ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰਜਿੰਦਰ ਪਾਲ ਸਿੰਘ ਨੇ ਸਹਾਇਕ ਫੂਡ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਜਤਿੰਦਰ ਪੰਮੀ)–ਕਮਿਸ਼ਨਰੇਟ ਫੂਡ ਤੇ ਡਰੱਗਜ਼ ਐਡਮਿਨਸਟ੍ਰੈਸ਼ਨ ਪੰਜਾਬ ਦੇ ਹੁਕਮਾਂ ਤਹਿਤ ਰਜਿੰਦਰ ਪਾਲ ਸਿੰਘ ਨੇ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਸਹਾਇਕ ਫੂਡ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਫੂਡ ਸੇਫਟੀ ਵਿੰਗ ਦੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਰਜਿੰਦਰ ਪਾਲ ਸਿੰਘ ਨੂੰ ਵਧਾਈ ਦਿੰਦੇ ਹੋਏ ਤੰਦਰੁਸਤ ਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਲੋਕ ਹਿੱਤ ਦੇ ਮੱਦੇਨਜਰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ। ਰਜਿੰਦਰ ਪਾਲ ਸਿੰਘ ਵੱਲੋਂ ਅਹੁਦਾ ਸੰਭਾਲਣ ਉਪਰੰਤ ਸਟਾਫ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਦੇ ਫ਼ੂਡ ਬਿਜ਼ਨਸ ਆਪਰੇਟਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਨੂੰ ਬਿਨਾਂ ਮਨਜ਼ੂਰਸ਼ੁਦਾ ਲਾਇਸੰਸ ਜਾਂ ਰਜਿਸਟ੍ਰੇਸ਼ਨ ਦੇ ਖਾਦ ਪਦਾਰਥਾਂ ਦਾ ਵਪਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਏਸੀਐੱਫ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਖਾਦ ਪਦਾਰਥਾਂ ਦੇ ਸੈਂਪਲ ਭਰੇ ਜਾਣਗੇ। ਉਨ੍ਹਾਂ ਮਿਲਾਵਟਖੋਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਜਾਗਰੂਕ ਉਪਭੋਗਤਾ ਬਣਨ। ਕੋਈ ਵੀ ਖਾਦ ਪਦਾਰਥ ਖਰੀਦਣ ਤੋਂ ਪਹਿਲਾਂ ਦੁਕਾਨਦਾਰ ਜਾਂ ਵਿਕਰੇਤਾ ਦਾ ਰਜਿਸਟ੍ਰੇਸ਼ਨ/ਲਾਇਸੰਸ ਨੰਬਰ ਅਤੇ ਸਾਮਾਨ ਦੀ ਮਿਆਦ ਮਿਤੀ ਜ਼ਰੂਰ ਚੈੱਕ ਕਰਨ। ਉਨ੍ਹਾਂ ਸਾਰੇ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਆਮ ਜਨਤਾ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਮਿਲਾਵਟ ਰਹਿਤ ਖਾਣਾ ਉਪਲਬਧ ਕਰਵਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਦੱਸਣਯੋਗ ਹੈ ਕਿ ਪਹਿਲਾਂ ਫੂਡ ਸੇਫਟੀ ਵਿੰਗ ਦਾ ਸਾਰਾ ਕੰਮਕਾਜ ਜ਼ਿਲ੍ਹਾ ਸਿਹਤ ਅਧਿਕਾਰੀ ਦੇਖ ਰਹੇ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੀ ਟੀਮਾਂ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਜਾਂਦੇ ਸਨ। ਹੁਣ ਵਿਭਾਗ ਵਲੋਂ ਇਹ ਸਾਰਾ ਕੰਮ ਸਹਾਇਕ ਫੂਡ ਕਮਿਸ਼ਨਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੋਟਰਾਮ ਦਾਸ ਆਬਾਦੀ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਹਲਕਾ ਜਲੰਧਰ ਉੱਤਰੀ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਸਨਮਾਨ
Ad Position 24
No active advertisement