ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ੍ਰੀ ਹਰਿਗੋਬਿੰਦ ਸਾਹਿਬ ਦੇ ਅਵਤਾਰ ਪੁਰਬ ਸੰਬੰਧੀ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 04-07-2026
ਕਾਲਾ ਸੰਘਿਆਂ, 3 ਜੁਲਾਈ (ਬਲਜੀਤ ਸਿੰਘ ਸੰਘਾ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਿਲ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖ਼ਾਨਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਛੇਵੇਂ ਪਾਤਿਸ਼ਾਹ ਦੇ ਅਵਤਾਰ ਪੁਰਬ ਦੇ ਸੰਦਰਭ ਵਿਚ ਕਰਵਾਏ ਜਾ ਰਿਹਾ ਸਾਲਾਨਾ ਜੋੜ ਮੇਲਾ ਤੋਂ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ| ਅੱਜ ਸਵੇਰੇ 23 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ| ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਜੋੜ ਮੇਲਾ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਨਿੱਘੀ ਮਿੱਠੀ ਯਾਦ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਅੱਜ ਆਰੰਭ ਕੀਤੇ ਅਖੰਡ ਪਾਠਾਂ ਦੇ 5 ਜੁਲਾਈ ਨੂੰ ਸਵੇਰੇ ਭੋਗ ਪਾਏ ਜਾਣਗੇ ਤੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਸਵੇਰੇ 9 ਵਜੇ ਵਿਸ਼ਾਲ ਦੀਵਾਨ ਸਜਾਏ ਜਾਣਗੇ| ਮੇਲੇ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਇਲਾਕੇ ਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਵੱਖ ਵੱਖ ਸੇਵਾਵਾਂ ਨਿਭਾਉਣ ‘ਚ ਲੱਗੀਆਂ ਹੋਈਆਂ ਹਨ ਅਤੇ ਗੁਰਦੁਆਰਾ ਸਾਹਿਬ ਨੂੰ ਆਉਂਦੇ ਵੱਖ-ਵੱਖ ਪਿੰਡਾਂ ਦੇ ਰਸਤਿਆਂ ਦੀ ਸਾਫ਼ ਸਫ਼ਾਈ ਦਾ ਕਾਰਜ ਸੰਗਤਾਂ ਵਲੋਂ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ| ਬਾਬਾ ਨੇ ਦੱਸਿਆ ਕਿ ਇਸ ਮੌਕੇ ਸਜਾਏ ਜਾ ਰਹੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕੀਰਤਨੀਏ ਸੰਗਤਾਂ ਨੂੰ ਨਿਹਾਲ ਕਰਨਗੇ| 5 ਜੁਲਾਈ ਨੂੰ ਸਵੇਰੇ 11 ਵਜੇ ਭਾਰੀ ਅੰਮਿ੍ਤ ਸੰਚਾਰ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਵਲੋਂ ਕਰਵਾਇਆ ਜਾਵੇਗਾ| ਸਮਾਗਮ ਵਿਚ ਕਾਰ ਸੇਵਾ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਉਦਾਸੀ ਸੰਪਰਦਾਵਾਂ ਸਮੂਹ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ| ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਤਕਾ ਅਖਾੜਾ ਦੇ ਨੌਜਵਾਨਾਂ ਅਤੇ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਬਾਕਮਾਲ ਜੌਹਰ ਵਿਖਾਏ ਜਾਣਗੇ| ਲੰਗਰ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਸਮੇਤ ਹੋਰ ਜਥਿਆਂ ਵਲੋਂ ਕੀਤੀ ਜਾਵੇਗੀ| ਭਾਈ ਘਨੱਈਆ ਜੀ ਸੇਵਕ ਦਲ ਲੁਧਿਆਣਾ ਵਲੋਂ ਖ਼ੂਨ ਦਾਨ ਕੈਂਪ ਲਗਾਇਆ ਜਾਵੇਗਾ|
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਡਾ. ਬੇਅੰਤ ਸਿੰਘ (ਆਰਥੋ) ਸਟੇਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਮੁਸਲਿਮ ਸੰਗਠਨਾਂ ਨੇ ਪੈਗੰਬਰ ਮੁਹੰਮਦ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਐਫ਼. ਆਈ. ਆਰ. ਦਰਜ ਕਰਨ ਦੀ ਕੀਤੀ ਮੰਗ
Ad Position 24
No active advertisement