02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੁਲਿਸ ਨੇ ਕਾਜ਼ੀ ਮੰਡੀ ਤੇ ਨਾਲ ਲੱਗਦੇ ਖੇਤਰ ਵਿੱਚ ਚਲਾਇਆ ਸਰਚ ਅਭਿਆਨ ਸ਼ੱਕ ਦੇ ਆਧਾਰ ’ਤੇ ਲੋਕਾਂ ਤੋਂ ਕੀਤੀ ਪੁੱਛਗਿੱਛ

Ad Position 21
No active advertisement
ਅਜੀਤ ਡੈਸਕ 01-07-2026
ਚੁਗਿੱਟੀ/ਜੰਡੂਸਿੰਘਾ, 30 ਜੂਨ (ਨਰਿੰਦਰ ਲਾਗੂ) -ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ੇ ਵਿਰੁੱਧ’ ਦੇ ਤਹਿਤ ਮੰਗਲਵਾਰ ਨੂੰ ਉਚ ਪੁਲਿਸ ਅਧਿਕਾਰੀਆਂ ਵੱਲੋਂ ਵੱਡੀ ਗਿਣਤੀ ਵਿੱਚ ਸਾਥੀ ਪੁਲਿਸ ਕਰਮਚਾਰੀਆਂ ਦੀ ਟੀਮ ਨੂੰ ਨਾਲ ਲੈਕੇ ਥਾਣਾ ਰਾਮਾਮੰਡੀ ਅਧੀਨ ਆਉਂਦੇ ਕਾਜ਼ੀ ਮੰਡੀ ਤੇ ਇਸ ਦੇ ਨਾਲ ਲੱਗਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਵਲੋਂ ਜਿਥੇ ਸ਼ੱਕ ਦੇ ਆਧਾਰ ‘ਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਉਥੇ ਹੀ ਵੱਖ -ਵੱਖ ਲੋਕਾਂ ਦੇ ਘਰਾਂ ਵਿੱਚ ਜਾ ਕੇ ਸਮਾਨ ਦੀ ਚੈਕਿੰਗ ਵੀ ਕੀਤੀ ਗਈ। ਇਹ ਵੀ ਪਤਾ ਲੱਗਾ ਕਿ ਇਸ ਮੌਕੇ ਪੁਲਿਸ ਵੱਲੋਂ ਕ ਈ ਬਿਨਾਂ ਨੰਬਰੀ ਸਕੂਟਰ ਤੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਦੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਬੜੇ ਅੱਛੇ ਤਰੀਕੇ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਗਰਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਕਰਦੇ ਹੋਏ ਕ ਈ ਪਰਚੇ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਪੂਰੀ ਗੰਭੀਰਤਾ ਨਾਲ ਨਜ਼ਰ ਰੱਖੀ ਜਾ ਰਹੀ ਹੈ। ਜਿਨ੍ਹਾਂ ਨੂੰ ਕਾਬੂ ਕਰਕੇ ਪੁਰੀ ਸਖ਼ਤੀ ਨਾਲ ਪੁਛਗਿੱਛ ਕਰਦੇ ਹੋਏ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਅਪਰੇਸ਼ਨ ਦੌਰਾਨ ਕਈ ਬਿਨਾਂ ਨੰਬਰੀ ਸਕੂਟਰ ਤੇ ਮੋਟਰਸਾਈਕਲ ਪੁਲਿਸ ਵੱਲੋਂ ਕਬਜ਼ੇ ਵਿੱਚ ਲਏ ਗਏ ਹਨ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਨੇੜ ਭਵਿੱਖ ਵਿਚ ਜੇਕਰ ਇਸ ਤਰ੍ਹਾਂ ਬਿਨਾਂ ਨੰਬਰ ਵਾਲੇ ਦੋਪਹੀਆ ਵਾਹਨ ਸਮੇਤ ਕੋਈ ਵਿਅਕਤੀ ਕਾਬੂ ਕੀਤਾ ਜਾਂਦਾ ਹੈ ਤਾਂ ਉਸਦੇ ਵਾਹਨ ਨੂੰ ਬਾਉਂਡ ਕਰ ਲਿਆ ਜਾਵੇਗਾ ਤੇ ਉਸ ਦੇ ਖਿਲਾਫ਼ ਕਾਰਵਾਈ ਕਰਨ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।ਉਧਰ ਥਾਣਾ ਮੁਖੀ ਨੇ ਕਿਹਾ ਕਿ ਅਗਾਮੀ ਦਿਨਾਂ ਵਿੱਚ ਵੀ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਅਜਿਹੀ ਕਾਰਵਾਈ ਨੂੰ ਜਾਰੀ ਰੱਖਣ ਦਾ ਯਤਨ ਕੀਤਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਉਕਤ ਥਾਣੇ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ -ਵੱਖ ਹੋਰ ਥਾਣਿਆਂ ਦੇ ਇੰਚਾਰਜ਼ ਸਮੇਤ ਪੁਲਿਸ ਪਾਰਟੀ ਹਾਜ਼ਰ ਰਹੇ।


ਸੂਝਵਾਨ ਲੋਕਾਂ ਵਲੋਂ ਪੁਲਿਸ ਮਹਿਕਮੇ ਦੀ ਸ਼ਲਾਘਾ
ਉੱਧਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਈ ਸੂਝਵਾਨ ਲੋਕਾਂ ਨੇ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ਿਕੰਜਾ ਕੱਸਿਆ ਜਾਵੇਗਾ। ਜਿਸ ਨਾਲ ਸਮਾਜ ‘ਚ ਸ਼ਾਂਤੀ ਕਾਇਮ ਹੋ ਸਕੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਜੇਲਾਂ ਵਿੱਚ ਡੱਕੇ ਜਾਣ ਨਾਲ ਨਵੀਂ ਪੀੜ੍ਹੀ ਨਸ਼ੇ ਦੀ ਦਲਦਲ ਤੋਂ ਬਚ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਕਾਰਵਾਈ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਨਿਗਮ ਦੀ ਬੇਸਮੈਂਟ ’ਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਨਿਗਮ ਦਾ ਹੜ੍ਹ ਕੰਟਰੋਲ ਰੂਮ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰ...
Ad Position 24
No active advertisement