ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਹਲਕਾ ਜਲੰਧਰ ਉੱਤਰੀ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਸਰਪ੍ਰਸਤੀ ਹੇਠ ਅੱਜ ਇੱਕ ਵਿਸ਼ੇਸ਼ ਇਕੱਤਰਤਾ ਕਰਵਾਈ ਗਈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਹਲਕਾ ਜਲੰਧਰ ਉੱਤਰੀ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਤਰਲੋਚਨ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਰਸਮੀ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਪ੍ਰਧਾਨ ਗੁਰਸੇਵਕ ਸਿੰਘ ਗਿੱਲ ਨੂੰ ਵੀ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਮੁੱਚੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਅਵਤਾਰ ਸਿੰਘ ਘੁੰਮਣ, ਸਰਦਾਰ ਜਗਦੀਪ ਸਿੰਘ ਵਿਰਦੀ (ਸਰਕਲ ਪ੍ਰਧਾਨ, ਇੰਡਸਟਰੀ ਏਰੀਆ), ਜਥੇਦਾਰ ਮੇਜਰ ਸਿੰਘ ਕਾਹਲੋਂ (ਸਰਕਲ ਪ੍ਰਧਾਨ, ਮਕਸੂਦਾ), ਜਥੇਦਾਰ ਕਰਤਾਰ ਸਿੰਘ ਬਿੱਲਾ (ਸਰਕਲ ਪ੍ਰਧਾਨ, ਨਾਗਰਾ), ਸਤਪਾਲ ਸਿੰਘ, ਰਾਮ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ ਪੰਮੀ, ਗੁਰਨੇਕ ਸਿੰਘ, ਗੁਰਜੰਟ ਸਿੰਘ ਵਾਰਡ ਨੰਬਰ 84, ਗੁਰਦੇਵ ਸਿੰਘ ਵਾਰਡ ਪ੍ਰਧਾਨ, ਗੱਜਣ ਸਿੰਘ, ਦੀਪ ਸਿੰਘ ਦੀਪ, ਹਰਜੀਤ ਸਿੰਘ, ਅਸ਼ੋਕ ਕੁਮਾਰ, ਬੀਬੀ ਕੁਲਜੀਤ ਕੌਰ, ਸੁਰਜੀਤ ਕੌਰ, ਬਲਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ । ਨਵ-ਨਿਯੁਕਤ ਬੀਸੀ ਵਿੰਗ ਹਲਕਾ ਪ੍ਰਧਾਨ ਸਰਦਾਰ ਤਰਲੋਚਨ ਸਿੰਘ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੀ ਨੁਮਾਇੰਦਗੀ ਅਤੇ ਸਨਮਾਨ ਵਿੱਚ ਵਿਸ਼ਵਾਸ ਰੱਖਦਾ ਹੈ ਤੇ ਪਾਰਟੀ ਵਿੱਚ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਪਾਲ ਸਿੰਘ ਨੇ ਸਹਾਇਕ ਫੂਡ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸੁੰਦਰ ਲਿਖਾਈ ਤੇ ਕੈਲੀਗ੍ਰਾਫੀ ਮੁਕਾਬਲੇ ਕਰਵਾਏ
Ad Position 24
No active advertisement