ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵਲੋਂ 17 ਨੂੰ ਤਰਨ ਤਾਰਨ ਵਿਖੇ ਕਿਸਾਨ ਕਨਵੈਨਸ਼ਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਭਾਰਤ ਅਤੇ ਪੰਜਾਬ–ਹਰਿਆਣਾ ਚੈਪਟਰ ਦੀ ਅਹਿਮ ਮੀਟਿੰਗ ਗੁਰਸੇਵਕ ਸਿੰਘ ਧਾਲੀਵਾਲ ਅਤੇ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਵਿਚ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਹੋਈ। ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 17 ਜੁਲਾਈ ਨੂੰ ਬਾਬਾ ਹਰਨਾਮ ਸਿੰਘ ਗੁਰਦੁਆਰਾ, ਪਿੰਡ ਪਰਿੰਗੜੀ, ਤਰਨਤਾਰਨ ਵਿਖੇ ਵਿਸ਼ਾਲ ਕਿਸਾਨ ਕਨਵੈਨਸ਼ਨ ਕੀਤੀ ਜਾਵੇਗੀ । ਜਿਸ ਵਿੱਚ ਕਰਮੁਕਤ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਲਿਆਂਦੀ ਗਈ ਲੈਂਡ ਪੁਲਿੰਗ ਨੀਤੀ ਦੇ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਪੰਜਾਬ ਦੀਆਂ ਜ਼ਰਖੇਜ਼ ਜ਼ਮੀਨਾਂ ਨੂੰ ਕੌਡਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦਾ ਅਸਲ ਮਕਸਦ ਵਿਕਾਸ ਨਹੀਂ, ਸਗੋਂ ਪੰਜਾਬ ਦੀਆਂ ਜ਼ਰਖੇਜ਼ ਜ਼ਮੀਨਾਂ ‘ਤੇ ਕਬਜ਼ਾ ਕਰਕੇ ਵਿੱਤੀ ਲਾਭ ਹਾਸਲ ਕਰਨਾ ਹੈ । ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਭਾਰਤ ਪਹਿਲਾਂ ਦੀ ਤਰ੍ਹਾਂ ਇਸ ਮੁੱਦੇ ’ਤੇ ਹਰ ਪੱਧਰ ‘ਤੇ ਸੰਘਰਸ਼ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਮੁਕਤ ਵਪਾਰ ਸਮਝੌਤੇ ਤੋਂ ਪੂਰੀ ਤਰ੍ਹਾਂ ਬਾਹਰ ਨਹੀਂ ਰੱਖਦੀ, ਉਦੋਂ ਤੱਕ ਜਥੇਬੰਦੀ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਯੂਰੀਆ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਏ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ 13 ਜੁਲਾਈ ਨੂੰ ਭਾਜਪਾ ਪ੍ਰਧਾਨ ਦੇ ਬਰਨਾਲਾ ਸਥਿਤ ਘਰ ਦੇ ਘਿਰਾਓ ਲਈ ਦਿੱਤੇ ਪ੍ਰੋਗਰਾਮ ’ਚ ਵੀ ਜਥੇਬੰਦੀ ਸ਼ਮੂਲੀਅਤ ਕਰੇਗੀ। ਇਸ ਮੌਕੇ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਲਖਵਿੰਦਰ ਸਿੰਘ ਔਲਖ, ਗੁਰਿੰਦਰ ਸਿੰਘ ਭੰਗੂ, ਪ੍ਰਗਟ ਸਿੰਘ, ਅੰਗਰੇਜ਼ ਸਿੰਘ ਬੂਟੇਵਾਲਾ, ਜਗਜੀਤ ਸਿੰਘ, ਸੁਰਜੀਤ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਬਲਦੇਵ ਸਿੰਘ ਕਲੇਰ, ਦਵਿੰਦਰ ਸਿੰਘ ਕਾਕੜ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਰ ਜੂਡੋ ਕੋਚਿੰਗ ਕੈਂਪ ਲਾਡੋਵਾਲੀ ਰੋਡ ਸਕੂਲ ਵਿਖੇ ਸ਼ੁਰੂ ਅਗਲੀ ਖ਼ਬਰ ਕੋਟਰਾਮ ਦਾਸ ਆਬਾਦੀ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ
Ad Position 24
No active advertisement