ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ’ਚ ਫੇਲ੍ਹ ਸਾਬਤ ਹੋਈ-ਦੋਨਾ, ਭਿੰਦਾ

Ad Position 21
No active advertisement
ਅਜੀਤ ਡੈਸਕ 02-07-2026
ਜਲੰਧਰ, 1 ਜੁਲਾਈ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਅਤੇ ਪ੍ਰੈਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਝੋਨੇ ਦੇ ਸੀਜ਼ਨ ’ਚ ਲੱਗ ਰਹੇ ਬਿਜਲੀ ਕੱਟਾਂ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ’ਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ ਤੇ ਕਿਸਾਨਾਂ ਨੂੰ 3 ਘੰਟੇ ਵੀ ਬਿਜਲੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਜਿੱਥੇ ਝੋਨੇ ਦੀ ਲੁਆਈ ਦਾ ਕੰਮ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਲੱਗਾ ਝੋਨਾ ਵੀ ਸੁੱਕਣ ਲੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਮਿਲੇਗੀ ਪਰ ਬਿਜਲੀ ਸਰਕਾਰ ਆਪਣਾ ਵਾਅਦਾ ਪੂਰਾ ਕਰਨ ’ਚ ਅਸਫਲ ਰਹੀ ਹੈ, ਜਿਸ ਕਾਰਨ ਕਿਸਾਨਾਂ ਅੰਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਬਿਜਲੀ ਦੀ ਮਾੜੀ ਸਪਲਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਲੋਕ, ਕਿਸਾਨ, ਵਪਾਰੀ ਅਤੇ ਉਦਯੋਗਿਕ ਇਕਾਈਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਭਾਰੀ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਅਣਸੁਚੱਜੀ ਸਪਲਾਈ ਕਾਰਨ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਕਿ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਹਨ ਅਤੇ ਸਰਕਾਰ ਨੂੰ ਇਸ ਸਮੱਸਿਆ ਦੇ ਸਥਾਈ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੇਂਟ ਸੋਲਜਰ ਗਰੁੱਪ ਦੇ ਸਕੂਲਾਂ ਵਿਚ ਵਿਦਿਆਰਥੀਆਂ ਦਾ ਹੋਇਆ ਨਿੱਘਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
Ad Position 24
No active advertisement