ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਉਤਸਵ ਨੂੰ ਸਮਰਪਿਤ ਬਿਲਗਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਿਆ

Ad Position 21
No active advertisement
ਅਜੀਤ ਡੈਸਕ 04-07-2026
ਬਿਲਗਾ, 3 ਜੁਲਾਈ (ਤਜਿੰਦਰ ਕੁਮਾਰ)-ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਪਾਵਨ ਵਿਆਹ ਉਤਸਵ ਨੂੰ ਸਮਰਪਿਤ ਇਤਿਹਾਸਕ ਪਿੰਡ ਬਿਲਗਾ ਵਿਖੇ ਧਾਰਮਿਕ ਸਮਾਗਮਾਂ ਦੀ ਲੜੀ ਸ਼ਰਧਾ ਨਾਲ ਸ਼ੁਰੂ ਹੋ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ, ਜਿਸ ਦਾ ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਹ ਨਗਰ ਕੀਰਤਨ ਉਸ ਇਤਿਹਾਸਕ ਯਾਦ ਨੂੰ ਸਮਰਪਿਤ ਸੀ, ਜਦੋਂ ਸੰਮਤ 1646 ਵਿਚ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਨਾਲ ਵਿਆਹ ਲਈ ਮੌ ਸਾਹਿਬ ਜਾਂਦੇ ਸਮੇਂ ਬਿਲਗਾ ਵਿਖੇ ਠਹਿਰੇ ਸਨ। ਉਸ ਵੇਲੇ ਬਿਲਗਾ ਸਿਰਫ਼ ਸੱਤ ਕੁਲੀਆਂ (ਝੌਂਪੜੀਆਂ) ਵਾਲੀ ਇਕ ਛੋਟੀ ਜਿਹੀ ਬਸਤੀ ਸੀ। ਗੁਰੂ ਸਾਹਿਬ ਨੇ ਇਸ ਧਰਤੀ ਨੂੰ ਆਪਣੇ ਪਾਵਨ ਚਰਨਾਂ ਨਾਲ ਨਿਵਾਜਿਆ ਅਤੇ ਵਰਦਾਨ ਦਿੱਤਾ, ਜਿਸ ਕਰਕੇ ਅੱਜ ਇਹ ਸਥਾਨ ਇਕ ਮਹੱਤਵਪੂਰਨ ਇਤਿਹਾਸਕ ਤੇ ਧਾਰਮਿਕ ਅਸਥਾਨ ਵਜੋਂ ਜਾਣਿਆ ਜਾਂਦਾ ਹੈ। ਨਗਰ ਕੀਰਤਨ ਤੋਂ ਪਹਿਲਾਂ ਪਹਿਲੀ ਵਾਰ 105 ਫੁੱਟ ਉੱਚੇ ਸ੍ਰੀ ਨਿਸ਼ਾਨ ਸਾਹਿਬ ਨੂੰ ਹਾਈਡਰੌਲਿਕ ਮਸ਼ੀਨ ਦੀ ਮਦਦ ਨਾਲ ਚੋਲਾ ਸਾਹਿਬ ਪਹਿਨਾਇਆ ਗਿਆ। ਜੈਕਾਰਿਆਂ ਦੀ ਗੂੰਜ ਵਿਚਕਾਰ ਨਿਸ਼ਾਨ ਸਾਹਿਬ ਲਹਿਰਾਇਆ ਗਿਆ। ਪੈਰਾਸ਼ੂਟ ਰਾਹੀਂ ਸੰਗਤ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਮੀਂਹ ਦੇ ਬਾਵਜੂਦ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਉਪ ਪ੍ਰਧਾਨ ਬਲਦੇਵ ਸਿੰਘ ਕਲਿਆਣ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਸਮਾਗਮਾਂ ਅਨੁਸਾਰ 5 ਜੁਲਾਈ ਨੂੰ ਵਿਆਹ ਜੰਞ ਦੇ ਰੂਪ ’ਚ ਵਿਸ਼ਾਲ ਨਗਰ ਕੀਰਤਨ ਅਤੇ 6 ਜੁਲਾਈ ਨੂੰ ਮੌ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਇਤਿਹਾਸਕਾਰ ਭਾਈ ਕਾਨ੍ਹ ਸਿੰਘ ਨਾਭਾ ਵਲੋਂ ਲਿਖੇ ਮਹਾਨ ਕੋਸ਼ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1646 ਨੂੰ ਮਾਤਾ ਗੰਗਾ ਜੀ ਨਾਲ ਹੋਇਆ ਸੀ। ਬਿਲਗਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਅੱਜ ਵੀ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਨਿਸ਼ਾਨੀਆਂਂਚੋਲਾ ਸਾਹਿਬ, ਪਜਾਮਾ, ਸ਼ਾਲ, ਤਲਵਾਰ, ਰੁਮਾਲ, ਬਟੂਆ, ਚੰਦਨ ਦੀ ਪੱਗ, ਚੌਕੀ ਤੇ ਹੋਰ ਇਤਿਹਾਸਕ ਵਸਤਾਂ ਸੰਭਾਲ ਕੇ ਰੱਖੀਆਂ ਗਈਆਂ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਬਿਲਗਾ ਦੀ ਇਕ ਵਿਲੱਖਣ ਪਰੰਪਰਾ ਅਨੁਸਾਰ ਜਦੋਂ ਵੀ ਗੁਰੂ ਸਾਹਿਬ ਦੀ ਵਿਆਹ ਜੰਞ ਇਥੇ ਪਹੁੰਚਦੀ ਹੈ ਤਾਂ ਪਿੰਡ ਦੀਆਂ ਧੀਆਂ ਆਪਣੇ ਪੇਕੇ ਘਰ ਆ ਕੇ ਇਸ ਪਾਵਨ ਸਮਾਗਮ ਦਾ ਹਿੱਸਾ ਬਣਦੀਆਂ ਹਨ। ਇਹ ਰਿਵਾਇਤ ਅੱਜ ਵੀ ਪੂਰੀ ਸ਼ਰਧਾ ਤੇ ਪਿਆਰ ਨਾਲ ਨਿਭਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੱਦੀਨਸ਼ੀਨ ਖ਼ਿਲਾਫ਼ ਗ਼ਲਤ ਸ਼ਬਦਾਵਲੀ ਵਰਤਣ ਦੇ ਵਿਰੋਧ ’ਚ ਸ਼ਾਹਕੋਟ ਵਿਖੇ ਰੀਤੂ ਮੀਰ ਤੇ ਮੰਗੀ ਖਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ ’ਚ ਕੀਤਾ ਸ਼ਨਦਾਰ ਪ੍ਰਦਰਸ਼ਨ
Ad Position 24
No active advertisement