭਾਟੀਆ, ਅਮਰਜੀਤ ਸਿੰਘ ਭਾਟੀਆ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਜੁਗਿੰਦਰ ਸਿੰਘ ਬਵੇਜਾ, ਗੁਰਦੀਪ ਸਿੰਘ ਬਵੇਜਾ, ਹਰਸਿਮਰਨਜੀਤ ਸਿੰਘ ਮੱਕੜ, ਹਰਬੰਸ ਸਿੰਘ (ਟੈਲੀਫੋਨ ਵਿਭਾਗ), ਅੰਮ੍ਰਿਤਪਾਲ ਸਿੰਘ ਸੁਪਰਡੈਂਟ, ਮਹਿੰਦਰ ਸਿੰਘ (ਲੱਕੀ ਬਵੇਜਾ), ਗੁਰਜੀਤ ਸਿੰਘ ਪੋਪਲੀ, ਜਸਬੀਰ ਸਿੰਘ ਸੇਠੀ, ਗੁਰਪ੍ਰੀਤ ਸਿੰਘ ਅਤੇ ਹੋਰਾਂ ਨੇ ਹਾਜ਼ਰੀ ਭਰੀ।30 ਮੁਨੀਸ਼ 30 ਸਮਾਗਮ ਦੌਰਾਨ ਵੱਡੀ ਗਿਣਤੀ ’ਚ ਹਾਜ਼ਰੀ ਭਰਦੀ ਹੋਈ ਸੰਗਤ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) - ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਸਵੇਰੇ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਦੂਰ-ਦੁਰਾਡੇ ਤੋਂ ਚੱਲ ਕੇ ਆਈ ਸੰਗਤ ਨੇ ਪਰਿਵਾਰਾਂ ਸਹਿਤ ਹਾਜ਼ਰੀ ਭਰੀ ਅਤੇ ਕੀਰਤਨ ਦਾ ਅਨੰਦ ਮਾਣਿਆ। ਸਵੇਰੇ ਦੇ ਦੀਵਾਨ ਨਿਤਨੇਮ ਦੇ ਪਾਠ ਨਾਲ ਅਰੰਭ ਹੋਏ ਉਪਰੰਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਨਿਸ਼ਾਨ ਸਾਹਿਬ ਦੇ ਨਵੇਂ ਚੋਲਾ ਸਾਹਿਬ ਦੀ ਸੇਵਾ ਹੋਈ। ਦੀਵਾਨ ’ਚ ਪ੍ਰਸਿੱਧ ਕੀਰਤਨੀਏ ਭਾਈ ਧਰਮਿੰਦਰ ਸਿੰਘ (ਲੁਧਿਆਣਾ ਵਾਲੇ) ਹਜ਼ੂਰੀ ਰਾਗੀ ਗੁਰਦੁਆਰਾ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ) ਦੇ ਜਥੇ ਨੇ ਕੀਰਤਨ ਦੀ ਛਹਿਬਰ ਲਗਾਈ। ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ, ਪ੍ਰਸਿੱਧ ਵਿਦਵਾਨ ਗਿਆਨੀ ਮਨਜੀਤ ਸਿੰਘ ‘ਸੇਵਕ’ ਅਤੇ ਗਿਆਨੀ ਜੁਗਿੰਦਰ ਸਿੰਘ (ਤਰਨਤਾਰਨ ਵਾਲਿਆਂ) ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਬਾਹਰ ਤੋਂ ਆਏ ਪ੍ਰਚਾਰਕਾਂ ਅਤੇ ਜਥਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਸਮੂਹ ਸੰਗਤ ਨੂੰ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਆਈ ਸੰਗਤ ਦਾ ਧੰਨਵਾਦ ਕੀਤਾ । ਸਟੇਜ ਦਾ ਸੰਚਾਲਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਕੀਤਾ। ਸ਼ਰਧਾਵਾਨ ਪਰਿਵਾਰਾਂ ਵੱਲੋਂ ਘਰਾਂ ਤੋਂ ਮਿੱਸੇ ਪ੍ਰਸ਼ਾਦੇ, ਦਹੀਂ, ਲੱਸੀ, ਅਚਾਰ, ਮੱਖਣ ਆਦਿ ਦੇ ਲੰਗਰ ਤਿਆਰ ਕਰ ਕੇ ਲਿਆਂਦੇ ਗਏ ਅਤੇ ਸੰਗਤ ’ਚ ਵਰਤਾਏ ਗਏ। ਸ਼ਾਮ ਦੇ ਸਮਾਗਮ ਗੁਰ ਸ਼ਬਦ ਪ੍ਰਚਾਰ ਸਭਾ ਵਲੋਂ ਕੀਤੇ ਗਏ, ਜਿਸ ’ਚ ਡਾ. ਪਰਮਜੀਤ ਸਿੰਘ ਅਤੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਰਵਿੰਦਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ, ਗੁਰਜੀਤ ਸਿੰਘ, ਗੁਰਮਿੰਦਰ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਵਿਜੇ ਸਿੰਘ, ਅਮਰਜੀਤ ਸਿੰਘ ਬੰਟੀ, ਹਰਵਿੰਦਰ ਸਿੰਘ ਸੱਗੂ ਅਤੇ ਹੋਰ ਹਾਜ਼ਰ ਸਨ।
