ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਾਨਵ ਸਹਿਯੋਗ ਸਕੂਲ ਦੇ ਵਿਦਿਆਰਥੀਆਂ ਨੇ ਉਲੰਪੀਆਡ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 08-07-2026
ਜਲੰਧਰ, 7 ਜੁਲਾਈ (ਅ.ਬ.)-ਮਾਨਵ ਸਹਿਯੋਗ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਓਲੰਪਿਆਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਦਿਲਪ੍ਰੀਤ ਕੌਰ ਨੇ ਹਿੰਦੀ ਓਲੰਪਿਆਡ ਵਿੱਚ ਭਾਗ ਲੈਂਦਿਆਂ ਅੰਤਰਰਾਸ਼ਟਰੀ ਪੱਧਰ ‘ਤੇ 17ਵਾਂ ਰੈਂਕ ਅਤੇ ਜ਼ੋਨਲ ਪੱਧਰ ‘ਤੇ 12ਵਾਂ ਰੈਂਕ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 500 ਦਾ ਗਿਫ਼ਟ ਵਾਊਚਰ ਵੀ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ਸਿਮਰਨਜੀਤ, ਰਵਨੀਤ ਸਿੰਘ ਅਤੇ ਸੰਸਕ੍ਰਿਤੀ ਨੇ ਵੀ ਓਲੰਪਿਆਡ ਪ੍ਰੀਖਿਆਵਾਂ ਵਿੱਚ ਉੱਤਮ ਪ੍ਰਦਰਸ਼ਨ ਕਰਦਿਆਂ ਦੂਜੇ ਪੱਧਰ ਦੀ ਪ੍ਰੀਖਿਆ ਲਈ ਯੋਗਤਾ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਪਨਾ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਦਿਲੋਂ ਵਧਾਈ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਤਮ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਣਗੀਆਂ। ਮਾਨਵ ਸਹਿਯੋਗ ਸਕੂਲ ਪਰਿਵਾਰ ਸਮੂਹ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੰਦਾ ਹੈ ਅਤੇ ਉਨ੍ਹਾਂ ਦੇ ਭਵਿੱਖ ਲਈ ਨਿਰੰਤਰ ਸਫ਼ਲਤਾ ਦੀ ਕਾਮਨਾ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਰੇਲਵੇ ਫਾਟਕ ’ਤੇ ਆਰ.ਓ.ਬੀ.ਲਈ ਮਿੱਟੀ ਦੀ ਜਾਂਚ ਜਾਰੀ ਫਾਟਕ ਬੰਦ ਕਰਨ ਬਾਰੇ ਫੈਸਲਾ ਅੱਜ ਅਗਲੀ ਖ਼ਬਰ ਐਸ.ਐਸ.ਡੀ.ਪੀ.ਐਸ. ਅਰਜੁਨ ਨਗਰ ਵਿਖੇ ਸ਼ਾਨਦਾਰ ਇਨਵੈਸਟੀਚਰ ਸਮਾਰੋਹ ਕਰਵਾਇਆ-ਵਿਦਿਆਰਥੀ ਕੌਂਸਲ ਨੇ ਚੁੱਕੀ ਸਹੁੰ
Ad Position 24
No active advertisement