ਸ਼ਾਹਕੋਟ, 1 ਜੁਲਾਈ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਮੁਹੱਲਾ ਧੂੜਕੋਟ, ਸ਼ਾਹਕੋਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਚ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ ਸਮੇਂ ਭੋਗ ਪਾਏ ਗਏ, ਉਪਰੰਤ ਕਵੀਸ਼ਰੀ ਜੱਥੇ ਨੇ ਗੁਰੂ ਸਾਹਿਬ ਦੇ ਜੀਵਨ, ਬਾਣੀ ਬਾਰੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਨਾਹਰ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਕੌਮ ਨੂੰ ਧਰਮ ਦੀ ਰੱਖਿਆ, ਸੱਚ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਦਿਆਂ ਆਪਸੀ ਏਕਤਾ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਪਤੀ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ, ਮੀਤ ਪ੍ਰਧਾਨ ਗਿਆਨ ਸਿੰਘ, ਖਜਾਨਚੀ ਭੁਪਿੰਦਰ ਸਿੰਘ ਜੱਸਲ, ਮੈਂਬਰ ਬਲਦੇਵ ਲਾਲਕਾ, ਕਸ਼ਮੀਰ ਸਿੰਘ ਖਾਲਸਾ, ਅਜੀਤ ਸਿੰਘ, ਰਣਧੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।