ਗੁਰਦੁਆਰਾ ਡਿਫ਼ੈਂਸ ਕਲੋਨੀ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਅਮਰ ਦਾਸ, ਡਿਫ਼ੈਂਸ ਕਲੋਨੀ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਪ੍ਰਧਾਨ ਸੁਖਵਿੰਦਰ ਸਿੰਘ ਮੁੱਧੜ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਪ੍ਰਕਾਸ਼ ਪੁਰਬ ਸਬੰਧੀ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ, ਉਪਰੰਤ ਗਿਆਨੀ ਜਸਵਿੰਦਰ ਸਿੰਘ ਅਜ਼ਾਦ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਗੁਰਦਿੱਤ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਨੇ ਨਿਭਾਈ। ਇਸ ਮੌਕੇ ਸੰਗਤ ਘਰਾਂ ਤੋਂ ਮਿੱਸੇ ਪ੍ਰਸ਼ਾਦਿਆਂ, ਲੱਸੀ ਆਦਿਕ ਦੇ ਲੰਗਰ ਲੈ ਕੇ ਆਈ। ਇਸ ਮੌਕੇ ਅਵਤਾਰ ਸਿੰਘ ਵਾਲੀਆ, ਹਰਬਰਿੰਦਰ ਸਿੰਘ, ਸਰਦੂਲ ਸਿੰਘ ਰੰਧਾਵਾ, ਅਜੀਤ ਸਿੰਘ, ਗੁਰਵਿੰਦਰ ਸਿੰਘ, ਡਾ. ਤਰਲੋਚਨ ਸਿੰਘ ਰੰਧਾਵਾ, ਭਗਵੰਤ ਸਿੰਘ, ਜਸਵਿੰਦਰ ਸਿੰਘ, ਲਖਵੀਰ ਸਿੰਘ ਖ਼ਾਲਸਾ, ਗਗਨਪਾਲ ਸਿੰਘ ਬਿੱਟੂ, ਸੁਰਿੰਦਰ ਸਿੰਘ ਸੈਣੀ, ਜਗਜੀਤ ਸਿੰਘ ਰਿਆੜ, ਤਜਿੰਦਰ ਸਿੰਘ ਬਾਹੀਆ, ਬੀਬੀ ਪਰਮਿੰਦਰ ਕੌਰ ਭੰਮਰਾ, ਬੀਬੀ ਕੁਲਜਿੰਦਰਜੀਤ ਕੌਰ ਰੰਧਾਵਾ, ਬੀਬੀ ਗੁਰਦੀਪ ਕੌਰ, ਬੀਬੀ ਹਰਿੰਦਰਪਾਲ ਕੌਰ ਸੈਣੀ, ਬੀਬੀ ਹਰਜੀਤ ਕੌਰ, ਬੀਬੀ ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਗੁਰਮਤਿ ਸੰਗੀਤ ਅਕੈਡਮੀ ਅਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਨੇ ਕੀਰਤਨ ਅਤੇ ਕਥਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਉਪਰੰਤ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਜਥੇਦਾਰ ਸਰਦਾਰਾ ਸਿੰਘ ਮੱਕੜ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ), ਬੀਬੀ ਹਰਜਿੰਦਰ ਕੌਰ, ਬੀਬੀ ਪਰਮਿੰਦਰ ਕੌਰ ਅਤੇ ਹੋਰ ਹਾਜ਼ਰ ਸਨ।
ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਵੇਰ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਭਾਈ ਨਿਰਮਲ ਸਿੰਘ ‘ਪੰਜਵੜ੍ਹ੍’ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਨੇ ਉਚੇਚੇ ਤੌਰ ‘ਤੇ ਕੀਰਤਨ ਦੀ ਹਾਜ਼ਰੀ ਭਰਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ (ਹਜੂਰੀ ਰਾਗੀ, ਗੁਰਦੁਆਰਾ ਸਾਹਿਬ) ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਕਥਾਵਾਚਕ ਬੀਬੀ ਜਸਜੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰੂਆਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਰਿਟਾਇਰਡ ਐਂਨਫੋਰਸਮੈਨ ਡਾਇਰੈਕਟੋਰੇਟ ਨਰਿੰਜਨ ਸਿੰਘ ਤੇ ਸ਼ਹਿਰ ਦੇ ਪਤਵੰਤੇ ਸੱਜਣ ਗੁਰੂ ਘਰ ਵਿਖੇ ਨਤਮਸਤਕ ਹੋਏ। ਸਮਾਗਮ ਦੌਰਾਨ ਠੰਡੇ ਮਿੱਠੇ ਜਲ ਦੀ ਛਬੀਲ, ਮਿੱਸੇ ਪ੍ਰਸ਼ਾਦੇ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ।
ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮਨਾਇਆ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਦਿਹਾੜਾ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ)–ਛੇਵੇਂ ਪਾਤਿਸ਼ਾਹ, ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਅੰਮ੍ਰਿਤ ਵੇਲੇ ਤੋਂ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਨਿਤਨੇਮ ਅਤੇ ਆਸਾ ਦੀ ਵਾਰ ਤੋਂ ਬਾਅਦ ਬੱਚੀਆਂ ਜਸਕੀਰਤ ਕੌਰ ਅਤੇ ਸਰਗਮਜੋਤ ਕੌਰ ਨੇ ਕੀਰਤਨ ਰਾਹੀਂ ਅਤੇ ਭਾਈ ਮਨਜੀਤ ਸਿੰਘ (ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਗੁਰ ਇਤਿਹਾਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੰਗਤ ਨੇ ਮਾਤਾ ਗੰਗਾ ਜੀ ਦੀ ਮਰਿਆਦਾ ਅਨੁਸਾਰ ਘਰਾਂ ਤੋਂ ਮਿੱਸੇ ਪ੍ਰਸ਼ਾਦੇ ਬਣਾ ਕੇ ਗੁਰੂ ਘਰ ’ਚ ਹਾਜਰੀ ਭਰੀ। ਸਮਾਪਤੀ ’ਤੇ ਮਿੱਸੇ ਪ੍ਰਸ਼ਾਦਿਆਂ, ਅਚਾਰ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ’ਚ ਸੇਵਾਵਾਂ ਦੇ ਰਹੀ ਦੰਦਾਂ ਦੀ ਮਾਹਿਰ ਡਾ. ਗੁੰਜਨ ਨੂੰ ਸੇਵਾ ਮੁੱਕਤ ਹੋਣ ਤੇ ਬੀਬੀ ਜਸਬੀਰ ਕੌਰ ਅਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਜਿੰਦਰ ਸਿੰਘ ਅਰੋੜਾ, ਸਰਬਜੀਤ ਸਿੰਘ ਬੇਦੀ, ਗੁਰਸੇਵਕ ਸਿੰਘ, ਸਤਜਿੰਦਰ ਸਿੰਘ, ਵਰਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਦਿਮੰਤਜੀਤ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸਮਾਗਮ ਦੌਰਾਨ ਹਾਜ਼ਰੀ ਭਰੀ।
ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਮਨਾਇਆ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ, ਜਲੰਧਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਭਾਈ ਮਲਕੀਤ ਸਿੰਘ (ਖਾਨਪੁਰ ਧਿਆੜੇ ਵਾਲੇ), ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ, ਸੰਤਗੜ੍ਹ, ਜਲੰਧਰ) ਅਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਿਮੀ, ਸੰਤਗੜ੍ਹ, ਜਲੰਧਰ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਮੁੱਖ ਪਰਿਵਾਰ ਘਰਾਂ ਤੋਂ ਮਿੱਸੇ ਪ੍ਰਸ਼ਾਦਿਆਂ, ਲੱਸੀ ਆਦਿਕ ਦੇ ਲੰਗਰ ਤਿਆਰ ਕਰਕੇ ਲਿਆਏ। ਡੇਰਾ ਮੁਖੀ ਬਾਬਾ ਭਗਵਾਨ ਸਿੰਘ ਨੇ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ।