ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੀ. ਆਈ. ਏ. ਸਟਾਫ ਵਲੋਂ ਦੋ ਥਾਵਾਂ ਤੋਂ ਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਣੇ ਔਰਤ ਸਮੇਤ ਪੰਜ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 04-07-2026
ਕਾਬੂ ਕੀਤੇ ਮੁਲਜ਼ਮਾਂ ਕੋਲੋਂ 3 ਪਿਸਤੌਲ, 6 ਜ਼ਿੰਦਾ ਕਾਰਤੂਸ ਤੇ 101.57 ਗ੍ਰਾਮ ਹੈਰੋਇਨ ਬਰਾਮਦ
ਜਲੰਧਰ, 3 ਜੁਲਾਈ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਦੀ ਟੀਮ ਨੇ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਣੇ ਔਰਤ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ 3 ਆਧੁਨਿਕ ਪਿਸਤੌਲਾਂ, 6 ਜ਼ਿੰਦਾ ਕਾਰਤੂਸ ਤੇ 101.57 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਵਾਸੀ ਨਵਾਂ ਪਿੰਡ ਭੱਠੇ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ, ਪ੍ਰਕਾਸ਼ ਕੌਰ ਉਰਫ਼ ਕਾਲੋ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ, ਸ਼ੁਭਮ ਵਾਸੀ ਨੇੜੇ ਵਾਲਮੀਕਿ ਗੇਟ ਚਰਨਜੀਤਪੁਰਾ, ਗੌਰਵ ਵਾਸੀ ਜਲੰਧਰ ਤੇ ਅਮਿਤ ਕੁਮਾਰ ਵਾਸੀ ਗੁਰੂ ਅਮਰਦਾਸ ਕਾਲੋਨੀ ਨੇੜੇ ਵੇਰਕਾ ਮਿਲਕ ਪਲਾਂਟ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕਰ ਲਏ ਗਏ ਹਨ। ਇਸ ਸੰਬੰਧੀ ਏ. ਸੀ. ਪੀ. (ਤਫਤੀਸ਼) ਅਮਰਬੀਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਟੀਮ ਨੇ ਲੈਦਰ ਕੰਪਲੈਕਸ ਰੋਡ ਨੇੜਿਓਂ ਰਣਜੀਤ ਸਿੰਘ ਤੇ ਪ੍ਰਕਾਸ਼ ਕੌਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਕ੍ਰਮਵਾਰ 51.27 ਗ੍ਰਾਮ ਤੇ 50.30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੂਜੀ ਟੀਮ ਨੇ ਗਾਂਧੀ ਕੈਂਪ ਨੇੜਿਓਂ ਸ਼ੁਭਮ, ਗੌਰਵ ਤੇ ਅਮਿਤ ਕੁਮਾਰ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਸ਼ੁਭਮ ਕੋਲੋਂ ਇਕ ਪਿਸਤੌਲ .32 ਬੋਰ ਤੇ 2 ਜ਼ਿੰਦਾ ਰੌਂਦ, ਗੌਰਵ ਕੋਲੋਂ ਇਕ ਪਿਸਤੌਲ 9 ਐੱਮ. ਐੱਮ. ਤੇ ਅਮਿਤ ਕੁਮਾਰ ਕੋਲੋਂ ਇਕ ਪਿਸਤੌਲ .32 ਬੋਰ ਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ। ਏ. ਸੀ. ਪੀ. ਅਮਰਬੀਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਤੇ ਪ੍ਰਕਾਸ਼ ਕੌਰ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਜਦਕਿ ਸ਼ੁਭਮ, ਗੌਰਵ ਤੇ ਅਮਿਤ ਕੁਮਾਰ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-2 ਵਿਚ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸੀ. ਆਈ. ਏ. ਸਟਾਫ ਦੇ ਇੰਚਾਰਜ ਸੁਰਿੰਦਰ ਕੁਮਾਰ ਤੇ ਐੱਸ. ਆਈ. ਕਸ਼ਮੀਰ ਸਿੰਘ ਵੀ ਮੌਜੂਦ ਸਨ।

ਰਣਜੀਤ ਕੌਰ ਤੇ ਪ੍ਰਕਾਸ਼ ਕੌਰ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕੇਸ
ਏ. ਸੀ. ਪੀ. ਅਮਰਬੀਰ ਸਿੰਘ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਕ ਮਾਮਲੇ ਦਰਜ ਹਨ। ਪ੍ਰਕਾਸ਼ ਕੌਰ ਖ਼ਿਲਾਫ਼ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ’ਚ ਨਸ਼ੀਲੇ ਪਦਾਰਥਾਂ ਦੇ ਕੇਸ ਦਰਜ ਹਨ ਜਦਕਿ ਮੁਲਜ਼ਮ ਰਣਜੀਤ ਸਿੰਘ ’ਤੇ ਥਾਣਾ ਜੁਲਕਾ ਜ਼ਿਲ੍ਹਾ ਪਟਿਆਲਾ ’ਚ ਪੋਸਕੋ ਐਕਟ ਤੇ ਥਾਣਾ ਸਿਟੀ ਕਪੂਰਥਲਾ ’ਚ ਭਾਰਤੀ ਜੰਗਲਾਤ ਐਕਟ ਤਹਿਤ ਕੇਸ ਦਰਜ ਹਨ। ਹਾਲਾਂਕਿ ਹਥਿਆਰਾਂ ਸਮੇਤ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ। ਏ. ਸੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ, ਜਿਨ੍ਹਾਂ ਕੋਸੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦੇ ਹੋਰ ਅਪਰਾਧਕ ਅਨਸਰਾਂ ਨਾਲ ਅਗਲੇ-ਪਿਛਲੇ ਸੰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਤੇ ਇਸ ਧੰਦੇ ’ਚ ਸ਼ਾਮਿਲ ਹੋਰ ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਬੁੱਧਵਾਰ ਨੂੰ ਦੁਕਾਨਾਂ ਬੰਦ ਕਰਕੇ ਬਿਜਲੀ ਬੋਰਡ ਖ਼ਿਲਾਫ਼ ਕਰੇਗੀ ਪ੍ਰਦਰਸ਼ਨ ਅਗਲੀ ਖ਼ਬਰ ਨਾਜਾਇਜ਼ ਕਾਲੋਨੀਆਂ ਨੂੰ ਪਾਸ ਕਰਨ ਨਾਲ ਜਲੰਧਰ ਦੇ ਲੋਕਾਂ ਨੂੰ ਹੋਵੇਗਾ ਕਰੋੜਾਂ ਦਾ ਫ਼ਾਇਦਾ
Ad Position 24
No active advertisement