02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਡਿਪਟੀ ਮੇਅਰ ਨੇ ਜਮਸ਼ੇਰ ਸੜਕ ’ਤੇ ਗਾਰ ਸੁੱਟਦੀ ਸੁਪਰ ਸੱਕਸ਼ਨ ਵਾਲੀ ਗੱਡੀ ਕੀਤੀ ਕਾਬੂ

Ad Position 21
No active advertisement
ਅਜੀਤ ਡੈਸਕ 01-07-2026
ਜਲੰਧਰ, 30 ਜੂਨ (ਸ਼ਿਵ)- ਅਰਬਨ ਅਸਟੇਟ ਤੋਂ ਡੇਅਰੀ ਕੰਪਲੈਕਸ ਜਮਸ਼ੇਰ ਨੂੰ ਜਾਂਦੀ ਸੜਕ ਕਿਨਾਰੇ ਆਏ ਦਿਨ ਟਰੱਕਾਂ ਅਤੇ ਟਰਾਲੀਆਂ ਰਾਹੀਂ ਕੂੜਾ ਅਤੇ ਗੰਦਗੀ ਸੁੱਟੇ ਜਾਣ ਦੀਆਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਅੱਜ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ। ਮੌਕੇ ’ਤੇ ਨਿੱਜੀ ਠੇਕੇਦਾਰ ਦੀ ਇਕ ਸੁਪਰ ਸਕਸ਼ਨ ਗੱਡੀ ਸੜਕ ਕਿਨਾਰੇ ਸੀਵਰ ਤੋਂ ਕੱਢੀ ਗਾਰ ਸੁੱਟਦਾ ਹੋਇਆ ਕਾਬੂ ਕੀਤਾ ਗਿਆ। ਡਿਪਟੀ ਮੇਅਰ ਨੇ ਮੌਕੇ ’ਤੇ ਹੀ ਟਰੱਕ ਚਾਲਕ ਅਤੇ ਸੰਬੰਧਿਤ ਠੇਕੇਦਾਰ ਨੂੰ ਸਖ਼ਤ ਤਾੜਨਾ ਲਗਾਈ ਅਤੇ ਭਵਿੱਖ ਵਿਚ ਅਜਿਹੀ ਹਰਕਤ ਦੁਬਾਰਾ ਨਾ ਕਰਨ ਦੀ ਚੇਤਾਵਨੀ ਦਿੱਤੀ। ਸ. ਸੁਭਾਨਾ ਦਾ ਕਹਿਣਾ ਸੀ ਕਿ ਚੱਲਦੀ ਸੜਕ ’ਤੇ ਗਾਰ ਸੁੱਟੀ ਜਾ ਰਹੀ ਸੀ। ਉਨਾਂ ਕਿਹਾ ਕਿ ਉਹ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਕਰਨਗੇ। ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਜਾਂ ਗੰਦਗੀ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਨਾ ਸਿਰਫ਼ ਇਲਾਕੇ ਦਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਸੰਬੰਧਿਤ ਟਰੱਕ ਨੂੰ ਸਖ਼ਤ ਚੇਤਾਵਨੀ ਦੇ ਕੇ ਛੱਡਿਆ ਗਿਆ ਹੈ, ਪਰ ਜੇਕਰ ਭਵਿੱਖ ਵਿਚ ਕੋਈ ਵੀ ਵਿਅਕਤੀ ਜਾਂ ਠੇਕੇਦਾਰ ਇਸ ਤਰ੍ਹਾਂ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਜਾਂ ਟਾਇਲਟਾਂ ਦੀ ਰਹਿੰਦ ਖੁੂੁਹੰਦ ਸੁੱਟਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਨਗਰ ਨਿਗਮ ਦੇ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕਿਤੇ ਵੀ ਗੈਰ-ਕਾਨੂੰਨੀ ਢੰਗ ਨਾਲ ਕੂੜਾ ਜਾਂ ਗੰਦਗੀ ਸੁੱਟਣ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਤੁਰੰਤ ਨਗਰ ਨਿਗਮ ਨੂੰ ਸੂਚਿਤ ਕਰਨ, ਤਾਂ ਜੋ ਅਜਿਹੇ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਿਧਾਇਕਾਂ ਦੇ ਖੁਲਾਸੇ ਨੇ ਬੇਅਦਬੀ ਵਿਰੋਧੀ ਕਾਨੂੰਨ ਦੀ ਹਕੀਕਤ ਨੂੰ ਬੇਨਕਾਬ ਕੀਤਾ-ਸੁਖਮਿੰਦਰ ਸਿੰਘ ਰਾਜਪਾਲ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਮਨਾਇਆ ਛੇਵੇਂ ਪਾਤਿਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
Ad Position 24
No active advertisement