ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

-ਮਾਮਲਾ ਦਾਨੇਵਾਲ ਡੇਰੇ ਦੇ ਪ੍ਰਬੰਧਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ- ਪ੍ਰਸ਼ਾਸਨ ਵਲੋਂ ਟਕਰਾਅ ਦੀ ਸਥਿਤੀ ਨੂੰ ਦੇਖਦਿਆਂ ਦਾਨੇਵਾਲ ਡੇਰੇ ਦਾ ਸਾਲਾਨਾ ਮੇਲਾ ਮੁਲਤਵੀ

Ad Position 21
No active advertisement
ਅਜੀਤ ਡੈਸਕ 04-07-2026
ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਦੂਸਰੇ ਜ਼ਿਲ੍ਹੇ ’ਚੋਂ ਮੰਗਵਾਈ ਭਾਰੀ ਪੁਲਿਸ ਫੋਰਸ
ਸ਼ਾਹਕੋਟ, 3 ਜੁਲਾਈ (ਦਲਜੀਤ ਸਿੰਘ ਸਚਦੇਵਾ)-ਐੱਸ. ਡੀ. ਐੱਮ. ਸ਼ਾਹਕੋਟ ਆਦਿੱਤਿਆ ਗੁਪਤਾ ਨੇ ਡੇਰਾ ਦਰਬਾਰ ਬਾਬਾ ਮਸਤ ਵਲੀ ਪਿੰਡ ਦਾਨੇਵਾਲ (ਸ਼ਾਹਕੋਟ) ਦੇ ਪ੍ਰਬੰਧਨ ਨੂੰ ਲੈ ਕੇ ਵਿਵਾਦ ਦੇ ਚੱਲਦਿਆਂ 4 ਤੇ 5 ਜੁਲਾਈ ਨੂੰ ਹੋਣ ਵਾਲੇ ਸਾਲਾਨਾ ਮੇਲੇ ਨੂੰ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਪ੍ਰਸ਼ਾਸਨ ਵਲੋਂ ਇਹ ਫ਼ੈਸਲਾ ਇਲਾਕੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ। ਐੱਸ. ਡੀ. ਐੱਮ ਸ਼ਾਹਕੋਟ ਵਲੋਂ ਜਾਰੀ ਕੀਤੇ ਲਿਖਤੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਦਾਨੇਵਾਲ ਡੇਰੇ ਦੇ ਪ੍ਰਬੰਧਨ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਕਾਰਨ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ। ਦਰਗਾਹ ’ਤੇ ਮੇਲੇ ਦੌਰਾਨ ਸੰਗਤ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਵੀ ਸੰਭਾਵਨਾ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡੇਰੇ ਨਾਲ ਸੰਬੰਧਿਤ ਧਿਰਾਂ ਵਲੋਂ ਵੀ ਮੇਲਾ ਨਾ ਕਰਵਾਉਣ ਸੰਬੰਧੀ ਸਹਿਮਤੀ ਪ੍ਰਗਟ ਕੀਤੀ ਗਈ ਹੈ। ਇਸ ਦਰਗਾਹ ਸੰਬੰਧੀ ਅਦਾਲਤ ਅਡੀਸ਼ਨਲ ਜ਼ਿਲ੍ਹਾ ਜੱਜ ਜਲੰਧਰ ਵਲੋਂ ਵੀ ਮੌਜੂਦਾ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਸੰਬੰਧੀ 24 ਦਸੰਬਰ 2025 ਨੂੰ ਸਟੇਟਸ ਕੋਅ ਦੇ ਹੁਕਮ ਜਾਰੀ ਕੀਤੇ ਗਏ ਸਨ। ਦੋਨਾਂ ਧਿਰਾਂ ਵਲੋਂ ਦਿੱਤੀ ਗਈ ਸਹਿਮਤੀ, ਅਦਾਲਤ ਵਲੋਂ ਜਾਰੀ ਕੀਤੇ ਸਟੇਟਸ ਕੋਅ ਤੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡੇਰਾ ਬਾਬਾ ਮਸਤ ਵਲੀ ਪਿੰਡ ਦਾਨੇਵਾਲ ਦਾ ਸਾਲਾਨਾ ਮੇਲਾ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ। ਐੱਸ. ਡੀ. ਐੱਮ. ਵਲੋਂ ਪੁਲਿਸ ਅਧਿਕਾਰੀਆਂ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਟਕਰਾਅ ਦੀ ਸਥਿਤੀ ਨੂੰ ਦੇਖਦਿਆਂ ਦੂਸਰੇ ਜ਼ਿਲ੍ਹੇ ’ਚੋਂ ਵੀ ਭਾਰੀ ਪੁਲਿਸ ਫੋਰਸ ਮੰਗਵਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਂਅ’ ਯੋਜਨਾ ਨਾਲ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿ ਰਹੇ ਲੋਕ ਬਣੇ ਆਪਣੇ ਘਰਾਂ ਦੇ ਮਾਲਕ-ਗਰੋਵਰ ਅਗਲੀ ਖ਼ਬਰ ਕਾਲਾ ਬੱਕਰਾ ਨਜ਼ਦੀਕ ਹਾਈਵੇ ’ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24
No active advertisement