ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਕੱਟ ਕਿਸਾਨਾਂ ਨਾਲ ਧੱਕਾ-ਜਥੇਦਾਰ ਵਡਾਲਾ

Ad Position 21
No active advertisement
ਅਜੀਤ ਡੈਸਕ 02-07-2026
ਜਲੰਧਰ, 1 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮਾਂ ਕਿਸਾਨਾਂ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਇਸ ਵੇਲੇ ਬਿਜਲੀ ਦੀ ਮਾੜੀ ਸਪਲਾਈ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਲਈ ਕਿਸਾਨ ਪੂਰੀ ਤਰ੍ਹਾਂ ਬਿਜਲੀ ‘ਤੇ ਨਿਰਭਰ ਹਨ ਪਰ ਵਾਰ-ਵਾਰ ਅਤੇ ਬਿਨਾਂ ਸੂਚਨਾ ਦੇ ਲੱਗ ਰਹੇ ਬਿਜਲੀ ਕੱਟਾਂ ਕਾਰਨ ਝੋਨੇ ਦੀ ਲੁਆਈ ਦਾ ਕੰਮ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਜਥੇਦਾਰ ਵਡਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਜਿਥੇ ਝੋਨੇ ਦੀ ਲੁਆਈ ’ਚ ਦੇਰੀ ਹੋ ਰਹੀ ਹੈ, ਉਥੇ ਲੱਗਾ ਹੋਇਆ ਝੋਨਾ ਵੀ ਸੁੱਕ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੋਫੀ ਪਿੰਡ ਬਾਈਪਾਸ ਰੋਡ ’ਤੇ ਬਿਨਾਂ ਨਕਸ਼ਾ ਪਾਸ ਗੈਰ-ਕਾਨੂੰਨੀ ਉਸਾਰੀਆਂ ਜਾਰੀ ਅਗਲੀ ਖ਼ਬਰ ਸੀਟੀ ਗਰੁੱਪ ਵਲੋਂ ‘ਬਰਡ ਫੀਡਰ’ ਦੇ ਰਾਹੀਂ ਵਾਤਾਵਰਨ ਸੰਭਾਲ ਦਾ ਸੰਦੇਸ਼
Ad Position 24
No active advertisement