ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਮੇਰਾ ਘਰ ਮੇਰੇ ਨਾਂਅ’ ਯੋਜਨਾ ਨਾਲ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿ ਰਹੇ ਲੋਕ ਬਣੇ ਆਪਣੇ ਘਰਾਂ ਦੇ ਮਾਲਕ-ਗਰੋਵਰ

Ad Position 21
No active advertisement
ਅਜੀਤ ਡੈਸਕ 04-07-2026
ਸ਼ਾਹਕੋਟ, 3 ਜੁਲਾਈ (ਬਾਂਸਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਨਾਲ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਮਿਲੇ ਹਨ। ਇਹ ਵਿਚਾਰ ਪ੍ਰਗਟ ਕਰਦਿਆਂ ‘ਆਪ’ ਦੇ ਬਲਾਕ ਪ੍ਰਧਾਨ ਪ੍ਰਵੀਨ ਗਰੋਵਰ ਐੱਮ. ਸੀ. ਨੇ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਦੀਆਂ ਰਜਿਸਟਰੀਆਂ ਵੰਡਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਇਹ ਲੋਕ ਹੁਣ ਆਪਣੇ ਘਰਾਂ ਦੇ ਕਾਨੂੰਨੀ ਮਾਲਕ ਬਣ ਗਏ ਹਨ। ਸ੍ਰੀ ਗਰੋਵਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਤੇ ਇਸ ਤੋਂ ਇਲਾਵਾ ਹੋਰ ਵੀ ਅਨੇਕਾਂ ਲੋਕ ਪੱਖੀ ਫ਼ੈਸਲੇ ਕਰਕੇ ਸੂਬੇ ਦੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਨੂੰ ਮੁਫ਼ਤ ਬਿਜਲੀ ਸਪਲਾਈ, ‘ਮੇਰੀ ਰਸੋਈ’ ਸਕੀਮ, ‘ਮਾਂਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ‘ਆਪ’ ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਤਰੱਕੀ ਵੱਲ ਵਧ ਰਿਹਾ ਹੈ। ਬਲਾਕ ਪ੍ਰਧਾਨ ਗਰੋਵਰ ਨੇ ਕਿਹਾ ਕਿ ਸੂਬਾ ਸਰਕਾਰ ਵਲੋ ਲਾਗੂ ਕੀਤੀਆਂ ਲੋਕ ਪੱਖੀ ਨੀਤੀਆਂ ਕਾਰਨ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਸਰਕਾਰ-ਸੁਖਦੇਵ ਸਿੰਘ ਔਲਖ ਅਗਲੀ ਖ਼ਬਰ -ਮਾਮਲਾ ਦਾਨੇਵਾਲ ਡੇਰੇ ਦੇ ਪ੍ਰਬੰਧਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ- ਪ੍ਰਸ਼ਾਸਨ ਵਲੋਂ ਟਕਰਾਅ ਦੀ ਸਥਿਤੀ ਨੂੰ ਦੇਖਦਿਆਂ...
Ad Position 24
No active advertisement