02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ 51,367 ਬੱਚਿਆਂ ਨੂੰ ਪਿਲਾਈਆਂ ਬੂੰਦਾਂ

Ad Position 21
No active advertisement
ਅਜੀਤ ਡੈਸਕ 01-07-2026
ਜਲੰਧਰ, 30 ਜੂਨ (ਜਤਿੰਦਰ ਪੰਮੀ)–ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਮੰਗਲਵਾਰ ਨੂੰ ਪਲਸ ਪੋਲੀਓ ਟੀਮਾਂ ਵੱਲੋਂ ਨਵਜਨਮੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ 51,367 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਪੋਲਿਓ ਟੀਮਾਂ ਦੁਆਰਾ ਤੀਜੇ ਦਿਨ 2,36,711 ਘਰਾਂ ਨੂੰ ਕਵਰ ਕਰਦਿਆਂ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾ ਪਿਲਾਈਆਂ ਗਈਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਵਲੋਂ ਤੀਜੇ ਦਿਨ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਹਿੰਮ ਦਾ ਨਿਰੀਖਣ ਵੀ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ 2,23,754 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਉਣ ਦਾ ਟੀਚਾ ਰੱਖਿਆ ਗਿਆ ਸੀ। ਪੋਲੀਓ ਟੀਮਾਂ ਵੱਲੋਂ ਤਿੰਨ ਦਿਨਾਂ ਵਿੱਚ ਕੁਲ 5,51,846 ਘਰਾਂ ਨੂੰ ਕਵਰ ਕਰਦੇ ਹੋਏ 2,17,044 ਬੱਚਿਆਂ ਨੂੰ ਬੂੰਦਾ ਪਿਲਾ ਕੇ ਨਿਰਧਾਰਿਤ ਟੀਚੇ ਨੂੰ 97 ਫੀਸਦੀ ਪੂਰਾ ਕੀਤਾ ਗਿਆ। ਸਿਵਲ ਸਰਜਨ ਵੱਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਪੋਲੀਓ ਟੀਮਾਂ ਵਲੋਂ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਹਦਾਇਤ ਕਰਦਿਆਂ ਕਿਹਾ ਗਿਆ ਕਿ ਜੇਕਰ ਮੁਹਿੰਮ ਦੌਰਾਨ ਕੋਈ ਵੀ ਬੱਚਾ ਕਿਸੇ ਕਾਰਨ ਪੋਲੀਓ ਰੋਧਕ ਬੂੰਦਾ ਪੀਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਨ੍ਹਾਂ ਨਾਲ ਸੰਪਰਕ ਸਥਾਪਿਤ ਕਰਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਕਈ ਇਲਾਕਿਆਂ ਵਿਚ ਬਿਜਲੀ, ਪਾਣੀ ਸੰਕਟ ਨੂੰ ਲੈ ਕੇ ਮਚੀ ਹਾਹਾਕਾਰ ਅਗਲੀ ਖ਼ਬਰ ਅੱਜ ਤੋਂ ਨਿਗਮ ਦੀ ਬੇਸਮੈਂਟ ’ਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਨਿਗਮ ਦਾ ਹੜ੍ਹ ਕੰਟਰੋਲ ਰੂਮ
Ad Position 24
No active advertisement