ਆਦਮਪੁਰ, 1 ਜੁਲਾਈ (ਹਰਪ੍ਰੀਤ ਸਿੰਘ, ਰਮਨ ਦਵੇਸਰ )- ਹਲਕਾ ਆਦਮਪੁਰ ਵਿਖੇ ਸਮਾਜਿਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਤੋਂ ਸੈਂਕੜੇ ਦੀ ਗਿਣਤੀ ਵਿੱਚ ਮਾਵਾਂ, ਭੈਣਾਂ ਅਤੇ ਧੀਆਂ ਨੇ ਸ਼ਿਰਕਤ ਕਰਕੇ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਪ੍ਰੋਗਰਾਮ ਤਹਿਤ ਜਾਣਕਾਰੀ ਦਿੰਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਔਰਤਾਂ ਨਾਲ ਕੀਤਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੇ ਪੈਸੇ ਇਕੱਠੇ ਟ੍ਰਾਂਸਫਰ ਕੀਤੇ ਗਏ ਹਨ। ਯੋਜਨਾ ਦੇ ਨਿਯਮਾਂ ਮੁਤਾਬਕ ਜਿਨਾਂ ਵਿੱਚ ਜਨਰਲ, ਓ.ਬੀ.ਸੀ. ਅਤੇ ਈ.ਡਬਲਯੂ.ਐੱਸ. ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ 3,000 ਮਿਲੇ ਹਨ ਅਤੇ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ 4,500 ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸਮਾਗਮ ਦੌਰਾਨ ਹੀ ਉੱਥੇ ਮੌਜੂਦ ਕਈ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ਪੈਸੇ ਆਉਣ ਦੇ ਮੈਸੇਜ ਵੀ ਪ੍ਰਾਪਤ ਹੋਏ । ਸਮਾਗਮ ਦੀ ਸਫ਼ਲਤਾ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਲਾਕੇ ਦੀਆਂ ਮਹਿਲਾਵਾਂ ਨੇ ਪਵਨ ਕੁਮਾਰ ਟੀਨੂੰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਨਗਰ ਕੌਂਸਲ ਆਦਮਪੁਰ, ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ, ਪਰਮਜੀਤ ਪੰਮਾ ਸੰਗਠਨ ਇੰਚਾਰਜ, ਜੋਗੀ ਗਾਂਧੀ, ਜੋਗਿੰਦਰ ਪਾਲ ਸ਼ਹਿਰੀ ਪ੍ਰਧਾਨ, ਹਨੀ ਭੱਟੀ ਬਲਾਕ ਪ੍ਰਧਾਨ, ਲਖਬੀਰ ਸਿੰਘ ਹਜ਼ਾਰਾਂ ਜ਼ਿਲਾ ਪ੍ਰੀਸ਼ਦ ਮੈਂਬਰ, ਹਰਕੀਤ ਸਿੰਘ ਕੋਆਰਡੀਨੇਟਰ ਕਿਸਾਨ ਵਿੰਗ, ਸੁਖਵੀਰ ਕੁਮਾਰ ਐਸੀ ਵਿੰਗ ਕੋਆਰਡੀਨੇਟਰ, ਪਰਮਜੀਤ ਪੱਪੀ ਬਲਾਕ ਪ੍ਰਧਾਨ, ਅਮਰੀਕ ਲਾਲ ਬਲਾਕ ਪ੍ਰਧਾਨ, ਸਮੂਹ ਪਿੰਡਾਂ ਦੇ ਪੰਚ ਸਰਪੰਚ ਤੇ ਸਮੇਤ ਸਮੂਹ ਸੰਮਤੀ ਮੈਂਬਰ, ਸ਼ਹਿਰ ਦੇ ਕੌਂਸਲਰ ਸਮੇਤ ਆਪ ਆਗੂ ਇਲਾਕੇ ਦੀਆਂ ਬੀਬੀਆਂ ਵੱਡੀ ਗਿਣਤੀ ਵਿਚ ਹਾਜ਼ਰ ਹੋਈਆਂ।