02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦਿਹਾਤੀ ਪੁਲਿਸ ਨੇ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

Ad Position 21
No active advertisement
ਅਜੀਤ ਡੈਸਕ 01-07-2026
ਜਲੰਧਰ, 30 ਜੂਨ (ਜਤਿੰਦਰ ਪੰਮੀ)–ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਸੇਵਾ ਮੁਕਤ ਹੋਏ ਛੇ ਮੁਲਜ਼ਮਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਗਮ ਕੀਤਾ ਗਿਆ। ਇਸ ਵਿੱਚ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ, ਮੁਕੇਸ਼ ਕੁਮਾਰ ਐੱਸ.ਪੀ. (ਹੈੱਡਕੁਆਰਟਰ), ਵਿਨੀਤ ਅਹਲਾਵਤ ਐੱਸ. ਪੀ. (ਤਫਤੀਸ਼) ਅਤੇ ਕੁਲਦੀਪ ਸਿੰਘ ਡੀ.ਐੱਸ.ਪੀ. (ਹੈੱਡਕੁਆਰਟਰ) ਹਾਜ਼ਰ ਸਨ। ਸਮਾਗਮ ਦੌਰਾਨ ਸੇਵਾਮੁਕਤ ਹੋਏ ਮੁਲਾਜ਼ਮ ਨੂੰ ਉਨ੍ਹਾਂ ਵੱਲੋਂ ਮਹਿਕਮੇ ਵਿੱਚ ਦਿੱਤੀਆਂ ਲੰਬੀਆਂ, ਸਮਰਪਿਤ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਅਧਿਕਾਰੀਆਂ ਨੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਸਿਹਤਮੰਦ, ਖੁਸ਼ਹਾਲ ਅਤੇ ਸੰਤੁਸ਼ਟੀ ਭਰੀ ਸੇਵਾਮੁਕਤ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੇਵਾਮੁਕਤ ਹੋਣ ਵਾਲੇ ਪੁਲਿਸ ਕਰਮਚਾਰੀਆਂ ਵਿੱਚ ਸਬ-ਇੰਸਪੈਕਟਰ ਕਾਬਲ ਸਿੰਘ, ਏ.ਐਸ.ਆਈ. ਜੀਵਨ ਕੁਮਾਰ, ਏ.ਐਸ.ਆਈ. ਗੁਰਜੀਤ ਸਿੰਘ, ਏ.ਐਸ.ਆਈ. ਕਮਲਜੀਤ, ਏ.ਐਸ.ਆਈ. ਅਮਰੀਕ ਲਾਲ ਅਤੇ ਏ.ਐਸ.ਆਈ. ਤੀਰਥ ਰਾਮ ਸ਼ਾਮਲ ਸਨ। ਇਸ ਮੌਕੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਨਤਾ ਦੀ ਸੇਵਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰਨ ਵਾਲੇ ਪੁਲਿਸ ਕਰਮਚਾਰੀਆਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵਾਤਾਵਰਣ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੱਕ ਪੌਦਾ ਮਹਿਕਮੇ ਦੇ ਨਾਮ’ ਨਾਮਕ ਨਵੀਂ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਹਰ ਸੇਵਾ ਮੁਕਤ ਪੁਲਿਸ ਕਰਮਚਾਰੀ ਨੂੰ ਪੌਦਾ ਭੇਟ ਕੀਤਾ ਗਿਆ। ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਸਨਮਾਨ ਅਤੇ ਪ੍ਰਸ਼ੰਸਾ ਵਜੋਂ ਸੇਵਾਮੁਕਤ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਯੋਗ ਵੋਟਰਾਂ ਨੂੰ ਸੂਚੀ ’ਚ ਸ਼ਾਮਿਲ ਕਰਨ ਤੇ ਅਯੋਗ ਹਟਾਉਣ ਲਈ ਕਰਵਾਈ ਜਾ ਰਹੀ ਐੱਸ.ਆਈ.ਆਰ.-ਸੀ. ਈ. ਓ. ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ...
Ad Position 24
No active advertisement