02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 01-07-2026
ਚੁਗਿੱਟੀ/ ਜੰਡੂਸਿੰਘਾ,30 ਜੂਨ( ਨਰਿੰਦਰ ਲਾਗੂ) ਮਨੁੱਖੀ ਜਾਮੇ ਦਾ ਲਾਹਾ ਲੈਣ ਲਈ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜ਼ਿੰਦਗੀ ਦਾ ਅਧਾਰ ਬਣਾਇਆ ਜਾਵੇ। ਕਿਉਂ ਕਿ ਅਨੇਕਾਂ ਜਨਮਾਂ ਦੇ ਲੰਬੇ ਗੇੜ ਤੋਂ ਬਾਅਦ ਮਿਲੇ ਇਸ ਮਨੁੱਖਾ ਜਨਮ ਦਾ ਅਸਲ ਮਕਸਦ ਹੀ ਪ੍ਰਮਾਤਮਾ ਦੀ ਪ੍ਰਾਪਤੀ ਕਰਨ ਦਾ ਹੈ।ਸੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗ ਕੇ ਇਸ ਰਾਹ ‘ਤੇ ਚੱਲਣ ਦਾ ਯਤਨ ਬੜੀ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਬੰਦੀਛੋੜ ਦਾਤਾ, ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ 431ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਉਕਤ ਗੁਰੂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਵੱਲੋਂ ਕੀਤਾ ਗਿਆ। ਸਭਨਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਕਹੇ ਅਨੁਸਾਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਆਪਣੀ ਮਿਹਨਤ ਦੀ ਕਮਾਈ ਵਿਚੋਂ ਕੁਝ ਹਿੱਸਾ ਜ਼ਰੂਰ ਕੱਢਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਰਾਗੀ ਭਾਈ ਤਜਿੰਦਰ ਸਿੰਘ, ਕਥਾਵਾਚਕ ਭਾਈ ਗੁਰਨੇਕ ਸਿੰਘ ਤੇ ਢਾਡੀ ਗਿਆਨੀ ਗੁਰਵਿੰਦਰ ਸਿੰਘ ਅਨਮੋਲ ਦੇ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਪ੍ਰਸਿੱਧ ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਅਤੇ ਵੱਖ -ਵੱਖ ਬੁਲਾਰਿਆਂ ਵਲੋਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹਾਜ਼ਰੀਨ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਟੇਜ ਸੰਚਾਲਕ ਭਾਈ ਹਰਜਿੰਦਰ ਸਿੰਘ ਜੱਜ ਵੱਲੋਂ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਰਾਗੀ ਤੇ ਢਾਡੀ ਜਥਿਆਂ ਤੋਂ ਇਲਾਵਾ ਹਾਜ਼ਰ ਹੋਈਆਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਸਵੰਤ ਸਿੰਘ, ਸੁਖਚੈਨ ਸਿੰਘ, ਕਸ਼ਮੀਰਾ ਸਿੰਘ ਰੰਧਾਵਾ, ਚਰਨ ਸਿੰਘ, ਨਿਰਮਲ ਸਿੰਘ, ਸੁਰਿੰਦਰ ਰਾਣਾ, ਗਿਆਨ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰਾ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਬਲਦੇਵ ਸਿੰਘ, ਵਿਕਰਮਜੀਤ ਸਿੰਘ ਵਿੱਕੀ ਪ੍ਰਧਾਨ ਲੰਗਰ ਕਮੇਟੀ , ਮਨਦੀਪ ਸਿੰਘ, ਸੰਦੀਪ ਸਿੰਘ, ਕਿਰਨਦੀਪ ਸਿੰਘ ਰੰਧਾਵਾ, ਪ੍ਰਦੀਪ ਸਿੰਘ, ਸੁਖਦੇਵ ਸਿੰਘ, ਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਪੁਲਿਸ ਨੇ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ‘ਆਪ’ ਵਿਧਾਇਕਾਂ ਦੇ ਖੁਲਾਸੇ ਨੇ ਬੇਅਦਬੀ ਵਿਰੋਧੀ ਕਾਨੂੰਨ ਦੀ ਹਕੀਕਤ ਨੂੰ ਬੇਨਕਾਬ ਕੀਤਾ-ਸੁਖਮਿੰਦਰ ਸਿੰਘ ਰਾਜਪਾਲ
Ad Position 24
No active advertisement