ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੈਂ ਸਾਫ਼-ਸੁਥਰੀ ਤੇ ਪਾਰਦਰਸ਼ੀ ਰਾਜਨੀਤੀ ’ਚ ਵਿਸ਼ਵਾਸ ਰੱਖਦਾ ਹਾਂ-ਪਿੰਦਰ ਪੰਡੋਰੀ

Ad Position 21
No active advertisement
ਅਜੀਤ ਡੈਸਕ 02-07-2026
ਸ਼ਾਹਕੋਟ, 1 ਜੁਲਾਈ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵਲੋਂ ਸ਼ੁਰੂ ਕੀਤੀ ਗਈ ਲੋਕ ਮਿਲਣੀ ਮੁਹਿੰਮ ਤਹਿਤ ਸ਼ਾਹਕੋਟ ਦੇ ਵਾਰਡ ਨੰਬਰ 8 ਅਤੇ 10 ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਪੰਡੋਰੀ ਨੇ ਕਿਹਾ ਕਿ ਮੈਂ ਸਾਫ਼-ਸੁਥਰੀ ਤੇ ਪਾਰਦਰਸ਼ੀ ਰਾਜਨੀਤੀ ਵਿਚ ਵਿਸ਼ਵਾਸ ਰੱਖਦਾ ਹਾਂ। ਮੇਰਾ ਮੁੱਖ ਮਕਸਦ ਸ਼ਾਹਕੋਟ ਹਲਕੇ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸੇਵਾਦਾਰ ਵਜੋਂ ਲੋਕਾਂ ਵਿਚ ਵਿਚਰਦੇ ਹਨ ਤੇ ਹਮੇਸ਼ਾ ਉਨ੍ਹਾਂ ਦੇ ਸੁੱਖ-ਦੁੱਖ ਵਿਚ ਸ਼ਾਮਿਲ ਹੁੰਦੇ ਹਨ। ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਲਏ ਗਏ ਇਤਿਹਾਸਕ ਫ਼ੈਸਲਿਆਂ ਨੇ ਸੂਬੇ ਦੀ ਤਸਵੀਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਉਨ੍ਹਾਂ ਤੋਂ ਸਮਾਜ ਦਾ ਹਰ ਵਰਗ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਪੰਜਾਬ ਵਿਚ ਵਿਕਾਸ ਦੇ ਕੰਮ ਕਰ ਰਹੀ ਹੈ, ਜਿਸ ਦਾ ਅਸਰ ਜ਼ਮੀਨੀ ਪੱਧਰ ’ਤੇ ਸਾਫ ਦਿਖਾਈ ਦੇ ਰਿਹਾ ਹੈ। ਜਨਤਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ ਅਤੇ 2027 ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬੂਟਾ ਸਿੰਘ ਕਲਸੀ ਐੱਮ.ਸੀ, ਬਲਵੀਰ ਸਿੰਘ ਢੰਡੋਵਾਲ ਚੇਅਰਮੈਨ, ਰਾਖੀ ਮੱਟੂ ਐੱਮ.ਸੀ, ਜਤਿੰਦਰਪਾਲ ਸਿੰਘ ਬੱਲਾ, ਸਰਬਜੀਤ ਮੱਟੂ, ਮੰਗਾ ਮੱਟੂ, ਬਲਜਿੰਦਰ ਸਿੰਘ ਖਿੰਡਾ, ਕੁਲਦੀਪ ਸਿੰਘ ਦੀਦ, ਰਾਜੂ ਸਾਬਕਾ ਐੱਮ.ਸੀ, ਦਿਆਲਾ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਬੁਲਾਰੇ ਡਾ. ਥਿੰਦ ਨੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਨ ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਪਾ ਕੇ ਵਾਅਦਾ ਪੂਰਾ ਕੀਤਾ-ਜੌਰਜ ਸਾਗਰ
Ad Position 24
No active advertisement