ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ਼ਾਹਕੋਟ ਵਿਖੇ ਹਜ਼ਰਤ ਬਾਬਾ ਊਧੋ ਸ਼ਾਹ ਦੇ ਦਰਬਾਰ ’ਤੇ ਕਰਵਾਇਆ ਸਾਲਾਨਾ ਮੇਲਾ

Ad Position 21
No active advertisement
ਅਜੀਤ ਡੈਸਕ 02-07-2026
ਸ਼ਾਹਕੋਟ, 1 ਜੁਲਾਈ (ਦਲਜੀਤ ਸਿੰਘ ਸਚਦੇਵਾ)- ਦਰਬਾਰ ਹਜ਼ਰਤ ਬਾਬਾ ਊਧੋ ਸ਼ਾਹ ਮੁਹੱਲਾ ਰਿਸ਼ੀ ਨਗਰ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਤੇ ਨਾਹਰ ਪਰਿਵਾਰ ਵਲੋਂ ਸਾਲਾਨਾ ਦੋ ਰੋਜ਼ਾ ਮੇਲਾ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਪਹਿਲੇ ਦਿਨ ਸਵੇਰ ਸਮੇਂ ਚਾਦਰ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ ਤੇ ਰਾਤ ਸਮੇਂ ਮਹਿਫਲ-ਏ-ਕਵਾਲੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੋਨੂੰ ਸਲੀਮ ਐਂਡ ਪਾਰਟੀ ਅਟਾਰੀ ਵਾਲੇ ਤੇ ਸਲਾਮਤ ਅਲੀ ਮਤੋਈ ਵਲੋਂ ਕਵਾਲੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਾਰਿਆਂ ਨੂੰ ਮੇਲੇ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਗੁਰੂ ਮੁਰਸ਼ਦ ਰਾਜੂ ਸਰਕਾਰ (ਨਸੀਰਪੁਰ ਵਾਲੇ) ਤੇ ਸਾਈਂ ਕਸ਼ਮੀਰ ਸਿੰਘ (ਪੱਥੋਰਾਈ ਵਾਲੇ) ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰਬੰਧਕਾਂ ਕਮਲ ਨਾਹਰ ਸਾਬਕਾ ਐੱਮ.ਸੀ, ਨਰੇਸ਼ ਨਾਹਰ ਮੁੱਖ ਸੇਵਾਦਾਰ, ਵਰਿੰਦਰ ਨਾਹਰ, ਨੀਰਜ ਨਾਹਰ ਤੇ ਸਮੂਹ ਨਾਹਰ ਪਰਿਵਾਰ ਵਲੋਂ ਮੁੱਖ ਮਹਿਮਾਨ ਰਾਣਾ ਹਰਦੀਪ ਸਿੰਘ ਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਜਗਦੀਸ਼ ਵਡੈਹਰਾ ਸਾਬਕਾ ਐੱਮ.ਸੀ, ਸੰਜੀਵ ਸੋਬਤੀ ਭਾਜਪਾ ਆਗੂ, ਸਾਬੀ ਉਦਾਸੀ, ਅੰਮ੍ਰਿਤਪਾਲ ਸਿੰਘ ਜੋਨਾ, ਅਕਾਸ਼ਦੀਪ ਸਿੰਘ ਉੱਪਲ, ਨੈਣਦੀਪ ਸਿੰਘ ਪੰਨੂੰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਕੀਤਾ 245ਵੀਂ ਬਟਾਲੀਅਨ ਸੀ.ਆਰ.ਪੀ.ਐਫ, ਲਿੱਧੜਾਂ ਦਾ ਦੌਰਾ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਟੀਨੂੰ ਦੀ ਅਗਵਾਈ ਹੇਠ ਕਰਵਾਇਆ
Ad Position 24
No active advertisement