ਜਲੰਧਰ, 1 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਦੇ ਸਟਾਫ਼ ਨੇ ਡਾਕਟਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁੱਕਰਾਲ, ਪਰਮਜੀਤ ਸਿੰਘ ਕਾਨਪੁਰੀ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਜੁਗਿੰਦਰ ਸਿੰਘ ਕੈਸ਼ੀਅਰ, ਕੰਵਲਜੀਤ ਸਿੰਘ ਸੈਕਟਰੀ ਅਤੇ ਹੋਰਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ਅਤੇ ਸਟਾਫ਼ ਨੇ ਮਿਲ ਕੇ ਕੇਕ ਕੱਟਣ ਦੀ ਰਸਮ ਅਦਾ ਕੀਤੀ। ਇਸ ਮੌਕੇ ਡਾ. ਜੀ.ਐੱਸ. ਪਵਾਰ, ਡਾ. ਗੌਤਮ ਸਿੰਘ, ਡਾ. ਰਚਨਾ, ਡਾ. ਪੀ.ਐੱਸ. ਅਨੇਜਾ, ਡਾ. ਸ਼ਸ਼ੀ, ਡਾ. ਸੁਮੀਤਾ, ਡਾ. ਜਸਪ੍ਰੀਤ, ਡਾ. ਰਸਲੀਨ, ਡਾ. ਨੀਰਜ ਦੀਕਸ਼ਿਤ, ਡਾ. ਬਰਜਿੰਦਰ ਸਿੰਘ, ਡਾ. ਜਸਪ੍ਰੀਤ ਭਾਟੀਆ, ਡਾ. ਅਨੁਪਮਾ ਰਾਜ ਅਤੇ ਹੋਰ ਹਾਜ਼ਰ ਸਨ।